Journalism Of Hope
BREAKING NEWS
ਵੱਡੀ ਖ਼ਬਰ: ਬਾਲੀਵੁੱਡ ਦੇ ਦਿੱਗਜ ਅਦਾਕਾਰ ਨਾਨਾ ਪਾਟੇਕਰ ਨਹੀਂ ਰਹੇ.....ਮੈਡ ਸੰਧੂ ਕਤਲ ਮਾਮਲੇ ’ਚ ਪਹਿਲੀ ਗ੍ਰਿਫ਼ਤਾਰੀ, ਸ਼ੂਟਰ ਅਹਿਮਦਾਬਾਦ ਤੋਂ ਕਾਬੂ.......LPU ਹਿੰਸਾ ਮਾਮਲਾ: ਰਾਜਸਥਾਨ ਤੇ ਹਰਿਆਣਾ ਤੋਂ ਦੋ ਹੋਰ ਵਿਦਿਆਰਥੀ ਗ੍ਰਿਫ਼ਤਾਰ......CM ਭਗਵੰਤ ਮਾਨ ਦੇ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ’ਚ SC ਦੀ ਸੁਣਵਾਈ ਕੱਲ੍ਹ ਤੱਕ ਮੁਲਤਵੀ......ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਪੰਜਾਬ ਪਹੁੰਚੇ ਪਰਗਟ ਸਿੰਘ......ਅਮਰਜੀਤ ਚਾਵਲਾ ਮਾਮਲੇ ਦੀ ਜਾਂਚ ਲਈ ਪੰਜਾਬ ਪੁਲਿਸ ਵੱਲੋਂ SIT ਦਾ ਗਠਨ.....ਪਟਿਆਲਾ ਸਮੇਤ 3 ਸ਼ਹਿਰੀ ਸੰਸਥਾਵਾਂ ਦੇ 50 ਵਾਰਡਾਂ ਦੀ ਚੋਣ ਰੱਦ, 6 ਹਫ਼ਤਿਆਂ ’ਚ ਮੁੜ ਚੋਣ ਦੇ ਹੁਕਮ.....

ਵਿਸ਼ਵ ਕੱਪ ਦੇ ਪਹਿਲੇ ਮੈਚ ’ਚ ਭਾਰਤ ਦੀ ਸ਼ਾਨਦਾਰ ਸ਼ੁਰੂਆਤ, ਚੀਨ ਨਾਲ 2-2 ਡਰਾਅ

India vs China hockey match; ਭਾਰਤੀ ਮਹਿਲਾ ਹਾਕੀ ਟੀਮ ਨੇ ਐਤਵਾਰ ਨੂੰ FIH ਵਿਸ਼ਵ ਕੱਪ ਦੇ ਪੂਲ-D ਦੇ ਆਪਣੇ ਪਹਿਲੇ ਮੁਕਾਬਲੇ ਵਿੱਚ ਪੈਰਿਸ ਓਲੰਪਿਕ ਦੀ ਸਿਲਵਰ ਮੈਡਲਿਸਟ ਅਤੇ ਵਿਸ਼ਵ ਰੈਂਕਿੰਗ ’ਚ ਦੂਜੇ ਸਥਾਨ ’ਤੇ ਕਾਬਜ਼ ਚੀਨ ਨਾਲ 2-2 ਨਾਲ ਡਰਾਅ ਖੇਡਿਆ। ਚੀਨ ਨੂੰ ਫੇਵਰੇਟ ਮੰਨਿਆ ਜਾ ਰਿਹਾ ਸੀ, ਪਰ ਭਾਰਤ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇੱਕ […]
By : Updated On: 16 Aug 2026 19:24:PM
ਵਿਸ਼ਵ ਕੱਪ ਦੇ ਪਹਿਲੇ ਮੈਚ ’ਚ ਭਾਰਤ ਦੀ ਸ਼ਾਨਦਾਰ ਸ਼ੁਰੂਆਤ, ਚੀਨ ਨਾਲ 2-2 ਡਰਾਅ

India vs China hockey match; ਭਾਰਤੀ ਮਹਿਲਾ ਹਾਕੀ ਟੀਮ ਨੇ ਐਤਵਾਰ ਨੂੰ FIH ਵਿਸ਼ਵ ਕੱਪ ਦੇ ਪੂਲ-D ਦੇ ਆਪਣੇ ਪਹਿਲੇ ਮੁਕਾਬਲੇ ਵਿੱਚ ਪੈਰਿਸ ਓਲੰਪਿਕ ਦੀ ਸਿਲਵਰ ਮੈਡਲਿਸਟ ਅਤੇ ਵਿਸ਼ਵ ਰੈਂਕਿੰਗ ’ਚ ਦੂਜੇ ਸਥਾਨ ’ਤੇ ਕਾਬਜ਼ ਚੀਨ ਨਾਲ 2-2 ਨਾਲ ਡਰਾਅ ਖੇਡਿਆ। ਚੀਨ ਨੂੰ ਫੇਵਰੇਟ ਮੰਨਿਆ ਜਾ ਰਿਹਾ ਸੀ, ਪਰ ਭਾਰਤ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇੱਕ ਅਹਿਮ ਅੰਕ ਹਾਸਲ ਕੀਤਾ।

