Journalism Of Hope
BREAKING NEWS
ਪੰਜ ਤੱਤਾਂ 'ਚ ਵਿਲੀਨ ਹੋਏ DIG ਪਰਮਿੰਦਰ ਸਿੰਘ, ਦਰਦਨਾਕ ਸੜਕ ਹਾਦਸੇ 'ਚ ਗਈ ਸੀ ਜਾਨ.....ਚੰਡੀਗੜ੍ਹ ਪੁਲਿਸ ਨੇ ਕਰਵਾਇਆ ਸਿਮਰਨਜੀਤ ਮਾਨ ਦਾ ਮੈਡੀਕਲ, ਨਹੀਂ ਮਿਲਿਆ ਸੱਟ ਦਾ ਕੋਈ ਵੀ ਨਿਸ਼ਾਨ.......ਸਿੱਖ ਕੈਦੀਆਂ ਦੀ ਰਿਹਾਈ ਨੂੰ ਲੈ ਕੇ 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ.....ਪੰਜੋਖਰਾ ਸਾਹਿਬ ਵਿਵਾਦ: 25 ਅਗਸਤ ਦੀ ਮੀਟਿੰਗ ਹੁਣ ਅੰਬਾਲਾ ’ਚ, ਵੱਡੇ ਫੈਸਲੇ ਦੇ ਆਸਾਰ.....ਅੰਮ੍ਰਿਤਸਰ ਵਿੱਚ ਬਣੇਗਾ ਅੰਤਰਰਾਸ਼ਟਰੀ ਪੱਧਰ ਦਾ ਕ੍ਰਿਕਟ ਸਟੇਡੀਅਮ......ਛੁੱਟੀ ’ਤੇ ਆਏ ਫੌਜੀ ਜਵਾਨ ਨੇ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ......TMC ਦਫ਼ਤਰ ‘ਚ ਫਾਹੇ ਨਾਲ ਲਟਕਦੀ ਮਿਲੀ ਸਾਬਕਾ ਡਿਪਟੀ ਸਪੀਕਰ ਦੀ ਲਾਸ਼, ‘ਸੁਸਾਈਡ ਨੋਟ’ ਵੀ ਬਰਾਮਦ....

ਤੇਜ਼ ਰਫ਼ਤਾਰ ਕਾਰ ਦਾ ਕਹਿਰ, ਸੜਕ ‘ਤੇ ਖੜੇ ਲੋਕਾਂ ਨੂੰ ਮਾਰੀ ਜ਼ਬਰਦਸਤ ਟੱਕਰ, ਮੌਕੇ ‘ਤੇ ਹੀ 3 ਮੌਤਾਂ

Jalandhar Road Accident; ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ ’ਤੇ ਚੋਲੰਗ ਟੋਲ ਪਲਾਜ਼ਾ ਨੇੜੇ ਐਤਵਾਰ ਦੁਪਹਿਰ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਤੇਜ਼ ਰਫ਼ਤਾਰ ਫ੍ਰੋਂਕਸ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਲੱਗੇ ਦਰੱਖਤ ਅਤੇ ਨੇੜੇ ਖੜ੍ਹੀ ਇੱਕ ਰੇਹੜੀ ਨਾਲ ਜਾ ਟਕਰਾਈ। ਹਾਦਸਾ ਇੰਨਾ ਭਿਆਨਕ ਸੀ ਕਿ ਰੇਹੜੀ ਲਗਾਉਣ ਵਾਲੇ ਵਿਅਕਤੀ ਸਮੇਤ 3 ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ […]
Jaspreet Singh
By : Updated On: 16 Aug 2026 17:55:PM
ਤੇਜ਼ ਰਫ਼ਤਾਰ ਕਾਰ ਦਾ ਕਹਿਰ, ਸੜਕ ‘ਤੇ ਖੜੇ ਲੋਕਾਂ ਨੂੰ ਮਾਰੀ ਜ਼ਬਰਦਸਤ ਟੱਕਰ, ਮੌਕੇ ‘ਤੇ ਹੀ 3 ਮੌਤਾਂ

Jalandhar Road Accident; ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ ’ਤੇ ਚੋਲੰਗ ਟੋਲ ਪਲਾਜ਼ਾ ਨੇੜੇ ਐਤਵਾਰ ਦੁਪਹਿਰ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਤੇਜ਼ ਰਫ਼ਤਾਰ ਫ੍ਰੋਂਕਸ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਲੱਗੇ ਦਰੱਖਤ ਅਤੇ ਨੇੜੇ ਖੜ੍ਹੀ ਇੱਕ ਰੇਹੜੀ ਨਾਲ ਜਾ ਟਕਰਾਈ। ਹਾਦਸਾ ਇੰਨਾ ਭਿਆਨਕ ਸੀ ਕਿ ਰੇਹੜੀ ਲਗਾਉਣ ਵਾਲੇ ਵਿਅਕਤੀ ਸਮੇਤ 3 ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਕਾਰ ਸਵਾਰ 3 ਹੋਰ ਨੌਜਵਾਨ ਗੰਭੀਰ ਜ਼ਖਮੀ ਹੋ ਗਏ।

