Banner
Banner

18, 19 ਤੇ 20 ਫਰਵਰੀ 2027 ਨੂੰ ਤਿੰਨ ਦਿਨਾ ਸਮਾਗਮ ਕਰਵਾਏ ਜਾਣਗੇ : ਐਡਵੋਕੇਟ ਹਰਜਿੰਦਰ ਸਿੰਘ ਧਾਮੀ

Bhagat Ravidas Ji 650th Prakash Purab; ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦਫਤਰ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਭਗਤ ਰਵਿਦਾਸ ਜੀ ਦੀ 650ਵੀਂ ਸ਼ਤਾਬਦੀ ਨੂੰ ਸਮਰਪਿਤ ਵੱਡੇ ਸਮਾਗਮਾਂ ਦੀ ਰੂਪ-ਰੇਖਾ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧੀ ਬਣਾਈ ਗਈ ਸਬ ਕਮੇਟੀ ਦੀ ਅੱਜ ਅਹਿਮ ਮੀਟਿੰਗ ਹੋਈ, […]
Jaspreet Singh
By : Updated On: 09 May 2026 14:04:PM
18, 19 ਤੇ 20 ਫਰਵਰੀ 2027 ਨੂੰ ਤਿੰਨ ਦਿਨਾ ਸਮਾਗਮ ਕਰਵਾਏ ਜਾਣਗੇ : ਐਡਵੋਕੇਟ ਹਰਜਿੰਦਰ ਸਿੰਘ ਧਾਮੀ
Harjinder Singh Dhami

