Journalism Of Hope
BREAKING NEWS
ਸੱਜਣ ਕੁਮਾਰ ਦੇ ਭੋਗ ’ਚ ਸ਼ਾਮਲ ਹੋਏ 3 BJP ਸੰਸਦ ਮੈਂਬਰ ਤਲਬ, ਪਾਰਟੀ ਪ੍ਰਧਾਨ ਨੇ ਲਾਈ ਫਟਕਾਰ.........ਮੋਹਾਲੀ ਡਿੰਪਲ ਕਤਲਕਾਂਡ: ਪੁਲਿਸ ਵੱਲੋਂ ਚਾਰਜਸ਼ੀਟ ਦਾਖ਼ਲ.......ਲੁਧਿਆਣਾ ‘ਚ ਠੇਕਿਆਂ ਦੇ ਬਾਹਰ ਸ਼ਰਾਬੀਆਂ ਦੀ ‘ਛਿੱਤਰ ਪਰੇਡ’.....ਬਾਬਾ ਬਕਾਲਾ ਸਾਹਿਬ ‘ਚ ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ........HS ਫੂਲਕਾ ਨੇ ਆਪਣੀ ਹੀ ਪਾਰਟੀ ਦੇ 3 BJP ਸੰਸਦ ਮੈਂਬਰਾਂ ਦਾ ਬਾਈਕਾਟ ਕਰਨ ਦੀ ਕੀਤੀ ਮੰਗ.....ਆਸਟ੍ਰੀਆ ਦੇ ਹੋਟਲ ‘ਚ ਪੱਗ ਬੰਨ੍ਹੇ ਹੋਣ ਕਾਰਨ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ.....ਪੰਜਾਬ ਯੂਨੀਵਰਸਿਟੀ ‘ਚ ਵਿਦਿਆਰਥੀ ਚੋਣਾਂ: ਪ੍ਰਚਾਰ ਦਾ ਅੱਜ ਆਖਰੀ ਦਿਨ....ਨੇਪਾਲ ਹੜ੍ਹ: ਲਾਪਤਾ ਲੋਕਾਂ ਦੀ ਗਿਣਤੀ 2,500 ਦੇ ਨੇੜੇ, 586 ਲਾਸ਼ਾਂ ਬਰਾਮਦ; ਤਿੱਬਤ ‘ਚ 400 ਭਾਰਤੀ ਫਸੇ.......ਰੋਪੜ ਦੇ SSP ਮਨਿੰਦਰ ਸਿੰਘ ਦੇ ਨਾਮ ਵੱਡੀ ਉਪਲਬਧੀ, ਦੇਸ਼ ਦੇ 25 ਬਿਹਤਰੀਨ ਪੁਲਿਸ ਅਧਿਕਾਰੀਆਂ ਦੀ ਸੂਚੀ ‘ਚ ਹੋਏ ਸ਼ਾਮਲ

‘ਆਪ’ ਦਾ ਮਾਰਕੀਟ ‘ਚ ਹੈ ‘ਜ਼ੀਰੋ’ ਮੁੱਲ, ਆਪਰੇਸ਼ਨ ਲੋਟਸ ਮਹਿਜ਼ ਇਕ ‘ਪਬਲੀਸਿਟੀ ਸਟੰਟ’: ਸੁਖਪਾਲ ਖਹਿਰਾ

Punjab News– ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਆਮ ਆਦਮੀ ਪਾਰਟੀ (ਆਪ) ਅਤੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਤਿੱਖੇ ਸਿਆਸੀ ਹਮਲੇ ਕਰਦਿਆਂ ‘ਆਪਰੇਸ਼ਨ ਲੋਟਸ’ ਦੇ ਦਾਅਵਿਆਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਸੁਖਪਾਲ ਖਹਿਰਾ ਨੇ ਇਸ ਪੂਰੇ ਘਟਨਾਕ੍ਰਮ ਨੂੰ ਇਕ “ਡਰਾਮੈਟਿਕ ਫਰਾਡ” ਅਤੇ ਮਹਿਜ਼ ਇਕ “ਪਬਲੀਸਿਟੀ ਸਟੰਟ” ਕਰਾਰ ਦਿੱਤਾ ਹੈ। ਖਹਿਰਾ ਨੇ ਸਵਾਲ ਚੁੱਕਦੇ ਕਿਹਾ […]
Nishant Malyan
By : Updated On: 13 Feb 2026 19:37:PM
‘ਆਪ’ ਦਾ ਮਾਰਕੀਟ ‘ਚ ਹੈ ‘ਜ਼ੀਰੋ’ ਮੁੱਲ, ਆਪਰੇਸ਼ਨ ਲੋਟਸ ਮਹਿਜ਼ ਇਕ ‘ਪਬਲੀਸਿਟੀ ਸਟੰਟ’: ਸੁਖਪਾਲ ਖਹਿਰਾ
sukhpal

Punjab News– ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਆਮ ਆਦਮੀ ਪਾਰਟੀ (ਆਪ) ਅਤੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਤਿੱਖੇ ਸਿਆਸੀ ਹਮਲੇ ਕਰਦਿਆਂ ‘ਆਪਰੇਸ਼ਨ ਲੋਟਸ’ ਦੇ ਦਾਅਵਿਆਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਸੁਖਪਾਲ ਖਹਿਰਾ ਨੇ ਇਸ ਪੂਰੇ ਘਟਨਾਕ੍ਰਮ ਨੂੰ ਇਕ “ਡਰਾਮੈਟਿਕ ਫਰਾਡ” ਅਤੇ ਮਹਿਜ਼ ਇਕ “ਪਬਲੀਸਿਟੀ ਸਟੰਟ” ਕਰਾਰ ਦਿੱਤਾ ਹੈ।

