Journalism Of Hope
BREAKING NEWS
ਝੋਟਾ ਕਤਲ ਕਾਂਡ: SHO ਬੇਅੰਤ ਕੌਰ ਮੁਅੱਤਲ, DSP ਖ਼ਿਲਾਫ਼ ਜਾਂਚ ਦੀ ਸਿਫ਼ਾਰਸ਼....ਪਰਮਿੰਦਰ ਝੋਟਾ ਕਤਲ ਕਾਂਡ: ਕੈਮਿਸਟ ਅਸ਼ਵਨੀ ਦੀ ਪਤਨੀ ਵੀ ਕੇਸ ‘ਚ ਨਾਮਜ਼ਦ !.....ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ’ਚ ਅੱਜ ਪੰਜਾਬ ਬੰਦ.......ਤਿਉਹਾਰੀ ਸੀਜ਼ਨ ’ਚ ਬਾਜ਼ਾਰ ਬੰਦ ਦੀ ਕਾਲ ਤੋਂ ਵਪਾਰੀ ਚਿੰਤਤ, ਦੁਕਾਨਦਾਰਾਂ ਨੇ ਕੀਤੀ ਦੁਕਾਨਾਂ ਖੁੱਲ੍ਹੀਆਂ ਰੱਖਣ ਦੀ ਅਪੀਲ........ਦੋ ਕਾਰ ਸਵਾਰਾਂ ਵਿਚਾਲੇ ਫਾਇਰਿੰਗ, ਲਪੇਟ ‘ਚ ਆਏ ਬਜ਼ੁਰਗ ਦੀ ਗੋਲੀ ਲੱਗਣ ਨਾਲ ਮੌਤ........ਅੰਮ੍ਰਿਤਸਰ ‘ਚ ਫਿਰੌਤੀ ਨਾ ਦੇਣ ’ਤੇ ਕੱਪੜਾ ਵਪਾਰੀ ’ਤੇ ਫਾਇਰਿੰਗ, ਹਾਲਤ ਗੰਭੀਰ......ਕੈਨੇਡਾ: ਫਿਰੌਤੀ ਤੇ ਗੋਲੀਬਾਰੀ ਦੇ ਮਾਮਲਿਆਂ ’ਚ ਵਾਂਟੇਡ ਮੁਲਜ਼ਮਾਂ ਦੀਆਂ ਤਸਵੀਰਾਂ ਜਾਰੀ, ਸਾਰੇ ਪੰਜਾਬੀ.....ਡਾ. ਹਰਵਿੰਦਰ ਸਿੰਘ ਧਾਲੀਵਾਲ ਬਣੇ PAU ਦੇ ਨਵੇਂ ਵਾਈਸ ਚਾਂਸਲਰ......ਪੰਜਾਬ ਤੇ ਚੰਡੀਗੜ੍ਹ ’ਚ ਮੌਸਮ ਨੇ ਲਈ ਕਰਵਟ, ਕਈ ਥਾਵਾਂ ’ਤੇ ਮੀਂਹ ਤੇ ਗੜੇਮਾਰੀ

ਪੰਜਾਬ ਦਾ ਰੱਬ ਹੀ ਰਾਖਾ! ਆਮ ਆਦਮੀ ਪਾਰਟੀ ਦੇ ਮੌਜੂਦਾ ਸਰਪੰਚ ਦੀ ਗੋਲੀ ਮਾਰ ਕੇ ਹੱਤਿਆ

Sarpanch Shot Dead: ਪੰਜਾਬ ਵਿਚ ਕਾਨੂੰਨ ਵਿਵਸਥਾ ਦਾ ਇਸ ਕਦਰ ਬੁਰਾ ਹਾਲ ਹੈ ਕਿ ਸੱਤਾ ਧਿਰ ਦੇ ਲੀਡਰ ਹੀ ਸੁਰੱਖਿਅਤ ਨਹੀਂ ਹਨ। ਹੁਣ ਫਿਰ ਆਮ ਆਦਮੀ ਪਾਰਟੀ ਦੇ ਮੌਜੂਦਾ ਸਰਪੰਚ ਦਾ ਇਕ ਵਿਆਹ ਸਮਾਗਮ ਵਿਚ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰਨ ਦਾ ਨਵਾਂ ਮਾਮਲਾ ਸਾਹਮਣੇ ਆਇਆ ਹੈ। ਜਿਸ ਨੂੰ ਲੈ ਕੇ ਵਿਆਹ ਦੀਆਂ ਖੁਸ਼ੀਆਂ ਜਿੱਥੇ […]
By : Updated On: 18 Feb 2026 17:17:PM
ਪੰਜਾਬ ਦਾ ਰੱਬ ਹੀ ਰਾਖਾ! ਆਮ ਆਦਮੀ ਪਾਰਟੀ ਦੇ ਮੌਜੂਦਾ ਸਰਪੰਚ ਦੀ ਗੋਲੀ ਮਾਰ ਕੇ ਹੱਤਿਆ

