Banner
Banner

ਆਮ ਆਦਮੀ ਪਾਰਟੀ ਦੇ ਮੌਜੂਦਾ ਵਿਧਾਇਕ ਦਾ ਦੇਹਾਂਤ, ਅੰਮ੍ਰਿਤਸਰ ‘ਚ ਲਏ ਆਖਰੀ ਸਾਹ

Dr Kashmir Singh Sohal: ਤਰਨ ਤਾਰਨ ਅਸੈਂਬਲੀ ਹਲਕੇ ਤੋਂ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦਾ ਦੇਹਾਂਤ ਹੋ ਗਿਆ ਹੈ। ਉਹ ਪਿਛਲੇ ਕੁਝ ਸਮੇਂ ਤੋਂ ਕੈਂਸਰ ਦੀ ਬਿਮਾਰੀ ਨਾਲ ਜੂਝ ਰਹੇ ਸਨ ਅਤੇ ਇਸੇ ਕਾਰਨ ਸਰਗਰਮ ਗਤੀਵਿਧੀਆਂ ਤੋਂ ਦੂਰ ਰਹਿ ਰਹੇ ਸਨ। 66 ਸਾਲਾ ਡਾ. ਕਸ਼ਮੀਰ ਸਿੰਘ ਸੋਹਲ ਆਪਣੇ ਪਿੱਛੇ ਆਪਣੀ ਵਿਧਵਾ ਨਵਜੋਤ ਕੌਰ ਹੁੰਦਲ, ਇੱਕ […]
Dailypost News
By : Updated On: 27 Jun 2025 15:09:PM
ਆਮ ਆਦਮੀ ਪਾਰਟੀ ਦੇ ਮੌਜੂਦਾ ਵਿਧਾਇਕ ਦਾ ਦੇਹਾਂਤ, ਅੰਮ੍ਰਿਤਸਰ ‘ਚ ਲਏ ਆਖਰੀ ਸਾਹ

Dr Kashmir Singh Sohal: ਤਰਨ ਤਾਰਨ ਅਸੈਂਬਲੀ ਹਲਕੇ ਤੋਂ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦਾ ਦੇਹਾਂਤ ਹੋ ਗਿਆ ਹੈ। ਉਹ ਪਿਛਲੇ ਕੁਝ ਸਮੇਂ ਤੋਂ ਕੈਂਸਰ ਦੀ ਬਿਮਾਰੀ ਨਾਲ ਜੂਝ ਰਹੇ ਸਨ ਅਤੇ ਇਸੇ ਕਾਰਨ ਸਰਗਰਮ ਗਤੀਵਿਧੀਆਂ ਤੋਂ ਦੂਰ ਰਹਿ ਰਹੇ ਸਨ। 66 ਸਾਲਾ ਡਾ. ਕਸ਼ਮੀਰ ਸਿੰਘ ਸੋਹਲ ਆਪਣੇ ਪਿੱਛੇ ਆਪਣੀ ਵਿਧਵਾ ਨਵਜੋਤ ਕੌਰ ਹੁੰਦਲ, ਇੱਕ ਲੜਕਾ ਤੇ ਇਕ ਲੜਕੀ ਛੱਡ ਗਏ ਹਨ । ਉਨ੍ਹਾਂ ਦੇ ਦੋਵੇਂ ਬੱਚੇ ਡਾਕਟਰ ਹਨ। ਉਨ੍ਹਾਂ 2022 ਦੀ ਚੋਣ ਵਿੱਚ ਅਕਾਲੀ ਦਲ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਅਤੇ ਕਾਂਗਰਸ ਪਾਰਟੀ ਦੇ ਡਾ. ਧਰਮਵੀਰ ਅਨੀਹੋਤਰੀ ਨੂੰ ਹਰਾਇਆ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ ’ਤੇ ਇਕ ਪੋਸਟ ਵਿਚ ਸੋਹਲ ਦੇ ਦੇਹਾਂਤ ’ਤੇ ਦੁੱਖ ਜਤਾਇਆ ਹੈ।


ਮਾਨ ਨੇ ਪੋਸਟ ਵਿਚ ਕਿਹਾ, ‘‘ਤਰਨ ਤਾਰਨ ਤੋਂ ਸਾਡੀ ਪਾਰਟੀ ਦੇ ਸਤਿਕਾਰਯੋਗ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਜੀ ਦੇ ਅਕਾਲ ਚਲਾਣੇ ਦੀ ਦੁਖਦਾਈ ਖ਼ਬਰ ਮਿਲੀ। ਸੁਣ ਕੇ ਬੇਹੱਦ ਦੁੱਖ ਲੱਗਿਆ, ਡਾਕਟਰ ਸਾਬ੍ਹ ਪਾਰਟੀ ਦੇ ਬਹੁਤ ਹੀ ਮਿਹਨਤੀ ਤੇ ਜੁਝਾਰੂ ਆਗੂ ਸਨ। ਇਸ ਦੁੱਖ ਦੀ ਘੜੀ ‘ਚ ਪਰਿਵਾਰ ਨਾਲ ਦਿਲੋਂ ਹਮਦਰਦੀ। ਪਰਮਾਤਮਾ ਵਿੱਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਦੇਣ। ਪਰਿਵਾਰ ਸਮੇਤ ਚਾਹੁਣ ਵਾਲਿਆਂ ਨੂੰ ਭਾਣਾ ਮੰਨਣ ਦਾ ਹੌਸਲਾ-ਹਿੰਮਤ ਬਖ਼ਸ਼ਣ।’

Read Latest News and Breaking News at Daily Post TV, Browse for more News

Ad
Ad