Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

‘AAP’ MP ਗੁਰਮੀਤ ਸਿੰਘ ਮੀਤ ਹੇਅਰ ਦੇ ਘਰ ਦੌੜੀ ਖੁਸ਼ੀ ਦੀ ਲਹਿਰ

ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੇ ਘਰ ਖੁਸ਼ੀ ਦੀ ਲਹਿਰ ਦੌੜ ਗਈ ਹੈ। ਉਨ੍ਹਾਂ ਦੀ ਧਰਮਪਤਨੀ ਗੁਰਵਿਨ ਕੌਰ ਨੇ ਅੱਜ ਦੁਪਹਿਰ ਕਰੀਬ 12 ਵਜੇ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਪੁੱਤਰ ਨੂੰ ਜਨਮ ਦਿੱਤਾ। ਮਾਂ ਅਤੇ ਨਵਜਨਮੇ ਬੱਚੇ ਦੋਵੇਂ ਸਿਹਤਮੰਦ ਦੱਸੇ ਜਾ ਰਹੇ ਹਨ। ਬੱਚੇ ਦੇ ਜਨਮ ਦੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
‘AAP’ MP ਗੁਰਮੀਤ ਸਿੰਘ ਮੀਤ ਹੇਅਰ ਦੇ ਘਰ ਦੌੜੀ ਖੁਸ਼ੀ ਦੀ ਲਹਿਰ

ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੇ ਘਰ ਖੁਸ਼ੀ ਦੀ ਲਹਿਰ ਦੌੜ ਗਈ ਹੈ। ਉਨ੍ਹਾਂ ਦੀ ਧਰਮਪਤਨੀ ਗੁਰਵਿਨ ਕੌਰ ਨੇ ਅੱਜ ਦੁਪਹਿਰ ਕਰੀਬ 12 ਵਜੇ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਪੁੱਤਰ ਨੂੰ ਜਨਮ ਦਿੱਤਾ। ਮਾਂ ਅਤੇ ਨਵਜਨਮੇ ਬੱਚੇ ਦੋਵੇਂ ਸਿਹਤਮੰਦ ਦੱਸੇ ਜਾ ਰਹੇ ਹਨ। ਬੱਚੇ ਦੇ ਜਨਮ ਦੀ ਖੁਸ਼ਖਬਰੀ ਮਿਲਦੇ ਹੀ ਮੀਤ ਹੇਅਰ ਦੇ ਪਰਿਵਾਰ, ਦੋਸਤਾਂ ਅਤੇ ਪਾਰਟੀ ਵਰਕਰਾਂ ਵਿੱਚ ਖੁਸ਼ੀ ਦਾ ਮਾਹੌਲ ਬਣ ਗਿਆ।

ਮੀਤ ਹੇਅਰ ਨੇ ਫੋਨ ਤੇ ਆਪਣੀ ਖੁਸ਼ੀ ਦਾ ਇਜ਼ਹਾਰ ਕਰਦਿਆਂ ਸਾਰੇ ਸ਼ੁਭਚਿੰਤਕਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਹ ਉਨ੍ਹਾਂ ਦੇ ਪਰਿਵਾਰ ਲਈ ਬਹੁਤ ਖ਼ੁਸ਼ੀ ਦਾ ਪਲ ਹੈ।

ਵਿਆਹ ਅਤੇ ਪਰਿਵਾਰਕ ਪਿਛੋਕੜ

ਗੁਰਮੀਤ ਸਿੰਘ ਮੀਤ ਹੇਅਰ ਦਾ ਵਿਆਹ ਜੂਨ 2023 ਵਿੱਚ ਗੁਰਵਿਨ ਕੌਰ ਨਾਲ ਹੋਇਆ ਸੀ। ਮੀਤ ਹੇਅਰ ਮੂਲ ਤੌਰ ਤੇ ਜ਼ਿਲ੍ਹਾ ਬਰਨਾਲਾ ਨਾਲ ਸਬੰਧਤ ਹਨ ਅਤੇ ਇੱਕ ਸਧਾਰਣ ਪਰਿਵਾਰਕ ਪਿਛੋਕੜ ਤੋਂ ਆ ਕੇ ਰਾਜਨੀਤੀ ਵਿੱਚ ਆਪਣੀ ਵੱਖਰੀ ਪਛਾਣ ਬਣਾਈ ਹੈ। ਗੁਰਮੀਤ ਸਿੰਘ ਮੀਤ ਹੇਅਰ ਆਮ ਆਦਮੀ ਪਾਰਟੀ ਦੇ ਉਭਰਦੇ ਆਗੂਆਂ ਵਿੱਚ ਸ਼ਾਮਲ ਹਨ।

ਉਹ ਪਹਿਲਾਂ ਬਰਨਾਲਾ ਤੋਂ ਵਿਧਾਇਕ ਰਹਿ ਚੁੱਕੇ ਹਨ ਅਤੇ ਪੰਜਾਬ ਸਰਕਾਰ ਵਿੱਚ ਕੈਬਿਨੇਟ ਮੰਤਰੀ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਹਨ। ਮੌਜੂਦਾ ਸਮੇਂ ਵਿੱਚ ਉਹ ਸੰਗਰੂਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਹਨ ਅਤੇ ਲੋਕ ਮੁੱਦਿਆਂ ਨੂੰ ਸੰਸਦ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਲਈ ਜਾਣੇ ਜਾਂਦੇ ਹਨ।

ਵਧਾਈਆਂ ਦਾ ਤੰਤਾ

ਪੁੱਤਰ ਦੇ ਜਨਮ ਦੀ ਖ਼ਬਰ ਮਿਲਣ ਤੋਂ ਬਾਅਦ ਪਾਰਟੀ ਆਗੂਆਂ, ਵਰਕਰਾਂ ਅਤੇ ਸ਼ੁਭਚਿੰਤਕਾਂ ਵੱਲੋਂ ਮੀਤ ਹੇਅਰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਵਧਾਈਆਂ ਦੇ ਸੰਦੇਸ਼ ਲਗਾਤਾਰ ਭੇਜੇ ਜਾ ਰਹੇ ਹਨ।

Read Latest News and Breaking News at Daily Post TV, Browse for more News

Ad
Ad

Punjab District News