ਬਲੈਕਆਊਟ ਦੌਰਾਨ ਚੱਲਦੀ ਕਾਰ ਨੂੰ ਲੱਗ ਗਈ ਅੱਗ, ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਨੇ ਪਾਇਆ ਕਾਬੂ
Jalandhar News: ਬੁੱਧਵਾਰ ਰਾਤ 9 ਵਜੇ ਜਲੰਧਰ ਵਿੱਚ ਬਲੈਕਆਊਟ ਹੋ ਗਿਆ। ਫਿਰ ਜਲੰਧਰ ਪਠਾਨਕੋਟ ਹਾਈਵੇਅ ‘ਤੇ ਇੱਕ ਚੱਲਦੀ ਕਾਰ ਨੂੰ ਅੱਗ ਲੱਗ ਗਈ। ਅੱਗ ਲੱਗਣ ਤੋਂ ਬਾਅਦ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ।
ਸੂਚਨਾ ਮਿਲਦੇ ਹੀ ਫਾਇਰ ਵਿਭਾਗ ਤਿੰਨ ਗੱਡੀਆਂ ਨਾਲ ਮੌਕੇ ‘ਤੇ ਪਹੁੰਚ ਗਿਆ ਅਤੇ ਅੱਗ ‘ਤੇ ਕਾਬੂ ਪਾ ਲਿਆ ਗਿਆ। ਜਾਣਕਾਰੀ ਦਿੰਦੇ ਹੋਏ ਕਾਰ ਚਾਲਕ ਜਸਮੀਤ ਸਿੰਘ ਨੇ ਦੱਸਿਆ ਕਿ ਉਹ ਤਲਵਾੜਾ ਤੋਂ ਜਲੰਧਰ ਵੱਲ ਆ ਰਿਹਾ ਸੀ ਅਤੇ ਜਦੋਂ ਉਹ ਰੇਰੂ ਚੌਕ ਨੇੜੇ ਪਹੁੰਚਿਆ ਤਾਂ ਉਸਦੀ ਕਾਰ ਨੂੰ ਅੱਗ ਲੱਗ ਗਈ।
ਇਸ ਤੋਂ ਤੁਰੰਤ ਬਾਅਦ ਆਸ-ਪਾਸ ਦੇ ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਫਾਇਰ ਬ੍ਰਿਗੇਡ ਦੇ ਕਰਮਚਾਰੀ ਮੌਕੇ ‘ਤੇ ਪਹੁੰਚੇ ਅਤੇ ਅੱਗ ‘ਤੇ ਕਾਬੂ ਪਾਇਆ। ਮੌਕੇ ‘ਤੇ ਪਹੁੰਚੇ ਫਾਇਰ ਬ੍ਰਿਗੇਡ ਦੇ ਅਧਿਕਾਰੀ ਨੇ ਦੱਸਿਆ ਕਿ ਸਾਨੂੰ ਸਵੇਰੇ 9:05 ਵਜੇ ਦੇ ਕਰੀਬ ਸੂਚਨਾ ਮਿਲੀ ਕਿ ਜਲੰਧਰ ਪਠਾਨਕੋਟ ਹਾਈਵੇਅ ‘ਤੇ ਇੱਕ ਚੱਲਦੀ ਕਾਰ ਨੂੰ ਅੱਗ ਲੱਗ ਗਈ ਹੈ। ਇਸ ਤੋਂ ਬਾਅਦ ਅੱਗ ‘ਤੇ ਕਾਬੂ ਪਾਉਣ ਲਈ ਲਗਭਗ ਤਿੰਨ ਗੱਡੀਆਂ ਮੌਕੇ ‘ਤੇ ਪਹੁੰਚੀਆਂ। ਅੱਜ ਮੌਕੇ ‘ਤੇ ਪਹੁੰਚ ਕੇ ਸਥਿਤੀ ਨੂੰ ਕਾਬੂ ਵਿੱਚ ਕਰ ਲਿਆ ਗਿਆ।