Journalism Of Hope
BREAKING NEWS
ਪੰਜਾਬ ਚੋਣਾਂ 2027: ‘ਆਪ’ ਨੇ 40 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, ਭਗਵੰਤ ਮਾਨ ਧੂਰੀ ਤੋਂ ਲੜਨਗੇ ਚੋਣ.....ਸਾਊਦੀ ਅਰਬ ਦੀ ਜੇਲ੍ਹ ’ਚ ਬੰਦ ਪੰਜਾਬ ਦੇ ਦੋ ਨੌਜਵਾਨਾਂ ਦੀ ਫਾਂਸੀ ਦੀ ਸਜ਼ਾ ਟਲੀ.......ਪਰਵਿੰਦਰ ਝੋਟਾ ਦਾ 18 ਦਿਨ ਬਾਅਦ ਵੀ ਨਹੀਂ ਹੋਇਆ ਸਸਕਾਰ, 5 ਨਵੰਬਰ ਨੂੰ CM ਦੀ ਕੋਠੀ ਘੇਰਨ ਦਾ ਐਲਾਨ........ਪੰਜਾਬ ਵਿਧਾਨ ਸਭਾ ਹੋਵੇਗੀ ਹਾਈਟੈਕ, ਹੁਣ ਹੱਥ ਖੜ੍ਹੇ ਕਰਕੇ ਨਹੀਂ ਹੋਵੇਗੀ ਵੋਟਿੰਗ.........ਸਾਰਾ ਅਲੀ ਖ਼ਾਨ ਦੇ ਕੇਦਾਰਨਾਥ ਮੰਦਰ ਵਿੱਚ ਪੂਜਾ ਕਰਨ ’ਤੇ ਵਿਵਾਦ, ਮੌਲਾਨਾ ਨੇ ਜਾਰੀ ਕੀਤਾ ਫਤਵਾ.......ਤੀਜੀ ਜਮਾਤ ਦੇ ਵਿਦਿਆਰਥੀ ਨੇ KG ਦੀ ਕਲਾਸ ਦੀ ਬੱਚੀ ’ਤੇ ਕੀਤਾ ਹਮਲਾ, ਹਾਲਤ ਗੰਭੀਰ.......ਪੰਜਾਬ ’ਚ 35 ਨਿਆਂਇਕ ਅਧਿਕਾਰੀਆਂ ਨੂੰ ਤਰੱਕੀ ਦੇਣ ਦੀ ਸਿਫ਼ਾਰਸ਼, ਬਣਨਗੇ ਐਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ ਜੱਜ..........ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ’ਚ 70 ਹਜ਼ਾਰ ਤੋਂ ਵੱਧ ਲੋਕ ਪਹੁੰਚੇ, ਕਰਨ ਔਜਲਾ ਦੀ ਸਰਪ੍ਰਾਈਜ਼ ਐਂਟਰੀ ਨੇ ਬੰਨ੍ਹਿਆ ਰੰਗ

ਆਮ ਆਦਮੀ ਪਾਰਟੀ ਦੀ ਜਿੱਤ ਤੈਅ, ਦੁਬਾਰਾ ਬਣਨ ਜਾ ਰਹੀ ਹੈ ਸਰਕਾਰ- ਭਗਵੰਤ ਸਿੰਘ ਮਾਨ

ਨਵੀਂ ਦਿੱਲੀ/ਪੰਜਾਬ, 31 ਅਕਤੂਬਰ – ਆਮ ਆਦਮੀ ਪਾਰਟੀ ਨੇ ਸ਼ਨੀਵਾਰ ਨੂੰ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਕੇ ਪੰਜਾਬ ਵਿੱਚ ਚੋਣ ਬਿਗੁਲ ਫੂਕ ਦਿੱਤਾ ਹੈ। ”ਆਪ” ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਦੀ ਪ੍ਰਧਾਨਗੀ ਹੇਠ ਹੋਈ ਪੀਏਸੀ ਦੀ ਬੈਠਕ ਵਿੱਚ ਲੰਬੀ ਚਰਚਾ ਤੋਂ ਬਾਅਦ ਉਮੀਦਵਾਰਾਂ ਦੇ ਨਾਵਾਂ ਨੂੰ ਅੰਤਿਮ ਰੂਪ ਦਿੱਤਾ ਗਿਆ। ਪਾਰਟੀ ਨੇ ਪੰਜਾਬ ਦੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਆਮ ਆਦਮੀ ਪਾਰਟੀ ਦੀ ਜਿੱਤ ਤੈਅ, ਦੁਬਾਰਾ ਬਣਨ ਜਾ ਰਹੀ ਹੈ ਸਰਕਾਰ- ਭਗਵੰਤ ਸਿੰਘ ਮਾਨ