ਇਸ਼ਤਿਹਾਰ

ਭਾਰਤ ਵੱਲੋਂ ਨਵਨੀਤ ਕੌਰ ਨੇ 8ਵੇਂ ਮਿੰਟ ਵਿੱਚ ਮੈਦਾਨੀ ਗੋਲ ਕਰਕੇ ਟੀਮ ਨੂੰ 1-0 ਦੀ ਬੜ੍ਹਤ ਦਿਵਾਈ। ਹਾਲਾਂਕਿ ਪਹਿਲੇ ਕੁਆਰਟਰ ਦੇ ਆਖਰੀ ਪਲਾਂ ਵਿੱਚ ਚੀਨ ਦੀ ਝਾਂਗ ਯਿੰਗ ਨੇ ਪੈਨਲਟੀ ਸਟ੍ਰੋਕ ’ਤੇ ਗੋਲ ਕਰਕੇ ਸਕੋਰ 1-1 ਕਰ ਦਿੱਤਾ।

ਦੂਜੇ ਕੁਆਰਟਰ ਵਿੱਚ ਭਾਰਤ ਨੇ ਮੁੜ ਬੜ੍ਹਤ ਹਾਸਲ ਕੀਤੀ। 25ਵੇਂ ਮਿੰਟ ਵਿੱਚ ਦੀਪਿਕਾ ਨੇ ਪੈਨਲਟੀ ਕਾਰਨਰ ਨੂੰ ਗੋਲ ਵਿੱਚ ਬਦਲ ਕੇ ਭਾਰਤ ਨੂੰ 2-1 ਨਾਲ ਅੱਗੇ ਕਰ ਦਿੱਤਾ।

ਤੀਜੇ ਕੁਆਰਟਰ ਵਿੱਚ ਚੀਨ ਨੇ ਜ਼ੋਰਦਾਰ ਵਾਪਸੀ ਕੀਤੀ। 39ਵੇਂ ਮਿੰਟ ਵਿੱਚ ਮਾ ਨਿੰਗ ਨੇ ਪੈਨਲਟੀ ਕਾਰਨਰ ’ਤੇ ਗੋਲ ਕਰਕੇ ਸਕੋਰ 2-2 ਨਾਲ ਬਰਾਬਰ ਕਰ ਦਿੱਤਾ। ਇਸ ਤੋਂ ਬਾਅਦ ਦੋਵਾਂ ਟੀਮਾਂ ਨੇ ਕਈ ਮੌਕੇ ਬਣਾਏ, ਪਰ ਕੋਈ ਵੀ ਟੀਮ ਜੇਤੂ ਗੋਲ ਨਹੀਂ ਕਰ ਸਕੀ।

ਆਖਰੀ ਕੁਆਰਟਰ ਵਿੱਚ ਚੀਨ ਨੇ ਭਾਰਤ ’ਤੇ ਕਾਫ਼ੀ ਦਬਾਅ ਬਣਾਇਆ, ਪਰ ਭਾਰਤੀ ਖਿਡਾਰਨਾਂ ਨੇ ਸ਼ਾਨਦਾਰ ਡਿਫੈਂਸ ਕਰਦਿਆਂ ਦਬਾਅ ਝੱਲਿਆ ਅਤੇ ਇੱਕ ਅਹਿਮ ਅੰਕ ਆਪਣੇ ਨਾਮ ਕੀਤਾ।

ਇਸ ਡਰਾਅ ਤੋਂ ਬਾਅਦ ਚੀਨ ਅਤੇ ਭਾਰਤ ਦੋਵਾਂ ਦੇ ਖਾਤੇ ਵਿੱਚ ਇੱਕ-ਇੱਕ ਅੰਕ ਹੈ। ਪੂਲ-D ਵਿੱਚ ਭਾਰਤ ਦਾ ਅਗਲਾ ਮੁਕਾਬਲਾ 18 ਅਗਸਤ ਨੂੰ ਦੱਖਣੀ ਅਫਰੀਕਾ ਨਾਲ ਹੋਵੇਗਾ, ਜਦਕਿ ਪੂਲ ਪੜਾਅ ਦਾ ਆਖਰੀ ਅਤੇ ਵੱਡਾ ਮੁਕਾਬਲਾ 20 ਅਗਸਤ ਨੂੰ ਇੰਗਲੈਂਡ ਖ਼ਿਲਾਫ਼ ਹੋਵੇਗਾ।

ਭਾਰਤੀ ਟੀਮ ਦੀ ਖਾਸ ਗੱਲ ਇਹ ਹੈ ਕਿ ਵਿਸ਼ਵ ਕੱਪ ਵਿੱਚ ਹਿੱਸਾ ਲੈ ਰਹੀਆਂ 16 ਟੀਮਾਂ ਵਿੱਚੋਂ ਭਾਰਤ ਕੋਲ 5 ਅਜਿਹੀਆਂ ਖਿਡਾਰਨਾਂ ਹਨ, ਜਿਨ੍ਹਾਂ ਨੇ 200 ਜਾਂ ਇਸ ਤੋਂ ਵੱਧ ਸੀਨੀਅਰ ਅੰਤਰਰਾਸ਼ਟਰੀ ਮੈਚ ਖੇਡੇ ਹਨ।

Read Latest News and Breaking News at Daily Post TV, Browse for more News

Ad
Ad

Punjab District News