Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

‘AAP’ ਸਰਕਾਰ ਨੇ ਫਲੋਰ ਟੈਸਟ ਕੀਤਾ ਪਾਸ, ਹੱਕ ‘ਚ 88 ਵਿਧਾਇਕਾਂ ਦਾ ਸਮਰਥਨ

Punjab confidence motion; ਪੰਜਾਬ ਆਮ ਆਦਮੀ ਪਾਰਟੀ (AAP) ਸਰਕਾਰ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਫਲੋਰ ਟੈਸਟ ਪਾਸ ਕਰ ਲਿਆ। 94 ਵਿੱਚੋਂ 88 ਵਿਧਾਇਕਾਂ ਨੇ ਸਰਕਾਰ ਦੇ ਹੱਕ ਵਿੱਚ ਵੋਟ ਪਾਈ। ਇਸ ਦੌਰਾਨ ਚਾਰ ਵਿਧਾਇਕ ਗੈਰਹਾਜ਼ਰ ਸਨ, ਜਦੋਂ ਕਿ ਦੋ, ਲਾਲਜੀਤ ਸਿੰਘ ਭੁੱਲਰ ਅਤੇ ਹਰਮੀਤ ਸਿੰਘ ਪਠਾਨਮਾਜਰਾ, ਜੇਲ੍ਹ ਵਿੱਚ ਹਨ। ਪੰਜਾਬ ਆਮ ਆਦਮੀ ਪਾਰਟੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
‘AAP’ ਸਰਕਾਰ ਨੇ ਫਲੋਰ ਟੈਸਟ ਕੀਤਾ ਪਾਸ, ਹੱਕ ‘ਚ 88 ਵਿਧਾਇਕਾਂ ਦਾ ਸਮਰਥਨ

Punjab confidence motion; ਪੰਜਾਬ ਆਮ ਆਦਮੀ ਪਾਰਟੀ (AAP) ਸਰਕਾਰ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਫਲੋਰ ਟੈਸਟ ਪਾਸ ਕਰ ਲਿਆ। 94 ਵਿੱਚੋਂ 88 ਵਿਧਾਇਕਾਂ ਨੇ ਸਰਕਾਰ ਦੇ ਹੱਕ ਵਿੱਚ ਵੋਟ ਪਾਈ। ਇਸ ਦੌਰਾਨ ਚਾਰ ਵਿਧਾਇਕ ਗੈਰਹਾਜ਼ਰ ਸਨ, ਜਦੋਂ ਕਿ ਦੋ, ਲਾਲਜੀਤ ਸਿੰਘ ਭੁੱਲਰ ਅਤੇ ਹਰਮੀਤ ਸਿੰਘ ਪਠਾਨਮਾਜਰਾ, ਜੇਲ੍ਹ ਵਿੱਚ ਹਨ।

ਪੰਜਾਬ ਆਮ ਆਦਮੀ ਪਾਰਟੀ (AAP) ਸਰਕਾਰ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਫਲੋਰ ਟੈਸਟ ਪਾਸ ਕਰ ਲਿਆ। 94 ਵਿੱਚੋਂ 88 ਵਿਧਾਇਕਾਂ ਨੇ ਸਰਕਾਰ ਦੇ ਹੱਕ ਵਿੱਚ ਵੋਟ ਪਾਈ। ਇਸ ਦੌਰਾਨ ਚਾਰ ਵਿਧਾਇਕ ਗੈਰਹਾਜ਼ਰ ਸਨ, ਜਦੋਂ ਕਿ ਦੋ, ਲਾਲਜੀਤ ਸਿੰਘ ਭੁੱਲਰ ਅਤੇ ਹਰਮੀਤ ਸਿੰਘ ਪਠਾਨਮਾਜਰਾ, ਜੇਲ੍ਹ ਵਿੱਚ ਹਨ।

ਇਸ ਦੌਰਾਨ ਕਾਂਗਰਸ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਮੌਜੂਦ ਨਹੀਂ ਸਨ।