ਨਵੀਂ ਦਿੱਲੀ/ਪੰਜਾਬ, 31 ਅਕਤੂਬਰ – ਆਮ ਆਦਮੀ ਪਾਰਟੀ ਨੇ ਸ਼ਨੀਵਾਰ ਨੂੰ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਕੇ ਪੰਜਾਬ ਵਿੱਚ ਚੋਣ ਬਿਗੁਲ ਫੂਕ ਦਿੱਤਾ ਹੈ। ”ਆਪ” ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਦੀ ਪ੍ਰਧਾਨਗੀ ਹੇਠ ਹੋਈ ਪੀਏਸੀ ਦੀ ਬੈਠਕ ਵਿੱਚ ਲੰਬੀ ਚਰਚਾ ਤੋਂ ਬਾਅਦ ਉਮੀਦਵਾਰਾਂ ਦੇ ਨਾਵਾਂ ਨੂੰ ਅੰਤਿਮ ਰੂਪ ਦਿੱਤਾ ਗਿਆ। ਪਾਰਟੀ ਨੇ ਪੰਜਾਬ ਦੇ ਹਰਮਨਪਿਆਰੇ ਸੀਐਮ ਭਗਵੰਤ ਸਿੰਘ ਮਾਨ ਨੂੰ ਇੱਕ ਵਾਰ ਫਿਰ ਧੂਰੀ ਤੋਂ ਜਨਤਾ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਪਾਰਟੀ ਨੇ ਜਨਤਾ ਦੇ ਵਿਚਕਾਰ ਕੀਤੇ ਗਏ ਸਰਵੇਖਣ ਤੋਂ ਬਾਅਦ ਇਹਨਾਂ ਉਮੀਦਵਾਰਾਂ ਨੂੰ ਟਿਕਟ ਦਿੱਤੀ ਹੈ। ਅਰਵਿੰਦ ਕੇਜਰੀਵਾਲ ਨੇ ਸਾਰੇ 40 ਉਮੀਦਵਾਰਾਂ ਨੂੰ ਵਧਾਈ ਦਿੰਦਿਆਂ 2027 ਵਿੱਚ 2022 ਦੇ ਨਤੀਜਿਆਂ ਦਾ ਰਿਕਾਰਡ ਤੋੜਨ ਦਾ ਵੀ ਸੱਦਾ ਦਿੱਤਾ ਹੈ।

ਦੂਜੇ ਪਾਸੇ, ਦਿੱਲੀ ਵਿੱਚ ਪੀਏਸੀ ਦੀ ਬੈਠਕ ਖ਼ਤਮ ਹੋਣ ਤੋਂ ਬਾਅਦ ਸੀਐਮ ਭਗਵੰਤ ਸਿੰਘ ਮਾਨ ਨੇ ਸਾਰੇ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਆਗਾਮੀ 2027 ਪੰਜਾਬ ਵਿਧਾਨ ਸਭਾ ਚੋਣਾਂ ਲਈ 40 ਉਮੀਦਵਾਰਾਂ ਦੀ ਆਪਣੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਉਮੀਦਵਾਰਾਂ ਦਾ ਜਲਦੀ ਐਲਾਨ ਪਾਰਟੀ ਦੀ ਮਜ਼ਬੂਤ ਤਿਆਰੀ, ਪਾਰਦਰਸ਼ਤਾ ਅਤੇ ਸਾਡੀ ਸਰਕਾਰ ਦੁਆਰਾ ਕੀਤੇ ਗਏ ਕੰਮਾਂ ਪ੍ਰਤੀ ਸਾਡੇ ਅਟੁੱਟ ਵਿਸ਼ਵਾਸ ਦਾ ਪ੍ਰਮਾਣ ਹੈ। ਉਨ੍ਹਾਂ ਨੇ ਸਾਰੇ ਉਮੀਦਵਾਰਾਂ ਅਤੇ ਪਾਰਟੀ ਵਰਕਰਾਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਆਓ, ਅਸੀਂ ਜ਼ਮੀਨੀ ਪੱਧਰ ‘ਤੇ ਲੋਕਾਂ ਨਾਲ ਹੋਰ ਵੀ ਮਜ਼ਬੂਤੀ ਨਾਲ ਜੁੜੀਏ ਅਤੇ ”ਰੰਗਲਾ ਪੰਜਾਬ” ਵੱਲ ਪ੍ਰਗਤੀ ਦਾ ਸਫ਼ਰ ਜਾਰੀ ਰੱਖੀਏ।

