Banner
Banner

ਬਜਟ ‘ਚ ਮਹਿਜ ਐਲਾਨ ਕਰਕੇ ਸਾਡੀਆਂ ਭੈਣਾਂ ਨੂੰ ਆਪ ਸਰਕਾਰ ਨੇ ਕੀਤਾ ਗੁਮਰਾਹ – ਗਨੀਵ ਕੌਰ ਮਜੀਠੀਆ

Ganieve Kaur Majithia ; ਸ਼੍ਰੋਮਣੀ ਅਕਾਲੀ ਦਲ ਦੀ ਵਿਧਾਇਕਾ ਬੀਬੀ ਗਨੀਵ ਕੌਰ ਮਜੀਠੀਆ ਨੇ ਅੱਜ ਵਿਧਾਨ ਸਭਾ ਵਿੱਚ ਬਜਟ ਪੇਸ਼ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਹਿਲਾਵਾਂ ਨੂੰ ਇੱਕ ਹਜ਼ਾਰ ਰੁਪਏ ਦੇਣ ਦੇ ਵਾਅਦੇ ‘ਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਿਆ l ਉਨ੍ਹਾਂ ਸਰਕਾਰ ਨੂੰ ਸਵਾਲ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ […]
Jaspreet Singh
By : Updated On: 08 Mar 2026 20:57:PM
ਬਜਟ ‘ਚ ਮਹਿਜ ਐਲਾਨ ਕਰਕੇ ਸਾਡੀਆਂ ਭੈਣਾਂ ਨੂੰ ਆਪ ਸਰਕਾਰ ਨੇ ਕੀਤਾ ਗੁਮਰਾਹ – ਗਨੀਵ ਕੌਰ ਮਜੀਠੀਆ

Ganieve Kaur Majithia ; ਸ਼੍ਰੋਮਣੀ ਅਕਾਲੀ ਦਲ ਦੀ ਵਿਧਾਇਕਾ ਬੀਬੀ ਗਨੀਵ ਕੌਰ ਮਜੀਠੀਆ ਨੇ ਅੱਜ ਵਿਧਾਨ ਸਭਾ ਵਿੱਚ ਬਜਟ ਪੇਸ਼ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਹਿਲਾਵਾਂ ਨੂੰ ਇੱਕ ਹਜ਼ਾਰ ਰੁਪਏ ਦੇਣ ਦੇ ਵਾਅਦੇ ‘ਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਿਆ l

ਉਨ੍ਹਾਂ ਸਰਕਾਰ ਨੂੰ ਸਵਾਲ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੱਤਾ ‘ਚ ਆਉਣ ਤੋਂ ਪਹਿਲਾਂ ਪੰਜਾਬ ਦੀ ਮਾਵਾਂ ਭੈਣਾਂ ਨਾਲ ਵਾਅਦਾ ਕੀਤਾ ਸੀ ਕਿ 18 ਸਾਲ ਤੋਂ ਉੱਪਰ ਦੀਆਂ ਸਾਰੀਆਂ ਮਹਿਲਾਵਾਂ ਨੂੰ ਸਰਕਾਰ ਬਣਨ ਤੋਂ ਤੁਰੰਤ ਬਾਅਦ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣੇ ਸ਼ੁਰੂ ਕੀਤੇ ਜਾਣਗੇ ਪਰ ਅੱਜ ਚਾਰ ਸਾਲ ਬੀਤ ਜਾਣ ਤੋਂ ਬਾਅਦ ਵੀ ਬਜਟ ਵਿੱਚ ਅਜਿਹੀ ਕੋਈ ਤਜਵੀਜ਼ ਨਹੀਂ ਰੱਖੀ ਗਈ ਕਿ ਪਿਛਲੇ ਚਾਰ ਸਾਲ ਦੀ ਬਕਾਇਆ ਰਾਸ਼ੀ ਵੀ ਪੰਜਾਬ ਦੀਆਂ ਮਹਿਲਾਵਾਂ ਨੂੰ ਦਿੱਤੀ ਜਾਵੇਗੀ ਜਾਂ ਨਹੀਂ l

ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਮਹਿਲਾਵਾਂ ਨੇ ਆਮ ਆਦਮੀ ਪਾਰਟੀ ਨੂੰ ਚਾਰ ਸਾਲ ਪਹਿਲਾਂ ਵੋਟਾਂ ਪਾ ਕੇ ਸੱਤਾ ਵਿੱਚ ਲਿਆਂਦਾ ਸੀ ਪਰ ਹੁਣ ਇਸ ਪਾਰਟੀ ਦੀ ਸਰਕਾਰ ਨੇ ਆਪਣੇ ਅਖੀਰੀ ਸਾਲ ਦੇ ਅਖੀਰੀ ਬਜਟ ਵਿੱਚ ਮਹਿਜ਼ ਖਾਨਾ ਪੂਰਤੀ ਕਰਦੇ ਹੋਏ ਐਲਾਨ ਕਰ ਦਿੱਤਾ ਕਿ ਮਹਿਲਾਵਾਂ ਨੂੰ ਸ਼ੁਰੂ ਕੀਤੇ ਜਾਣਗੇ ਪਰ ਇਹ ਨਹੀਂ ਦੱਸਿਆ ਕਿ ਸਰਕਾਰ ਵੱਲੋਂ ਇਹ ਰਾਸ਼ੀ ਚਾਰ ਸਾਲ ਦੇ 48 ਹਜ਼ਾਰ ਦੀ ਰਾਸ਼ੀ ਮਹਿਲਾਵਾਂ ਨੂੰ ਅਦਾ ਕੀਤੀ ਜਾਵੇਗੀ ਜਾਂ ਸਿਫ਼ਰ ਆਉਂਦੀਆਂ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਪਿਛਲੇ ਕੁਝ ਮਹੀਨਿਆਂ ਦੇ ਪੈਸੇ ਦੇ ਕੇ ਸਾਡੀਆਂ ਮਾਵਾਂ ਭੈਣਾਂ ਨਾਲ ਇੱਕ ਮਜ਼ਾਕ ਕੀਤਾ ਗਿਆ ਹੈ l ਇਹਦੇ ਨਾਲ ਹੀ ਉਹਨਾਂ ਕਿਹਾ ਕਿ ਸਰਕਾਰ ਪਹਿਲਾਂ ਸਾਡੇ ਸੂਬੇ ਦੀਆਂ ਧੀਆਂ ਭੈਣਾਂ ਨੂੰ ਇੱਜ਼ਤ ਦੇਣਾ ਸਿੱਖੇ l ਉਹਨਾਂ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਵਿੱਚ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੀਆਂ ਵੱਖ ਵੱਖ ਜਥੇਬੰਦੀਆਂ ਵਿੱਚ ਮਹਿਲਾਵਾਂ ਨਾਲ ਜੋ ਸਲੂਕ ਕੀਤਾ ਜਾ ਰਿਹਾ ਹੈ ਉਹ ਬੇਹਦ ਸ਼ਰਮਨਾਕ ਅਤੇ ਨਿੰਦਣਯੋਗ ਹੈ।

Read Latest News and Breaking News at Daily Post TV, Browse for more News

Ad
Ad