Journalism Of Hope
BREAKING NEWS
ਮਾਨਸਾ ਤੋਂ ਡਾਕਟਰਾਂ ਨਿਸ਼ਾਨ ਸਿੰਘ ਨੇ ਛੱਡੀ ਅਕਾਲੀ ਦਲ, ਕਾਂਗਰਸ ‘ਚ ਹੋਏ ਸ਼ਾਮਿਲ.....ਪੰਜਾਬ ਦੇ ਸਾਬਕਾ DGP ਸਿਧਾਰਥ ਚਟੋਪਾਧਿਆਏ ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ......ਮਲਿਕਾਰਜੁਨ ਖੜਗੇ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਰਾਹਤ, ਸੰਗਰੂਰ ਅਦਾਲਤ ਦੀ ਕਾਰਵਾਈ ’ਤੇ ਲਾਈ ਰੋਕ......ਪੰਜਾਬ ਦੇ ਡੀ.ਸੀ. ਦਫ਼ਤਰਾਂ ਦੇ ਮੁਲਾਜ਼ਮ 7 ਦਸੰਬਰ ਤੋਂ ਕਰਨਗੇ ਤਿੰਨ ਦਿਨ ਹੜਤਾਲ......WhatsApp ਲੈ ਕੇ ਆਇਆ ਨਵਾਂ ਫੀਚਰ: ਹੁਣ 14 ਦਿਨ ਪਹਿਲਾਂ ਤੱਕ ਸ਼ਡਿਊਲ ਕਰ ਸਕੋਗੇ ਮੈਸੇਜ......ਦੋ ਸਕੇ ਭਰਾਵਾਂ ’ਤੇ ਪਤਨੀਆਂ ਦੀ ਹੱਤਿਆ ਕਰਕੇ ਲਾਸ਼ਾਂ ਨੂੰ ਜੰਗਲ ’ਚ ਦੱਬਿਆ, ਪੁਲਿਸ ਨੇ ਮਿੱਟੀ ਪੱਟ ਕੇ ਕੱਢੀਆਂ ਲਾਸ਼ਾਂ......7 ਸਾਲਾ ਬੱਚੀ ਨਾਲ ਜਬਰ-ਜਨਾਹ ਤੇ ਕਤਲ ਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ......ਨਿਵੇਸ਼ਕਾਂ ਨਾਲ ਧੋਖਾਧੜੀ ਮਾਮਲਾ: ED ਵੱਲੋਂ ਪੰਜਾਬ ਅਤੇ ਜੰਮੂ-ਕਸ਼ਮੀਰ ’ਚ 8 ਥਾਵਾਂ ’ਤੇ ਛਾਪੇਮਾਰੀ......ਚੰਡੀਗੜ੍ਹ ਪੁਲਿਸ ਮੁਲਾਜ਼ਮਾਂ ਦੇ ਪੁੱਤਰਾਂ ਨਾਲ ਜੁੜੇ ਕੁੱਟਮਾਰ ਮਾਮਲੇ ਦੀ ਜਾਂਚ CBI ਹਵਾਲੇ

ਸ਼੍ਰੀ ਅਨੰਦਪੁਰ ਸਾਹਿਬ: ਦਿਨ ਦਿਹਾੜੇ ਗੋਲੀਬਾਰੀ, ਆਮ ਆਦਮੀ ਪਾਰਟੀ ਨਾਲ ਸੰਬੰਧਿਤ ਰਾਜਨੀਤੀ ਵਿਅਕਤੀ ਨਿਤਿਨ ਨੰਦਾ ਗੋਲੀਆਂ ਦਾ ਸ਼ਿਕਾਰ

Punjab News: ਸ੍ਰੀ ਆਨੰਦਪੁਰ ਸਾਹਿਬ ਦੇ ਨੇੜੇ ਪਿੰਡ ਅਗੰਮਪੁਰ ਵਿੱਚ ਅੱਜ ਦਿਨ ਦਿਹਾੜੇ ਇੱਕ ਹੈਰਾਨ ਕਰਨ ਵਾਲੀ ਘਟਨਾ ਵਾਪਰੀ। ਜਾਣਕਾਰੀ ਅਨੁਸਾਰ, ਆਮ ਆਦਮੀ ਪਾਰਟੀ ਨਾਲ ਜੁੜੇ ਇੱਕ ਸਿਆਸਤਦਾਨ ਅਤੇ ਕਾਰੋਬਾਰੀ ਨਿਤਿਨ ਨੰਦਾ ‘ਤੇ ਦੋ ਗੋਲੀਆਂ ਚਲਾਈਆਂ ਗਈਆਂ। ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ, ਇਹ ਘਟਨਾ ਇੱਕ ਵਿਆਹ ਸਮਾਗਮ ਦੌਰਾਨ ਉਸ ਸਮੇਂ ਵਾਪਰੀ ਜਦੋਂ ਉਹ ਰੋਟੀ ਖਾ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