ਇਸ਼ਤਿਹਾਰ

ਜਾਣਕਾਰੀ ਮੁਤਾਬਕ ਹਾਦਸਾ ਐਤਵਾਰ ਦੁਪਹਿਰ ਕਰੀਬ 2:20 ਵਜੇ ਵਾਪਰਿਆ। ਜਲੰਧਰ ਤੋਂ ਪਠਾਨਕੋਟ ਵੱਲ ਜਾ ਰਹੀ ਫ੍ਰੋਂਕਸ ਕਾਰ ਨੰਬਰ JK01BC8358 ਜਦੋਂ ਚੋਲੰਗ ਟੋਲ ਪਲਾਜ਼ਾ ਨੇੜੇ ਪਹੁੰਚੀ ਤਾਂ ਡਰਾਈਵਰ ਕਾਰ ਤੋਂ ਕੰਟਰੋਲ ਗੁਆ ਬੈਠਾ। ਬੇਕਾਬੂ ਕਾਰ ਪਹਿਲਾਂ ਦਰੱਖਤ ਨਾਲ ਟਕਰਾਈ ਅਤੇ ਫਿਰ ਨੇੜੇ ਖੜ੍ਹੀ ਰੇਹੜੀ ਨੂੰ ਆਪਣੀ ਲਪੇਟ ਵਿੱਚ ਲੈ ਲਿਆ।

ਹਾਦਸੇ ਵਿੱਚ ਰੇਹੜੀ ਲਗਾਉਣ ਵਾਲੇ ਸੁਖਵਿੰਦਰ ਸਿੰਘ (ਕਰੀਬ 50 ਸਾਲ), ਪੁੱਤਰ ਦਰਸ਼ਨ ਸਿੰਘ, ਵਾਸੀ ਚੱਕ ਸ਼ਕੂਰ, ਤੋਂ ਇਲਾਵਾ ਇਖਲਾਸ ਕਾਦਿਰ, ਪੁੱਤਰ ਗੁਲਾਮ ਕਾਦਿਰ ਅਤੇ ਅਨੀਕ ਅਮੀਨ, ਪੁੱਤਰ ਮੁਹੰਮਦ ਅਮੀਨ ਦੀ ਮੌਕੇ ’ਤੇ ਮੌਤ ਹੋ ਗਈ।

ਉੱਥੇ ਹੀ ਕਾਰ ਸਵਾਰ ਉਮੈਰ ਅਹਿਮਦ, ਪੁੱਤਰ ਮੁਹੰਮਦ ਅਹਿਮਦ, ਵਾਸੀ ਸ੍ਰੀਨਗਰ, ਦਾਨਿਸ਼, ਪੁੱਤਰ ਬਸ਼ੀਰ ਮੁਹੰਮਦ ਅਤੇ ਸੋਹੇਲ, ਪੁੱਤਰ ਤਾਰੀਖ ਅਹਿਮਦ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਟਾਂਡਾ ਵਿਖੇ ਦਾਖਲ ਕਰਵਾਇਆ ਗਿਆ ਹੈ।

ਹਾਦਸੇ ਦੀ ਸੂਚਨਾ ਮਿਲਦੇ ਹੀ ਹਾਈਵੇ ਪੈਟਰੋਲਿੰਗ ਟੀਮ ਅਤੇ ਪੁਲਿਸ ਮੌਕੇ ’ਤੇ ਪਹੁੰਚੀ। ਰਾਹਗੀਰ ਵੱਲੋਂ ਦੁਪਹਿਰ 2:20 ਵਜੇ ਸੂਚਨਾ ਦਿੱਤੀ ਗਈ ਸੀ, ਜਿਸ ਤੋਂ ਬਾਅਦ ਰੂਟ ਨੰਬਰ 94502 ਦੀ ਹਾਈਵੇ ਟੀਮ ਮਹਿਜ਼ 5 ਮਿੰਟਾਂ ਵਿੱਚ 2:25 ਵਜੇ ਮੌਕੇ ’ਤੇ ਪਹੁੰਚ ਗਈ। ਟੀਮ ਵਿੱਚ ਏਐਸਆਈ ਸਤਨਾਮ ਸਿੰਘ, ਕਾਂਸਟੇਬਲ ਬਲਜੀਤ ਸਿੰਘ ਅਤੇ ਲੇਡੀ ਕਾਂਸਟੇਬਲ ਜਸਪਿੰਦਰ ਕੌਰ ਸ਼ਾਮਲ ਸਨ।

ਪੁਲਿਸ ਨੇ ਜ਼ਖਮੀਆਂ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਐਂਬੂਲੈਂਸ ਰਾਹੀਂ ਹਸਪਤਾਲ ਪਹੁੰਚਾਇਆ। ਮੌਕੇ ਤੋਂ ਮਿਲਿਆ ਸਮਾਨ ਵੀ ਪੁਲਿਸ ਨੇ ਕਬਜ਼ੇ ਵਿੱਚ ਲੈ ਕੇ ਥਾਣਾ ਭੋਗਪੁਰ ਦੇ ਐਸਆਈ ਸੁਰਿੰਦਰ ਸਿੰਘ ਦੇ ਹਵਾਲੇ ਕਰ ਦਿੱਤਾ। ਇਸ ਵਿੱਚ 7 ਕਿੱਟ ਬੈਗ, ਇੱਕ ਲੈਪਟਾਪ, 3 ਪਰਸ, 4,400 ਰੁਪਏ ਨਕਦ, ਕਾਰਡ, ਇੱਕ ਘੜੀ, 2 ਮੋਬਾਈਲ ਫੋਨ ਅਤੇ 2 ਮੋਬਾਈਲ ਚਾਰਜਰ ਸ਼ਾਮਲ ਹਨ।

ਪੁਲਿਸ ਨੇ ਹਾਦਸਾਗ੍ਰਸਤ ਕਾਰ ਨੂੰ ਕਬਜ਼ੇ ਵਿੱਚ ਲੈ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ।

Read Latest News and Breaking News at Daily Post TV, Browse for more News

Ad
Ad

Punjab District News