Journalism Of Hope
BREAKING NEWS
ਵੱਡੀ ਖ਼ਬਰ: ਪੰਜਾਬ PCS-2025 ਦੀ ਭਰਤੀ ਪ੍ਰਕਿਰਿਆ ’ਤੇ ਹਾਈਕੋਰਟ ਨੇ ਲਗਾਈ ਰੋਕ......ਹਾਈਕੋਰਟ ‘ਚ DA ਮਾਮਲੇ ਦੀ ਸੁਣਵਾਈ ਅਣਮਿੱਥੇ ਸਮੇਂ ਲਈ ਮੁਲਤਵੀ.....MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਦੇ ਵੱਲੋਂ ਸੁਰੱਖਿਆ ਦੇ ਪੁਖਤਾ ਬੰਦੋਬਸਤ......MP ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲਿਆਉਣ ਲਈ ਪੁਲਿਸ ਟੀਮ ਡਿੱਬਰੂਗੜ੍ਹ ਰਵਾਨਾ.......ਸੈਫ ਅਲੀ ਖ਼ਾਨ ਨੂੰ ਜਾਨੋਂ ਮਾਰਨ ਦੀ ਧਮਕੀ, ਮੈਸੇਜ ਮਿਲਣ ਤੋਂ ਬਾਅਦ ਮੁੰਬਈ ਪੁਲਿਸ ਅਲਰਟ.....ਦਾਊਦ ਇਬਰਾਹਿਮ ਦੇ ਪੁਸ਼ਤੈਨੀ ਘਰ ’ਤੇ ਚੱਲਿਆ ਬੁਲਡੋਜ਼ਰ......ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ’ਤੇ ਭਾਖੜਾ ਨਹਿਰ ਦਾ ਪੁਲ ਟੁੱਟਿਆ, ਦੋ ਟਰੱਕ ਫਸੇ

ਰਾਜਸਭਾ ਮੈਂਬਰ ਅਸ਼ੋਕ ਮਿੱਤਲ ਦੇ ਘਰ ED ਦੀ ਰੇਡ ‘ਤੇ AAP ਵੱਲੋਂ BJP ‘ਤੇ ਤਿੱਖਾ ਹਮਲਾ

ਆਮ ਆਦਮੀ ਪਾਰਟੀ ਦੇ ਰਾਜਸਭਾ ਮੈਂਬਰ ਅਸ਼ੋਕ ਮਿੱਤਲ ਦੇ ਘਰ ਹੋਈ ਈਡੀ ਦੀ ਰੇਡ ਨੂੰ ਲੈ ਕੇ ਪਾਰਟੀ ਵੱਲੋਂ ਭਾਰਤੀ ਜਨਤਾ ਪਾਰਟੀ ‘ਤੇ ਤਿੱਖਾ ਹਮਲਾ ਕੀਤਾ ਗਿਆ ਹੈ। ਪਾਰਟੀ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਇਸ ਕਾਰਵਾਈ ਨੂੰ ਰਾਜਨੀਤਿਕ ਕਰਾਰ ਦਿੰਦਿਆਂ ਕਿਹਾ ਕਿ ਇਹ ਸਭ ਆਉਣ ਵਾਲੀਆਂ ਚੋਣਾਂ ਦੀ ਤਿਆਰੀ ਦਾ ਹਿੱਸਾ ਹੈ। ਧਾਲੀਵਾਲ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਰਾਜਸਭਾ ਮੈਂਬਰ ਅਸ਼ੋਕ ਮਿੱਤਲ ਦੇ ਘਰ ED ਦੀ ਰੇਡ ‘ਤੇ AAP ਵੱਲੋਂ BJP ‘ਤੇ ਤਿੱਖਾ ਹਮਲਾ

ਆਮ ਆਦਮੀ ਪਾਰਟੀ ਦੇ ਰਾਜਸਭਾ ਮੈਂਬਰ ਅਸ਼ੋਕ ਮਿੱਤਲ ਦੇ ਘਰ ਹੋਈ ਈਡੀ ਦੀ ਰੇਡ ਨੂੰ ਲੈ ਕੇ ਪਾਰਟੀ ਵੱਲੋਂ ਭਾਰਤੀ ਜਨਤਾ ਪਾਰਟੀ ‘ਤੇ ਤਿੱਖਾ ਹਮਲਾ ਕੀਤਾ ਗਿਆ ਹੈ। ਪਾਰਟੀ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਇਸ ਕਾਰਵਾਈ ਨੂੰ ਰਾਜਨੀਤਿਕ ਕਰਾਰ ਦਿੰਦਿਆਂ ਕਿਹਾ ਕਿ ਇਹ ਸਭ ਆਉਣ ਵਾਲੀਆਂ ਚੋਣਾਂ ਦੀ ਤਿਆਰੀ ਦਾ ਹਿੱਸਾ ਹੈ।