ਮੀਡੀਆ ਨਾਲ ਗੱਲਬਾਤ ਦੌਰਾਨ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੀਆਂ ਟਿਕਟਾਂ ਬਾਰੇ ਵਿਸਥਾਰਪੂਰਵਕ ਚਰਚਾ ਹੋਈ ਹੈ। ਇਸ ਵਿੱਚ ਲੋਕਾਂ ਦੇ ਸਰਵੇ ਅਨੁਸਾਰ ਜਿਨ੍ਹਾਂ ਉਮੀਦਵਾਰਾਂ ਨੂੰ ਲੋਕਾਂ ਨੇ ਹਾਂ ਕਿਹਾ ਅਤੇ ਹਾਂ-ਪੱਖੀ ਹੁੰਗਾਰਾ ਮਿਲਿਆ ਹੈ, ਉਨ੍ਹਾਂ ਨੂੰ ਹੀ ਪਾਰਟੀ ਨੇ ਟਿਕਟ ਦਿੱਤੀ ਹੈ। ਅਸੀਂ ਉਮੀਦ ਕਰਦੇ ਹਾਂ ਕਿ ਸਾਰੇ 40 ਉਮੀਦਵਾਰ ਅਗਲੀ ਵਾਰ ਵੀ ਜਿੱਤ ਕੇ ਆਉਣਗੇ। ਉਨ੍ਹਾਂ ਕਿਹਾ ਕਿ ਨਵੇਂ ਚਿਹਰਿਆਂ ਨੂੰ ਵੀ ਮੌਕਾ ਮਿਲੇਗਾ। ਆਮ ਆਦਮੀ ਪਾਰਟੀ ਤਾਂ ਹਾਲੇ ਖ਼ੁਦ ਹੀ ਨਵੀਂ ਹੈ। ਇਹ 12-13 ਸਾਲ ਪੁਰਾਣੀ ਪਾਰਟੀ ਹੈ। ਚੋਣਾਂ ਵਿੱਚ ਆਮ ਆਦਮੀ ਪਾਰਟੀ ਦਾ ਕਿਸੇ ਨਾਲ ਕੋਈ ਮੁਕਾਬਲਾ ਨਹੀਂ ਹੈ, ਅਸੀਂ ਬਿਲਕੁਲ ਜਿੱਤੇ ਹੋਏ ਹਾਂ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇਕਰ ਕੋਈ ਪੰਜਾਬ ਵਿੱਚ ਜਾਵੇ ਤਾਂ ਉਸ ਨੂੰ ਪਤਾ ਲੱਗ ਜਾਵੇਗਾ ਕਿ ਸਾਡੀ ਸਰਕਾਰ ਵਿੱਚ ਕੀ-ਕੀ ਕੰਮ ਹੋਏ ਹਨ। ਪੰਜਾਬ ਵਿੱਚ ਕੋਈ ਅਜਿਹਾ ਪਿੰਡ ਨਹੀਂ ਹੈ ਜਿੱਥੇ ਗ੍ਰਾਂਟ ਨਾ ਪਹੁੰਚੀ ਹੋਵੇ, ਉੱਥੇ ਸੜਕਾਂ ਨਾ ਬਣੀਆਂ ਹੋਣ, ਜਾਂ ਛੱਪੜਾਂ ਦਾ ਕੰਮ, ਚਾਹੇ ਥਾਪਰ ਮਾਡਲ ਹੋਵੇ ਜਾਂ ਸੀਚੇਵਾਲ ਮਾਡਲ, ਨਾ ਹੋਇਆ ਹੋਵੇ। ਅਜਿਹਾ ਕੋਈ ਪਿੰਡ ਨਹੀਂ ਹੈ ਜਿੱਥੇ ਕਿਸੇ ਨੂੰ ਨੌਕਰੀ ਨਾ ਮਿਲੀ ਹੋਵੇ, ਆਮ ਆਦਮੀ ਕਲੀਨਿਕ ਨਾ ਖੁੱਲ੍ਹਿਆ ਹੋਵੇ ਜਾਂ ਸਕੂਲਾਂ ਨੂੰ ਅੱਪਡੇਟ ਨਾ ਕੀਤਾ ਗਿਆ ਹੋਵੇ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਸੀਂ ਚੋਣਾਂ ਤੋਂ ਤਿੰਨ-ਚਾਰ ਮਹੀਨੇ ਪਹਿਲਾਂ ਹੀ ਸੂਚੀ ਜਾਰੀ ਕਰ ਰਹੇ ਹਾਂ ਤਾਂ ਜੋ ਉਮੀਦਵਾਰਾਂ ਨੂੰ ਲੋਕਾਂ ਕੋਲ ਜਾਣ ਅਤੇ ਸਰਕਾਰ ਦੇ ਕੰਮਾਂ ਨੂੰ ਉਨ੍ਹਾਂ ਤੱਕ ਪਹੁੰਚਾਉਣ ਦਾ ਪੂਰਾ ਮੌਕਾ ਮਿਲੇ। ਕਾਂਗਰਸ ਤਾਂ ਆਖ਼ਰੀ ਦਿਨ ਤੱਕ ਇਸੇ ਡਰ ਵਿੱਚ ਰਹਿੰਦੀ ਹੈ ਕਿ ਕਿਤੇ ਬਗ਼ਾਵਤ ਨਾ ਹੋ ਜਾਵੇ ਜਾਂ ਕੋਈ ਹੋਰ ਵਿਅਕਤੀ ਆਜ਼ਾਦ ਖੜ੍ਹਾ ਨਾ ਹੋ ਜਾਵੇ। ਇਸ ਲਈ ਕਾਂਗਰਸ ਆਖ਼ਰੀ ਦਿਨ ਤੱਕ ਟਿਕਟਾਂ ਦਾ ਐਲਾਨ ਨਹੀਂ ਕਰਦੀ, ਪਰ ਆਮ ਆਦਮੀ ਪਾਰਟੀ ਦਾ ਸਿਧਾਂਤ ਵੱਖਰਾ ਹੈ।