ਇਸ ਦੌਰਾਨ ਕਾਂਗਰਸ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਮੌਜੂਦ ਨਹੀਂ ਸਨ। ਮਾਨ ਸਰਕਾਰ ਵੱਲੋਂ ਫਲੋਰ ਟੈਸਟ ਪਾਸ ਕਰ ਲਿਆ ਗਿਆ ਹੈ। ਆਮ ਆਦਮੀ ਪਾਰਟੀ ਪੰਜਾਬ ਨੂੰ ਭਰੋਸਗੀ ਮਤੇ ਦੌਰਾਨ 88 ਵਿਧਾਇਕਾਂ ਦਾ ਸਮਰਥਨ ਮਿਲਿਆ ਹੈ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਬੀਤੇ ਦਿਨੀਂ ਅਫਵਾਹਾਂ ਸੀ ਕਿ ਸਰਕਾਰ ਦੇ 65 ਇਧਰ ਤੇ 64 ਉਧਰ ਹਨ। ਉਨ੍ਹਾਂ ਕਿਹਾ ਕਿ ਇਧਰ-ਉਧਰ ਦਾ ਰੌਲੇ ਨੂੰ ਖਤਮ ਕਰ ਦਿੱਤਾ ਹੈ। ਇਹ ਕਾਂਗਰਸ ਵੱਲੋਂ ਰੌਲਾ ਪਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਜਦੋਂ ਭਰੋਸਗੀ ਮਤੇ ‘ਤੇ ਵੋਟਿੰਗ ਹੋ ਰਹੀ ਸੀ ਤਾਂ ਕਾਂਗਰਸ ਮੌਜੂਦ ਨਹੀਂ ਸੀ। ਇਸ ਦੌਰਾਨ ਉਹ ਵਿਰੋਧ ਕਰ ਸਕਦੇ ਸੀ। ਸੀਐਮ ਮਾਨ ਨੇ ਕਿਹਾ ਕਿ ਕਾਂਗਰਸ ਦਾ ਸਦਨ ਦੇ ਅੰਦਰ ਨਾ ਹੋਣਾ ਵੀ ਆਮ ਆਦਮੀ ਪਾਰਟੀ ਦੇ ਨਾਲ ਸਹਿਮਤੀ ਹੀ ਹੈ। ਇਸ ਦਾ ਮਤਲਬ ਹੈ ਕਿ ਉਹ ਆਮ ਆਦਮੀ ਪਾਰਟੀ ਲਈ ਸਹਿਮਤ ਹਨ। ਕਿਉਂਕਿ ਗੈਰ-ਹਾਜ਼ਰ ਰਹਿਣਾ ਵੀ ਅੱਧੀ ਵੋਟਿੰਗ ਦੇ ਬਰਾਬਰ ਹੀ ਹੈ। ਇਸ ਦੌਰਾਨ ਸੀਐਮ ਮਾਨ ਨੇ ਆਪਣੇ ਵਿਧਾਇਕਾਂ ਤੇ ਮੰਤਰੀਆਂ ਦਾ ਧੰਨਵਾਦ ਕੀਤੀ।

2027 ‘ਚ ਮੁੜ ਪੰਜਾਬ ਦੇ ਲੋਕ ਦਿਖਾਉਣਗੇ ਵਿਸ਼ਵਾਸ- ਸੀਐਮ ਮਾਨ

ਸੀਐਮ ਨੇ ਕਿਹਾ ਕਿ ਵਿਧਾਇਕਾਂ ਨੇ ਮੇਰੇ ‘ਤੇ ਮੁੜ ਵਿਸ਼ਵਾਸ ਜਤਾਇਆ ਹੈ। ਪੰਜਾਬ ਦੇ ਲੋਕ 2027 ਵਿੱਚ ਮੁੜ ਵਿਸ਼ਵਾਸ ਕਰ ਸਾਨੂੰ ਸੇਵਾ ਕਰਨ ਦਾ ਮੌਕੇ ਦੇਣਗੇ। ਪੱਤਰਕਾਰਾਂ ਦੇ ਸਵਾਲ ਦਿੰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਚੁੱਪ ਹੋਣਾ ਜਾਂ ਗੈਰ ਹਾਜ਼ਰ ਰਹਿਣਾ ਵੀ ਹਿਮਾਇਤ ਹੀ ਹੁੰਦੀ ਹੈ।

ਹੁਣ ਬੇਅਦਬੀ ਕਰਨ ਦੀ ਕੋਈ ਹਿੰਮਤ ਨਹੀਂ ਕਰੇਗਾ- CM ਮਾਨ

CM ਮਾਨ ਨੇ ਕਿਹਾ ਕਿ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਵਿੱਚ ਜੋ ਸੋਧਾਂ ਕੀਤੀਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਰਾਜਪਾਲ ਵੱਲੋਂ ਉਸ ਨੂੰ ਮਾਨਤਾ ਦਿੱਤੀ ਗਈ ਹੈ। ਜਿਸ ਲਈ ਰਾਜਪਾਲ ਦਾ ਧੰਨਵਾਦ ਕੀਤਾ ਗਿਆ। ਉਨ੍ਹਾਂ ਕਿਹਾ ਦੇਸ਼ਾਂ ਵਿਦੇਸ਼ਾਂ ਵਿੱਚ ਗੁਰੂ ਨਾਨਕ ਨਾਮ ਲੇਵ ਸੰਗਤ ਨੂੰ ਯਕੀਨ ਹੋ ਜਾਵੇਗਾ ਕਿ ਹੁਣ ਪਵਿੱਤਰ ਬਾਣੀ ਨੂੰ ਛੇੜਣ ਦੀ ਜਾਂ ਬੇਅਦਬੀ ਕਰਨ ਦੀ ਕੋਈ ਹਿੰਮਤ ਨਹੀਂ ਕਰੇਗਾ।

Read Latest News and Breaking News at Daily Post TV, Browse for more News

Ad
Ad

Punjab District News