ਮੋਟਰਸਾਈਕਲ ‘ਤੇ ਆਏ ਹਮਲਾਵਰਾਂ ਨੇ ਨੌਜਵਾਨ ਨੂੰ ਮਾਰੀਆਂ ਗੋਲੀਆਂ
Punjab News: ਹਾਸਲ ਜਾਣਕਾਰੀ ਮੁਤਾਬਕ ਬਠਿੰਡਾ ਦੀ ਥਰਮਲ ਕਲੋਨੀ ਦੇ ਗੇਟ ਨੰਬਰ ਦੋ ਨਜ਼ਦੀਕ ਬਣੇ ਚਾਹ ਦੇ ਖੋਖੇ ‘ਤੇ ਇਸ ਸਾਰੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। Bathinda Firing News: ਬਠਿੰਡਾ ਵਿੱਚ ਦਿਨ ਚੜਦੇ ਹੀ ਇੱਕ ਨੌਜਵਾਨ ਨੂੰ ਗੋਲੀਆਂ ਮਾਰੀਆਂ ਗਈਆਂ। ਹਾਸਲ ਜਾਣਕਾਰੀ ਮੁਤਾਬਕ ਬਠਿੰਡਾ ਦੀ ਥਰਮਲ ਕਲੋਨੀ ਦੇ ਗੇਟ ਨੰਬਰ ਦੋ ਨਜ਼ਦੀਕ ਬਣੇ ਚਾਹ ਦੇ […]
By :
ਮਨਵੀਰ ਰੰਧਾਵਾ
Updated On: 16 Jun 2025 11:09:AM
Punjab News: ਹਾਸਲ ਜਾਣਕਾਰੀ ਮੁਤਾਬਕ ਬਠਿੰਡਾ ਦੀ ਥਰਮਲ ਕਲੋਨੀ ਦੇ ਗੇਟ ਨੰਬਰ ਦੋ ਨਜ਼ਦੀਕ ਬਣੇ ਚਾਹ ਦੇ ਖੋਖੇ ‘ਤੇ ਇਸ ਸਾਰੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।
Bathinda Firing News: ਬਠਿੰਡਾ ਵਿੱਚ ਦਿਨ ਚੜਦੇ ਹੀ ਇੱਕ ਨੌਜਵਾਨ ਨੂੰ ਗੋਲੀਆਂ ਮਾਰੀਆਂ ਗਈਆਂ। ਹਾਸਲ ਜਾਣਕਾਰੀ ਮੁਤਾਬਕ ਬਠਿੰਡਾ ਦੀ ਥਰਮਲ ਕਲੋਨੀ ਦੇ ਗੇਟ ਨੰਬਰ ਦੋ ਨਜ਼ਦੀਕ ਬਣੇ ਚਾਹ ਦੇ ਖੋਖੇ ‘ਤੇ ਇਸ ਸਾਰੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।
ਖੋਖੇ ਤੋਂ ਚਾਹ ਪੀ ਕੇ ਤੁਰਨ ਲੱਗੇ ਨਵੀਨ ਨਾਂਅ ਦੇ ਨੌਜਵਾਨ ਨੂੰ ਮੋਟਰਸਾਈਕਲ ‘ਤੇ ਆਏ ਦੋ ਨੌਜਵਾਨਾਂ ਨੇ ਗੋਲੀਆਂ ਮਾਰ ਦਿੱਤੀਆਂ। ਘਟਨਾ ਦਾ ਪਤਾ ਚੱਲਦਿਆਂ ਹੀ ਮੌਕੇ ‘ਤੇ ਪੁਲਿਸ ਪਹੁੰਚੀ। ਜ਼ਖਮੀ ਨੌਜਵਾਨ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਭੇਜਿਆ ਗਿਆ ਹੈ। ਜ਼ਖਮੀ ਨੌਜਵਾਨ ਦੇ ਦੋ ਬੱਚੇ ਹਨ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।