Sarpanch Shot Dead: ਪੰਜਾਬ ਵਿਚ ਕਾਨੂੰਨ ਵਿਵਸਥਾ ਦਾ ਇਸ ਕਦਰ ਬੁਰਾ ਹਾਲ ਹੈ ਕਿ ਸੱਤਾ ਧਿਰ ਦੇ ਲੀਡਰ ਹੀ ਸੁਰੱਖਿਅਤ ਨਹੀਂ ਹਨ। ਹੁਣ ਫਿਰ ਆਮ ਆਦਮੀ ਪਾਰਟੀ ਦੇ ਮੌਜੂਦਾ ਸਰਪੰਚ ਦਾ ਇਕ ਵਿਆਹ ਸਮਾਗਮ ਵਿਚ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰਨ ਦਾ ਨਵਾਂ ਮਾਮਲਾ ਸਾਹਮਣੇ ਆਇਆ ਹੈ। ਜਿਸ ਨੂੰ ਲੈ ਕੇ ਵਿਆਹ ਦੀਆਂ ਖੁਸ਼ੀਆਂ ਜਿੱਥੇ ਧਰੀਆਂ ਧਰਾਈਆਂ ਰਹਿ ਗਈਆਂ, ਉੱਥੇ ਹੀ ਬਰਾਤ ਵਿਚ ਚੀਕ ਚਿਹਾੜਾ ਪੈ ਗਿਆ। ਇਸ ਹੋਈ ਫਾਇਰਿੰਗ ਦੌਰਾਨ ਸਰਪੰਚ ਦਾ ਇਕ ਹੋਰ ਸਾਥੀ ਵੀ ਜ਼ਖਮੀ ਹੋ ਗਿਆ ਹੈ। ਜਿਸ ਨੂੰ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ। ਅਣਪਛਾਤਾ ਵਿਅਕਤੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਿਆ। ਇਸ ਫਾਇਰਿੰਗ ਤੋਂ ਬਾਅਦ ਥਾਣਾ ਸਰਹਾਲੀ ਦੀ ਪੁਲਿਸ ਵੱਲੋਂ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਸ਼ਤਿਹਾਰ

ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਤਰਨਤਾਰਨ ਅਧੀਨ ਆਉਂਦੇ ਪਿੰਡ ਠੱਠੀਆਂ ਮਹੰਤਾਂ ਦੇ ਆਮ ਆਦਮੀ ਪਾਰਟੀ ਤੋਂ ਮੌਜੂਦਾ ਸਰਪੰਚ ਹਰਭਿੰਦਰ ਸਿੰਘ (45) ਪੁੱਤਰ ਇਕਬਾਲ ਸਿੰਘ ਵਾਸੀ ਠੱਠੀਆਂ ਮਹੰਤਾ ਜੋ ਆਪਣੇ ਪਿੰਡ ਦੇ ਹੀ ਨਿਵਾਸੀ ਸੇਵਕ ਸਿੰਘ ਦੇ ਬੇਟੇ ਦੇ ਵਿਆਹ ਸਮਾਗਮ ਵਿਚ ਹਾਜ਼ਰੀ ਭਰਨ ਆਇਆ ਸੀ। ਇਸ ਦੌਰਾਨ ਜਦੋਂ ਹਰਪਿੰਦਰ ਸਿੰਘ ਸਟੇਜ ਉੱਪਰ ਆਪਣੇ ਹੋਰ ਸਾਥੀਆਂ ਅਤੇ ਰਿਸ਼ਤੇਦਾਰਾਂ ਸਮੇਤ ਨੱਚ ਰਹੇ ਸਨ ਤਾਂ ਇਕ ਅਨਪਛਾਤੇ ਵਿਅਕਤੀ ਵੱਲੋਂ ਅਚਾਨਕ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਜਿਸ ਦੇ ਚੱਲਦਿਆਂ ਹਰਪਿੰਦਰ ਸਿੰਘ ਦੇ ਢਿੱਡ ਅਤੇ ਸਿਰ ਉੱਪਰ ਗੋਲੀਆਂ ਵੱਜਣ ਨਾਲ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਇਸ ਫਾਇਰਿੰਗ ਵਿਚ ਇਕ ਹੋਰ ਵਿਅਕਤੀ ਜ਼ਖਮੀ ਹੋ ਗਿਆ ਹੈ। ਜਿਸ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਇਸ ਵਾਰਦਾਤ ਤੋਂ ਬਾਅਦ ਜ਼ਿਲ੍ਹੇ ਦੇ ਐੱਸਐੱਸਪੀ ਸੁਰਿੰਦਰ ਲਾਂਬਾ ਸਮੇਤ ਵੱਡੀ ਗਿਣਤੀ ਵਿਚ ਪੁਲਿਸ ਕਰਮਚਾਰੀ ਮੌਕੇ ‘ਤੇ ਪੁੱਜੇ ਅਤੇ ਵਿਆਹ ਸਮਾਗਮ ਵਿਚ ਹੋਈ ਇਸ ਵਾਰਦਾਤ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Read Latest News and Breaking News at Daily Post TV, Browse for more News

Ad
Ad

Punjab District News