Bhagat Ravidas Ji 650th Prakash Purab; ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦਫਤਰ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਭਗਤ ਰਵਿਦਾਸ ਜੀ ਦੀ 650ਵੀਂ ਸ਼ਤਾਬਦੀ ਨੂੰ ਸਮਰਪਿਤ ਵੱਡੇ ਸਮਾਗਮਾਂ ਦੀ ਰੂਪ-ਰੇਖਾ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧੀ ਬਣਾਈ ਗਈ ਸਬ ਕਮੇਟੀ ਦੀ ਅੱਜ ਅਹਿਮ ਮੀਟਿੰਗ ਹੋਈ, ਜਿਸ ਵਿੱਚ ਫੈਸਲਾ ਕੀਤਾ ਗਿਆ ਕਿ 18, 19 ਅਤੇ 20 ਫਰਵਰੀ 2027 ਨੂੰ ਤਿੰਨ ਦਿਨਾਂ ਵਿਸ਼ਾਲ ਸਮਾਗਮ ਕਰਵਾਏ ਜਾਣਗੇ। ਧਾਮੀ ਨੇ ਦੱਸਿਆ ਕਿ ਸਮਾਗਮਾਂ ਲਈ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਨੂੰ ਪ੍ਰਮੁੱਖ ਤੌਰ ‘ਤੇ ਵਿਚਾਰਿਆ ਜਾ ਰਿਹਾ ਹੈ, ਹਾਲਾਂਕਿ ਇਸ ਬਾਰੇ ਅੰਤਿਮ ਫੈਸਲਾ ਹਾਲੇ ਨਹੀਂ ਹੋਇਆ। ਇਸ ਦੇ ਨਾਲ ਹੀ ਭਗਤ ਰਵਿਦਾਸ ਜੀ ਦੇ ਜਨਮ ਅਸਥਾਨ ਤੋਂ ਇਕ ਵਿਸ਼ਾਲ ਨਗਰ ਕੀਰਤਨ ਵੀ ਸ਼ੁਰੂ ਕੀਤਾ ਜਾਵੇਗਾ, ਜਿਸ ਦੀ ਰੂਪ-ਰੇਖਾ ਤਿਆਰ ਕਰਨ ਲਈ SGPC ਦੇ ਅਧਿਕਾਰੀਆਂ ਅਤੇ ਮੈਂਬਰਾਂ ਦੀ ਟੀਮ ਨੂੰ ਜ਼ਿੰਮੇਵਾਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਭਗਤ ਰਵਿਦਾਸ ਜੀ ਦੀ ਗੁਰਬਾਣੀ ਅਤੇ ਫਲਸਫੇ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਪੰਜਾਬ ਦੇ ਵੱਖ-ਵੱਖ ਵਿਦਿਆਕ ਅਦਾਰਿਆਂ ਵਿੱਚ ਘੱਟੋ-ਘੱਟ 6 ਸੈਮੀਨਾਰ ਕਰਵਾਏ ਜਾਣਗੇ। ਇਹ ਸੈਮੀਨਾਰ “ਗੁਰਬਾਣੀ ਫਲਸਫੇ ਤੇ ਜੀਵਨ ਜਾਂਚ” ਵਿਸ਼ੇ ‘ਤੇ ਕੇਂਦਰਿਤ ਹੋਣਗੇ। ਇਸ ਤੋਂ ਇਲਾਵਾ ਵੱਖ-ਵੱਖ ਇਤਿਹਾਸਕ ਗੁਰਦੁਆਰਾ ਸਾਹਿਬਾਨਾਂ ਵਿੱਚ ਕੀਰਤਨ ਦਰਬਾਰ ਵੀ ਕਰਵਾਏ ਜਾਣਗੇ। ਧਾਮੀ ਨੇ ਕਿਹਾ ਕਿ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਵਿੱਚ ਭਗਤ ਰਵਿਦਾਸ ਜੀ ਦੇ ਜੀਵਨ ਅਤੇ ਗੁਰਬਾਣੀ ਸਬੰਧੀ ਖੋਜ ਅਧਾਰਤ 202 ਸਫ਼ਿਆਂ ਦੀ ਪੁਸਤਿਕਾ ਵੀ ਪ੍ਰਕਾਸ਼ਿਤ ਕੀਤੀ ਜਾਵੇਗੀ, ਜੋ ਨਗਰ ਕੀਰਤਨਾਂ ਅਤੇ ਸਮਾਗਮਾਂ ਦੌਰਾਨ ਵੰਡੀ ਜਾਵੇਗੀ। ਇਸ ਮੌਕੇ ਉਨ੍ਹਾਂ ਨੇ ਪ੍ਰੀਖਿਆ ਕੇਂਦਰਾਂ ‘ਚ ਸਿੱਖ ਵਿਦਿਆਰਥੀਆਂ ਤੋਂ ਕੜੇ ਅਤੇ ਸ੍ਰੀ ਸਾਹਿਬ ਉਤਾਰਵਾਉਣ ਦੇ ਮਾਮਲੇ ‘ਤੇ ਵੀ ਚਿੰਤਾ ਜਤਾਈ। ਧਾਮੀ ਨੇ ਕਿਹਾ ਕਿ ਇਸ ਸਬੰਧੀ SGPC ਵੱਲੋਂ ਮੁੜ ਸਰਕਾਰੀ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਜਾਵੇਗੀ ਤਾਂ ਜੋ ਅਜਿਹੀਆਂ ਘਟਨਾਵਾਂ ਹਮੇਸ਼ਾ ਲਈ ਰੋਕੀਆਂ ਜਾ ਸਕਣ। ਬੇਅਦਬੀ ਕਾਨੂੰਨ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਧਾਮੀ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਖ਼ਤ ਕਾਨੂੰਨ ਬਣਾਉਣ ‘ਤੇ ਕਿਸੇ ਨੂੰ ਇਤਰਾਜ਼ ਨਹੀਂ, ਪਰ ਧਾਰਮਿਕ ਮਾਮਲਿਆਂ ਨਾਲ ਜੁੜੇ ਹੋਰ ਬਿੰਦੂਆਂ ‘ਤੇ ਪੰਥਕ ਅਤੇ ਵਿਦਵਾਨ ਵਰਗ ਨਾਲ ਵਿਚਾਰ-ਵਟਾਂਦਰਾ ਲਾਜ਼ਮੀ ਹੈ।ਉਨ੍ਹਾਂ ਦੱਸਿਆ ਕਿ ਇਸ ਮਾਮਲੇ ਨੂੰ ਪਹਿਲਾਂ ਹੀ Akal Takht Sahib ਵੱਲੋਂ ਵਿਚਾਰ ਅਧੀਨ ਲਿਆ ਗਿਆ ਹੈ ਅਤੇ ਅਗਲਾ ਫੈਸਲਾ ਉਥੋਂ ਦੀਆਂ ਹਦਾਇਤਾਂ ਅਨੁਸਾਰ ਹੀ ਹੋਵੇਗਾ। ਧਾਮੀ ਨੇ ਇਹ ਵੀ ਕਿਹਾ ਕਿ SGPC ਸਿੱਖ ਰਹਿਤ ਮਰਿਆਦਾ ਅਤੇ ਪੰਥਕ ਪਰੰਪਰਾਵਾਂ ਦੀ ਰੱਖਿਆ ਲਈ ਹਮੇਸ਼ਾ ਵਚਨਬੱਧ ਰਹੇਗੀ।

Read Latest News and Breaking News at Daily Post TV, Browse for more News

Ad
Ad