Breaking News: ਆਮ ਆਦਮੀ ਪਾਰਟੀ ਨੇ ਕੁੰਵਰ ਵਿਜੇ ਪ੍ਰਤਾਪ ਨੂੰ ਪਾਰਟੀ ਤੋਂ 5 ਸਾਲਾਂ ਲਈ ਮੁਅੱਤਲ ਕਰ ਦਿੱਤਾ ਹੈ। ਇਹ ਫੈਸਲਾ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਕਾਰਨ ਲਿਆ ਗਿਆ ਹੈ।
Kunwar Vijay Pratap Singh expelled from AAP: ਬਿਕਰਮ ਮਜੀਠੀਆ ਵਿਰੁੱਧ ਵਿਜੀਲੈਂਸ ਕਾਰਵਾਈ ‘ਤੇ ਸਵਾਲ ਉਠਾਉਣਾ ਕੁੰਵਰ ਵਿਜੇ ਪ੍ਰਤਾਪ ਨੂੰ ਮਹਿੰਗਾ ਸਾਬਤ ਹੋਇਆ ਹੈ। ਖ਼ਬਰ ਹੈ ਕਿ ਆਮ ਆਦਮੀ ਪਾਰਟੀ ਨੇ ਕੁੰਵਰ ਵਿਜੇ ਪ੍ਰਤਾਪ ਨੂੰ ਪਾਰਟੀ ਤੋਂ 5 ਸਾਲਾਂ ਲਈ ਮੁਅੱਤਲ ਕਰ ਦਿੱਤਾ ਹੈ। ਇਹ ਫੈਸਲਾ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਕਾਰਨ ਲਿਆ ਗਿਆ ਹੈ।
ਦੱਸ ਦਈਏ ਕਿ ਮਾਨ ਸਰਕਾਰ ਦਾ ਇਸ ਵੱਡੇ ਫੈਸਲੇ ਰਾਹੀਂ ਸਪੱਸ਼ਟ ਸੰਦੇਸ਼ ਹੈ ਕਿ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਰਾਜਨੀਤੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਨਸ਼ਿਆਂ ਵਿਰੁੱਧ ਕਾਰਵਾਈ ਪਾਰਟੀ ਦੀ ਵਿਚਾਰਧਾਰਾ ਹੈ, ਜੋ ਵੀ ਇਸ ਵਿੱਚ ਰੁਕਾਵਟਾਂ ਪੈਦਾ ਕਰਨ ਦੀ ਕੋਸ਼ਿਸ਼ ਕਰਦਾ ਹੈ, ਉਸਦੀ ਪਾਰਟੀ ਵਿੱਚ ਕੋਈ ਜਗ੍ਹਾ ਨਹੀਂ ਹੈ।