Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਤੇਜ਼ ਤੂਫ਼ਾਨ ਦਾ ਕਿਸਾਨਾਂ ਤੇ ਟੁੱਟਿਆ ਕਹਿਰ,50 ਕਿੱਲੇ ਕਣਕ ਦਾ ਨਾੜ ਅੱਗ ‘ਚ ਸੜ ਕੇ ਹੋਇਆ ਸੁਆਹ

Wheat stubble Burnt:ਪੰਜਾਬ ਭਰ ਦੇ ਵਿੱਚ ਬੀਤੀ ਰਾਤ ਪਈ ਬੇਮੌਸਮੀ ਬਰਸਾਤ ਅਤੇ ਤੇਜ ਤੂਫਾਨ ਦੇ ਕਾਰਨ ਜਿੱਥੇ ਸਮੁੱਚੇ ਸੂਬੇ ਭਰ ਦੇ ਅੰਦਰ ਵੱਡਾ ਨੁਕਸਾਨ ਹੋਇਆ। ਉੱਥੇ ਹੀ ਜੇਕਰ ਨਾਭਾ ਦੀ ਗੱਲ ਕੀਤੀ ਜਾਵੇ ਤਾਂ ਬੀਤੀ ਰਾਤ ਨਾਭਾ ਹਲਕੇ ਵਿੱਚ ਆਏ ਤੇਜ਼ ਹਨੇਰੀ ਝੱਖੜ ਦੇ ਨਾਲ ਕਈ ਪਿੰਡਾਂ ਵਿੱਚ ਕਣਕ ਦੀ ਨਾੜ ਨੂੰ ਅਚਾਨਕ ਅੱਗ ਲੱਗ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਤੇਜ਼ ਤੂਫ਼ਾਨ ਦਾ ਕਿਸਾਨਾਂ ਤੇ ਟੁੱਟਿਆ ਕਹਿਰ,50 ਕਿੱਲੇ ਕਣਕ ਦਾ ਨਾੜ ਅੱਗ ‘ਚ ਸੜ ਕੇ ਹੋਇਆ ਸੁਆਹ

Wheat stubble Burnt:ਪੰਜਾਬ ਭਰ ਦੇ ਵਿੱਚ ਬੀਤੀ ਰਾਤ ਪਈ ਬੇਮੌਸਮੀ ਬਰਸਾਤ ਅਤੇ ਤੇਜ ਤੂਫਾਨ ਦੇ ਕਾਰਨ ਜਿੱਥੇ ਸਮੁੱਚੇ ਸੂਬੇ ਭਰ ਦੇ ਅੰਦਰ ਵੱਡਾ ਨੁਕਸਾਨ ਹੋਇਆ। ਉੱਥੇ ਹੀ ਜੇਕਰ ਨਾਭਾ ਦੀ ਗੱਲ ਕੀਤੀ ਜਾਵੇ ਤਾਂ ਬੀਤੀ ਰਾਤ ਨਾਭਾ ਹਲਕੇ ਵਿੱਚ ਆਏ ਤੇਜ਼ ਹਨੇਰੀ ਝੱਖੜ ਦੇ ਨਾਲ ਕਈ ਪਿੰਡਾਂ ਵਿੱਚ ਕਣਕ ਦੀ ਨਾੜ ਨੂੰ ਅਚਾਨਕ ਅੱਗ ਲੱਗ ਗਈ। ਜਿਸ ਵਿੱਚ ਕਿਸਾਨਾਂ ਦਾ ਕਾਫੀ ਨੁਕਸਾਨ ਹੋ ਗਿਆ ਕਿਉਂਕਿ ਅਜੇ ਕਿਸਾਨਾਂ ਵੱਲੋਂ ਕਣਕ ਦੀ ਨਾੜ ਤੋਂ ਤੂੜੀ ਬਣਾਉਣੀ ਸੀ।

ਤੇਜ ਹਨੇਰੀ ਦੇ ਚਲਦਿਆਂ ਸੜਕਾਂ ਤੇ ਦਰੱਖਤ ਵੀ ਡਿੱਗ ਗਏ ਅਤੇ ਲੋਕਾਂ ਦੀ ਮਦਦ ਨਾਲ ਉਹਨਾਂ ਨੂੰ ਸੜਕ ਤੋਂ ਹਟਾਇਆ ਗਿਆ। ਜੇਕਰ ਨੁਕਸਾਨ ਦੀ ਗੱਲ ਕੀਤੀ ਜਾਵੇ ਤਾਂ ਨਾਭਾ ਬਲਾਕ ਦੇ ਪਿੰਡਾਂ ਸੁੱਖੇਵਾਲ, ਖਨੌੜਾ ਅਤੇ ਰਾਮਗੜ੍ਹ ਵਿਖੇ ਕਣਕ ਦੀ ਨਾੜ ਸੜ ਕੇ ਬਿਲਕੁਲ ਰਾਖ ਹੋ ਗਈ। ਪਿੰਡ ਵਾਸੀਆਂ ਵੱਲੋਂ ਟਰੈਕਟਰਾਂ ਦੀ ਮੱਦਦ ਦੇ ਨਾਲ ਵੱਧ ਦੀ ਅੱਗ ਤੇ ਕਾਬੂ ਪਾਇਆ ਗਿਆ। ਪਰ ਲੋਕਾਂ ਵਿੱਚ ਕਾਫੀ ਰੋਸ ਵੇਖਣ ਨੂੰ ਮਿਲਿਆ ਕਿ ਮੌਕੇ ਤੇ ਫਾਇਰ ਬ੍ਰਿਗੇਡ ਦੀ ਗੱਡੀ ਨਹੀਂ ਪਹੁੰਚੀਆਂ ਜਿਸ ਕਾਰਨ ਕਿਸਾਨਾਂ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਇਸ ਮੌਕੇ ਪਿੰਡ ਸੁੱਖੇਵਾਲ ਦੇ ਸਾਬਕਾ ਸਰਪੰਚ ਸਰਬਜੀਤ ਸਿੰਘ ਸੁੱਖੇਵਾਲ ਨੇ ਕਿਹਾ ਕਿ ਲਗਭਗ 50 ਕਿੱਲੇ ਕਣਕ ਦੀ ਨਾੜ ਅਤੇ 30 ਤੂੜੀ ਦੀਆਂ ਇਕੱਠੀਆਂ ਕੀਤੀਆਂ ਟਰਾਲੀਆਂ ਵੀ ਅੱਗ ਨਾਲ ਜਲ ਕੇ ਰਾਖ ਹੋ ਗਈਆਂ। ਸਾਡਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ।

ਕਿਸਾਨਾਂ ਦੀ ਮੰਗ ਹੈ ਕਿ ਅੱਗ ਨਾਲ ਜੋ ਉਹਨਾਂ ਦਾ ਨੁਕਸਾਨ ਹੋਇਆ ਹੈ ਉਸਦੇ ਮੱਦੇਨਜ਼ਰ ਸਰਕਾਰ ਨੂੰ ਕਿਸਾਨਾਂ ਦੀ ਮੱਦਦ ਕਰਨੀ ਚਾਹੀਦੀ ਹੈ।

Read Latest News and Breaking News at Daily Post TV, Browse for more News

Ad
Ad

Punjab District News