ਧਾਲੀਵਾਲ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਵਿੱਚ ਚੋਣਾਂ ਲੜਨ ਲਈ ਤਿਆਰੀ ਕਰ ਰਹੀ ਹੈ ਅਤੇ ਈਡੀ ਦੀ ਰੇਡ ਉਸੇ ਰਣਨੀਤੀ ਦਾ ਹਿੱਸਾ ਹੈ। ਉਨ੍ਹਾਂ ਨੇ ਦੋਸ਼ ਲਾਇਆ ਕਿ ਭਾਜਪਾ ਜਾਂਚ ਏਜੰਸੀਆਂ ਦਾ ਇਸਤੇਮਾਲ ਰਾਜਨੀਤਿਕ ਵਿਰੋਧੀਆਂ ਨੂੰ ਦਬਾਉਣ ਲਈ ਕਰ ਰਹੀ ਹੈ। ਉਨ੍ਹਾਂ ਦੇ ਮੁਤਾਬਕ, “ਇਹ ਈਡੀ ਦੀ ਰੇਡ ਨਹੀਂ, ਸਗੋਂ ਭਾਜਪਾ ਦੀਆਂ ਚੋਣੀ ਰੈਲੀਆਂ ਹਨ, ਜੋ ਏਜੰਸੀਆਂ ਰਾਹੀਂ ਕੀਤੀਆਂ ਜਾ ਰਹੀਆਂ ਹਨ।”

ਉਨ੍ਹਾਂ ਨੇ ਅੱਗੇ ਕਿਹਾ ਕਿ ਅਸ਼ੋਕ ਮਿੱਤਲ ਦੇ ਘਰ ਦੇ ਨਾਲ-ਨਾਲ ਉਨ੍ਹਾਂ ਦੇ ਸ਼ੈਖਸ਼ਣਿਕ ਸੰਸਥਾਨਾਂ ‘ਤੇ ਵੀ ਕਾਰਵਾਈ ਕੀਤੀ ਜਾ ਰਹੀ ਹੈ, ਜੋ ਪੂਰੀ ਤਰ੍ਹਾਂ ਰਾਜਨੀਤਿਕ ਪ੍ਰੇਰਿਤ ਹੈ। ਧਾਲੀਵਾਲ ਨੇ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਭਾਜਪਾ ਈਡੀ, ਸੀਬੀਆਈ ਅਤੇ ਹੋਰ ਏਜੰਸੀਆਂ ਦਾ ਇਸਤੇਮਾਲ ਕਰਕੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਨੇਤਾਵਾਂ ਨੂੰ ਨਿਸ਼ਾਨਾ ਬਣਾਏਗੀ, ਪਰ ਇਸ ਦਾ ਕੋਈ ਰਾਜਨੀਤਿਕ ਫਾਇਦਾ ਭਾਜਪਾ ਨੂੰ ਨਹੀਂ ਮਿਲੇਗਾ।

AAP ਦੇ ਬੁਲਾਰੇ ਨੇ ਅਸ਼ੋਕ ਮਿੱਤਲ ਅਤੇ ਉਨ੍ਹਾਂ ਦੇ ਪਰਿਵਾਰ ਦੀ ਪਿਛੋਕੜ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਕਠਿਨ ਮਿਹਨਤ ਨਾਲ ਆਪਣਾ ਕਾਰੋਬਾਰ ਖੜ੍ਹਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਮਿੱਤਲ ਪਰਿਵਾਰ ਨੇ ਛੋਟੇ ਪੱਧਰ ਤੋਂ ਸ਼ੁਰੂਆਤ ਕਰਕੇ ਅੱਜ ਇੱਕ ਵੱਡਾ ਸ਼ੈਖਸ਼ਣਿਕ ਸੰਸਥਾਨ ਬਣਾਇਆ ਹੈ, ਇਸ ਲਈ ਉਨ੍ਹਾਂ ‘ਤੇ ਲਗੇ ਦੋਸ਼ ਬੇਬੁਨਿਆਦ ਹਨ।

ਧਾਲੀਵਾਲ ਨੇ ਅੰਤ ਵਿੱਚ ਕਿਹਾ ਕਿ ਪੰਜਾਬ ਦੀ ਜਨਤਾ ਸਭ ਕੁਝ ਸਮਝਦੀ ਹੈ ਅਤੇ ਇਸ ਤਰ੍ਹਾਂ ਦੇ ਰਾਜਨੀਤਿਕ ਹਥਕੰਡਿਆਂ ਦਾ ਜਵਾਬ ਆਉਣ ਵਾਲੀਆਂ ਚੋਣਾਂ ਵਿੱਚ ਦੇਵੇਗੀ। ਉਨ੍ਹਾਂ ਨੇ ਇਸ ਨੂੰ ਭਾਜਪਾ ਦੀ ਪੰਜਾਬ ਵਿੱਚ ਚੋਣੀ ਮੁਹਿੰਮ ਦੀ ਸ਼ੁਰੂਆਤ ਕਰਾਰ ਦਿੱਤਾ।

Read Latest News and Breaking News at Daily Post TV, Browse for more News

Ad
Ad

Punjab District News