ਖਹਿਰਾ ਨੇ ਸਵਾਲ ਚੁੱਕਦੇ ਕਿਹਾ ਕਿ ਕਿ ਦੋ ਸਾਲ ਪਹਿਲਾਂ ਵਿਧਾਨ ਸਭਾ ‘ਚ ਆਪਰੇਸ਼ਨ ਲੋਟਸ ਖ਼ਿਲਾਫ਼ ਮਤਾ ਪਾਸ ਕੀਤਾ ਗਿਆ ਸੀ ਪਰ ਸਰਕਾਰ ਦੱਸੇ ਕਿ ਕੀ ਅੱਜ ਤੱਕ ਇਸ ਮਾਮਲੇ ਵਿੱਚ ਕੋਈ ਐੱਫ਼. ਆਈ. ਆਰ. (FIR) ਦਰਜ ਕੀਤੀ ਗਈ ਹੈ? ਉਨ੍ਹਾਂ ਪੁੱਛਿਆ ਕਿ ਕੀ ਕਿਸੇ ਕਥਿਤ ਦਲਾਲ ਨੂੰ ਫੜਿਆ ਗਿਆ ਜਾਂ ਕਿਸੇ ਦਾ ਨਾਮ ਜਨਤਕ ਕੀਤਾ ਗਿਆ?

ਹਰਿਆਣਾ ਦੇ ਮੁੱਖ ਮੰਤਰੀ ਵਿਰੁੱਧ ਕਾਰਵਾਈ ਦੀ ਮੰਗ
ਵਿਧਾਇਕਾ ਨਰਿੰਦਰ ਕੌਰ ਭਰਾਜ ਨੂੰ ਹਰਿਆਣਾ ਦੇ ਮੁੱਖ ਮੰਤਰੀ ਵੱਲੋਂ ਕਥਿਤ ਤੌਰ ‘ਤੇ ਆਫਰ ਮਿਲਣ ਦੇ ਮਾਮਲੇ ‘ਤੇ ਬੋਲਦਿਆਂ ਖਹਿਰਾ ਨੇ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ ਵਿੱਚ ਹਿੰਮਤ ਹੈ ਤਾਂ ਉਹ ਹਰਿਆਣਾ ਦੇ ਮੁੱਖ ਮੰਤਰੀ ਖ਼ਿਲਾਫ਼ ਐੱਫ਼. ਆਈ. ਆਰ. ਦਰਜ ਕਰਕੇ ਵਿਖਾਉਣ। ਉਨ੍ਹਾਂ ਮੁਤਾਬਕ ਸਰਕਾਰ ਚਾਰੇ ਪਾਸਿਓਂ ਘਿਰੀ ਹੋਈ ਹੈ ਅਤੇ ਲੋਕਾਂ ਦਾ ਧਿਆਨ ਭਟਕਾਉਣ ਲਈ ਅਜਿਹੇ ਨਵੇਂ “ਸ਼ੋਸੇ” ਛੱਡ ਰਹੀ ਹੈ।

ਇਸ਼ਤਿਹਾਰ

‘ਆਪ’ ਦਾ ਮਾਰਕੀਟ ਮੁੱਲ ਹੁਣ ‘ਜ਼ੀਰੋ’
ਸੁਖਪਾਲ ਖਹਿਰਾ ਨੇ ਸਖ਼ਤ ਟਿੱਪਣੀ ਕਰਦਿਆਂ ਕਿਹਾ ਕਿ ਅੱਜ ਦੀ ਤਾਰੀਖ਼ਕ ‘ਚ ਆਮ ਆਦਮੀ ਪਾਰਟੀ ਦਾ ਮਾਰਕੀਟ ਵਿੱਚ “ਜ਼ੀਰੋ ਮੁੱਲ” ਹੈ ਅਤੇ ਇਹ ਇਕ ਘਾਟੇ ਦਾ ਸੌਦਾ ਬਣ ਚੁੱਕੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਹ ਪਾਰਟੀ ਪੂਰੀ ਤਰ੍ਹਾਂ ਭ੍ਰਿਸ਼ਟ ਹੋ ਚੁੱਕੀ ਹੈ ਅਤੇ ਲੋਕਾਂ ਸਾਹਮਣੇ ਬੇਨਕਾਬ ਹੋ ਗਈ ਹੈ। 2027 ਦੀਆਂ ਚੋਣਾਂ ਨੂੰ ਲੈ ਕੇ ਖਹਿਰਾ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਾਲਾਤ ਅਜਿਹੇ ਬਣ ਜਾਣਗੇ ਕਿ ਭਾਜਪਾ ਤਾਂ ਦੂਰ ਦੀ ਗੱਲ, ਕੋਈ ਵੀ ਹੋਰ ਸਿਆਸੀ ਪਾਰਟੀ ‘ਆਪ’ ਦੇ ਕਿਸੇ ਵੀ ਵਿਧਾਇਕ ਨੂੰ ਆਪਣੀ ਪਾਰਟੀ ‘ਚ ਸ਼ਾਮਲ ਕਰਨ ਲਈ ਤਿਆਰ ਨਹੀਂ ਹੋਵੇਗੀ।

Read Latest News and Breaking News at Daily Post TV, Browse for more News

Ad
Ad

Punjab District News