Punjab News: ਸ੍ਰੀ ਆਨੰਦਪੁਰ ਸਾਹਿਬ ਦੇ ਨੇੜੇ ਪਿੰਡ ਅਗੰਮਪੁਰ ਵਿੱਚ ਅੱਜ ਦਿਨ ਦਿਹਾੜੇ ਇੱਕ ਹੈਰਾਨ ਕਰਨ ਵਾਲੀ ਘਟਨਾ ਵਾਪਰੀ। ਜਾਣਕਾਰੀ ਅਨੁਸਾਰ, ਆਮ ਆਦਮੀ ਪਾਰਟੀ ਨਾਲ ਜੁੜੇ ਇੱਕ ਸਿਆਸਤਦਾਨ ਅਤੇ ਕਾਰੋਬਾਰੀ ਨਿਤਿਨ ਨੰਦਾ ‘ਤੇ ਦੋ ਗੋਲੀਆਂ ਚਲਾਈਆਂ ਗਈਆਂ।

ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ, ਇਹ ਘਟਨਾ ਇੱਕ ਵਿਆਹ ਸਮਾਗਮ ਦੌਰਾਨ ਉਸ ਸਮੇਂ ਵਾਪਰੀ ਜਦੋਂ ਉਹ ਰੋਟੀ ਖਾ ਰਹੇ ਸਨ। ਨਿਤਿਨ ਨੰਦਾ ਨੂੰ ਤੁਰੰਤ ਸ੍ਰੀ ਆਨੰਦਪੁਰ ਸਾਹਿਬ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਮੁੱਢਲੀ ਜਾਂਚ ਕੀਤੀ। ਡਾਕਟਰਾਂ ਅਨੁਸਾਰ, ਸਿਰ ਵਿੱਚ ਗੋਲੀ ਲੱਗੀ ਹੋਈ ਸੀ, ਜਿਸ ਕਾਰਨ ਉਨ੍ਹਾਂ ਨੂੰ ਜਲਦੀ ਹੀ ਪੀਜੀਆਈ ਰੈਫਰ ਕਰ ਦਿੱਤਾ ਗਿਆ।

ਪੁਲਿਸ ਮੌਕੇ ਦੀ ਜਾਂਚ ਕਰ ਰਹੀ ਹੈ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਕੀ ਇਹ ਘਟਨਾ ਆਪਸੀ ਦੁਸ਼ਮਣੀ ਕਾਰਨ ਵਾਪਰੀ ਹੈ ਜਾਂ ਕਿਸੇ ਹੋਰ ਮਾਮਲੇ ਕਾਰਨ।

ਜਾਣਕਾਰੀ ਅਨੁਸਾਰ, ਨਿਤਿਨ ਨੰਦਾ ਪਹਿਲਾਂ ਆਨੰਦਪੁਰ ਸਾਹਿਬ ਹਲਕੇ ਤੋਂ ਸ਼ਿਵ ਸੈਨਾ ਜ਼ਿਲ੍ਹਾ ਰੋਪੜ ਦੇ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਵਜੋਂ ਚੋਣ ਲੜ ਚੁੱਕੇ ਹਨ। ਇਸ ਵੇਲੇ ਉਹ ਆਮ ਆਦਮੀ ਪਾਰਟੀ ਜ਼ਿਲ੍ਹਾ ਰੋਪੜ ਦੇ ਉਪ ਪ੍ਰਧਾਨ ਵਜੋਂ ਕੰਮ ਕਰ ਰਹੇ ਹਨ।

ਪੁਲਿਸ ਨੇ ਮੌਕੇ ਨੂੰ ਸੁਰੱਖਿਅਤ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ, ਅਤੇ ਘਟਨਾ ਦੇ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News