ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਲੌਕਿਕ ਨਗਰ ਕੀਰਤਨ ਸਜਾਇਆ

Sri Guru Tegh Bahadur Ji: ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਰਵਾਇਤੀ ਤੇ ਅਲੌਕਿਕ ਨਗਰ ਕੀਰਤਨ (Nagar Kirtan) ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਅਰਦਾਸ ਉਪਰੰਤ ਸ੍ਰੀ ਅਕਾਲ ਤਖਤ […]
Amritpal Singh
By : Updated On: 06 Apr 2026 14:07:PM
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਲੌਕਿਕ ਨਗਰ ਕੀਰਤਨ ਸਜਾਇਆ

Sri Guru Tegh Bahadur Ji: ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਰਵਾਇਤੀ ਤੇ ਅਲੌਕਿਕ ਨਗਰ ਕੀਰਤਨ (Nagar Kirtan) ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਅਰਦਾਸ ਉਪਰੰਤ ਸ੍ਰੀ ਅਕਾਲ ਤਖਤ ਸਾਹਿਬ ਤੋਂ ਖਾਲਸਾਈ ਜਾਹੋ ਜਲਾਲ ਨਾਲ ਸ਼ੁਰੂ ਹੋਏ ਇਸ ਨਗਰ ਕੀਰਤਨ ਵਿੱਚ ਵੱਡੀ ਗਿਣਤੀ ‘ਚ ਸੰਗਤਾਂ ਨੇ ਸ਼ਮੂਲੀਅਤ ਕੀਤੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਇਸ ਪਾਵਨ ਮੌਕੇ ‘ਤੇ ਸੰਗਤਾਂ ਦੀ ਸਹੂਲਤ ਲਈ ਵਿਸ਼ੇਸ਼ ਅਤੇ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਰਵਾਨਾ ਹੋ ਕੇ ਨਗਰ ਕੀਰਤਨ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਰਾਹੀਂ ਹੁੰਦਾ ਹੋਇਆ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵੱਲ ਵਧਿਆ।

ਰਸਤੇ ਵਿੱਚ ਸੰਗਤਾਂ ਵੱਲੋਂ ਥਾਂ-ਥਾਂ ‘ਤੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ ਅਤੇ ਗੁਰੂ ਸਾਹਿਬ ਦੇ ਸਤਿਕਾਰ ਵਿੱਚ ਲੰਗਰ ਵੀ ਲਗਾਏ ਗਏ। ਸ਼ਰਧਾਲੂਆਂ ਦਾ ਉਤਸ਼ਾਹ ਦੇਖਣਯੋਗ ਸੀ, ਜਿੱਥੇ ਬੈਂਡ ਪਾਰਟੀਆਂ ਅਤੇ ਗੱਤਕਾ ਅਖਾੜਿਆਂ ਨੇ ਆਪਣੀ ਕਲਾ ਦੇ ਜੌਹਰ ਵਿਖਾਏ। ਇਹ ਅਲੌਕਿਕ ਨਗਰ ਕੀਰਤਨ ਸ਼ਹਿਰ ਦੇ ਪੁਰਾਤਨ ਬਾਜ਼ਾਰਾਂ ਤੋਂ ਹੁੰਦਾ ਹੋਇਆ ਗੁਰੂ ਸਾਹਿਬ ਦੇ ਜਨਮ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਪਹੁੰਚ ਕੇ ਸੰਪੂਰਨ ਹੋਵੇਗਾ ਇਸ ਦਿਹਾੜੇ ‘ਤੇ ਪੂਰੀ ਗੁਰੂ ਕੀ ਨਗਰੀ ਅੰਮ੍ਰਿਤਸਰ ਅਧਿਆਤਮਿਕ ਰੰਗ ਵਿੱਚ ਰੰਗੀ ਨਜ਼ਰ ਆ ਰਹੀ ਹੈ।

ਸ੍ਰੀ ਅਕਾਲ ਤਖ਼ਤ ਤੋਂ ਆਰੰਭ ਹੋਇਆ ਨਗਰ ਕੀਰਤਨ ਸ੍ਰੀ ਗੁਰੂ ਰਾਮਦਾਸ ਜੀ ਨਿਵਾਸ, ਚੌਂਕ ਪਰਾਗਦਾਸ, ਚੌਂਕ ਬਾਬਾ ਸਾਹਿਬ, ਚੌਂਕ ਕਰੋੜੀ, ਰਾਮਸਰ ਰੋਡ, ਬਾਬਾ ਦੀਪ ਸਿੰਘ ਕਲੋਨੀ, ਚੌਂਕ ਮੋਨੀ, ਹਵੇਲੀ ਅੱਬਲਵਾਈਆਂ, ਚੌਂਕ ਜੈ ਸਿੰਘ, ਬਜ਼ਾਰ ਲੁਹਾਰਾਂ, ਚੌਂਕ ਲਛਮਣਸਰ, ਢਾਬ ਬਸਤੀ ਰਾਮ, ਚੌਂਕ ਛੱਤੀ ਖੂਹੀ, ਬਜ਼ਾਰ ਬਾਂਸਾਂ, ਬਜ਼ਾਰ ਪਾਪੜਾਂ, ਬਜ਼ਾਰ ਕਾਠੀਆਂ ਤੇ ਗੁਰੂ ਬਜ਼ਾਰ ਤੋਂ ਹੁੰਦਾ ਹੋਇਆ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸੰਪੰਨ ਹੋਵੇਗਾ

7 ਅਪ੍ਰੈਲ ਨੂੰ ਗੁਰੂ ਸਾਹਿਬ ਦੇ ਪ੍ਰਕਾਸ਼ ਗੁਰਪੁਰਬ ਮੌਕੇ ਪ੍ਰਕਾਸ਼ ਅਸਥਾਨ ਗੁਰੂਦੁਆਰਾ ਗੁਰੂ ਕੇ ਮਹਿਲ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਉਪਰੰਤ ਵਿਸ਼ਾਲ ਗੁਰਮਤਿ ਸਮਾਗਮਾਂ ਦਾ ਅਯੋਜਿਨ ਕੀਤਾ ਜਾਵੇਗਾ। ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਅਤੇ ਗੁਰੂਦੁਆਰਾ ਬਾਬਾ ਅੱਟਲ ਰਾਏ ਸਾਹਿਬ ਵਿਖੇ ਸਵੇਰੇ 9 ਵਜੇ ਤੋਂ 12 ਵਜੇ ਤੱਕ ਪਵਿਤਰ ਜਲੋਅ ਸੰਗਤਾਂ ਦੇ ਦਰਸ਼ਨਾਂ ਲਈ ਸਜਾਏ ਜਾਣਗੇ ਅਤੇ ਸ਼ਾਮ ਵੇਲੇ ਦੀਪਮਾਲਾ ਤੇ ਆਤਿਸ਼ਬਾਜੀ ਕੀਤੀ ਜਾਵੇਗੀ

Read Latest News and Breaking News at Daily Post TV, Browse for more News

Ad
Ad