ਉੱਥੇ ਹੀ, ”ਆਪ” ਦੇ ਸੀਨੀਅਰ ਆਗੂ ਅਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ‘ਐਕਸ’ (X) ‘ਤੇ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਲਈ ਐਲਾਨੇ ਗਏ ਆਮ ਆਦਮੀ ਪਾਰਟੀ ਦੇ ਸਾਰੇ 40 ਉਮੀਦਵਾਰਾਂ ਨੂੰ ਵਧਾਈ। ਇਹ ਜਨਤਾ ਦੇ ਭਰੋਸੇ ਨੂੰ ਹੋਰ ਮਜ਼ਬੂਤ ਕਰਨ ਦੀ ਜ਼ਿੰਮੇਵਾਰੀ ਹੈ। ਹਰ ਘਰ ਜਾਓ, ਲੋਕਾਂ ਦੀ ਗੱਲ ਸੁਣੋ ਅਤੇ ਪੰਜਾਬ ਨੂੰ ਅੱਗੇ ਵਧਾਉਣ ਲਈ ਪੂਰੀ ਤਾਕਤ ਲਗਾਓ। ਖ਼ੁਸ਼ਹਾਲ ਪੰਜਾਬ ਲਈ ਭਗਵੰਤ ਮਾਨ ਫਿਰ ਤੋਂ।

Read Latest News and Breaking News at Daily Post TV, Browse for more News

Ad
Ad

Punjab District News