Journalism Of Hope
BREAKING NEWS
ਸਾਬਕਾ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ 2027 ਦੀਆਂ ਵਿਧਾਨ ਸਭਾ ਚੋਣਾਂ.... ਮੀਂਹ ਕਾਰਨ ਭਾਰਤ-ਨਿਊਜ਼ੀਲੈਂਡ ਤੀਜਾ ਵਨਡੇ ਰੱਦ, ਬਿਨਾਂ ਗੇਂਦ ਸੁੱਟੇ ਹੀ ਖ਼ਤਮ ਹੋਇਆ ਮੈਚ.... ਮੰਗਾਂ ਨੂੰ ਲੈ ਕੇ ਗੰਨਾ ਕਾਸ਼ਤਕਾਰ ਕਿਸਾਨਾਂ ਦਾ ਸੰਘਰਸ਼ ਤੇਜ਼, ਹਾਈਵੇ ਤੇ ਰੇਲਵੇ ਟਰੈਕ ਜਾਮ ਕਰਨ ਦਾ ਐਲਾਨ.... ਸੋਨੀਆ ਗਾਂਧੀ ਦੀ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ ਲਵ’ ਹੋਈ ਲਾਂਚ.... ਰਾਹੁਲ ਗਾਂਧੀ ਨੇ PM ਮੋਦੀ ਨੂੰ ਮੁੜ ਬਹਿਸ ਦੀ ਦਿੱਤੀ ਚੁਣੌਤੀ, 8 ਦਿਨਾਂ ਵਿੱਚ ਛੇਵੀਂ ਵਾਰ ਕੀਤਾ ਚੈਲੇਂਜ..... ਕਪੂਰਥਲਾ ’ਚ ਪਟਾਕੇ ਚਲਾ ਰਹੇ 22 ਸਾਲਾ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ..... ਦੀਵਾਲੀ ਤੋਂ ਬਾਅਦ ਪੰਜਾਬ ਦੀ ਹਵਾ ਹੋਈ ਹੋਰ ਪ੍ਰਦੂਸ਼ਿਤ, ਔਸਤ AQI 287 ’ਤੇ ਪੁੱਜਿਆ....

AAP ਨੇਤਾ ਨੇ ਸਕੇ ਭਰਾ ‘ਤੇ ਵਰਾਈਆਂ ਗੋਲੀਆਂ, ਮੌਕੇ ‘ਤੇ ਹੋਈ ਮੌਤ

Amritsar AAP leader brother murder case; ਅੰਮ੍ਰਿਤਸਰ ਦੇ ਹਲਕਾ ਅਟਾਰੀ ਅਧੀਨ ਪੈਂਦੇ ਪਿੰਡ ਪੰਡੋਰੀ ਵੜੈਚ ਵਿੱਚ ਜ਼ਮੀਨੀ ਵਿਵਾਦ ਨੇ ਖ਼ੂਨੀ ਰੂਪ ਧਾਰ ਲਿਆ। ਇੱਥੇ ਵੱਡੇ ਭਰਾ ਨੇ ਆਪਣੇ ਛੋਟੇ ਭਰਾ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਇਸ ਵਾਰਦਾਤ ਵਿੱਚ ਆਮ ਆਦਮੀ ਪਾਰਟੀ ਦੇ ਬਲਾਕ ਸੰਮਤੀ ਮੈਂਬਰ ਕਿਰਨਪ੍ਰੀਤ ਸਿੰਘ ਕੈਮੀ ਦਾ ਨਾਂ ਸਾਹਮਣੇ ਆਇਆ ਹੈ। […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
AAP ਨੇਤਾ ਨੇ ਸਕੇ ਭਰਾ ‘ਤੇ ਵਰਾਈਆਂ ਗੋਲੀਆਂ, ਮੌਕੇ ‘ਤੇ ਹੋਈ ਮੌਤ

Amritsar AAP leader brother murder case; ਅੰਮ੍ਰਿਤਸਰ ਦੇ ਹਲਕਾ ਅਟਾਰੀ ਅਧੀਨ ਪੈਂਦੇ ਪਿੰਡ ਪੰਡੋਰੀ ਵੜੈਚ ਵਿੱਚ ਜ਼ਮੀਨੀ ਵਿਵਾਦ ਨੇ ਖ਼ੂਨੀ ਰੂਪ ਧਾਰ ਲਿਆ। ਇੱਥੇ ਵੱਡੇ ਭਰਾ ਨੇ ਆਪਣੇ ਛੋਟੇ ਭਰਾ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਇਸ ਵਾਰਦਾਤ ਵਿੱਚ ਆਮ ਆਦਮੀ ਪਾਰਟੀ ਦੇ ਬਲਾਕ ਸੰਮਤੀ ਮੈਂਬਰ ਕਿਰਨਪ੍ਰੀਤ ਸਿੰਘ ਕੈਮੀ ਦਾ ਨਾਂ ਸਾਹਮਣੇ ਆਇਆ ਹੈ। ਉਸ ‘ਤੇ ਆਪਣੇ ਹੀ ਸਕੇ ਭਰਾ ਸਿਮਰਦੀਪ ਸਿੰਘ ਦਾ ਕਤਲ ਕਰਨ ਦਾ ਇਲਜ਼ਾਮ ਹੈ।

ਜਾਣਕਾਰੀ ਮੁਤਾਬਕ ਦੋਵਾਂ ਭਰਾਵਾਂ ਵਿਚਾਲੇ ਜ਼ਮੀਨ ਦੀ ਵੰਡ ਨੂੰ ਲੈ ਕੇ ਲੰਬੇ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ। ਇਸੇ ਵਿਵਾਦ ਕਾਰਨ ਦੋਵਾਂ ਵਿਚਾਲੇ ਝਗੜਾ ਹੋਇਆ ਅਤੇ ਇਲਜ਼ਾਮ ਹੈ ਕਿ ਕਿਰਨਪ੍ਰੀਤ ਸਿੰਘ ਕੈਮੀ ਨੇ ਆਪਣੇ ਛੋਟੇ ਭਰਾ ਸਿਮਰਦੀਪ ਸਿੰਘ ਦੇ ਸਿਰ ਅਤੇ ਛਾਤੀ ਵਿੱਚ ਗੋਲੀਆਂ ਮਾਰ ਦਿੱਤੀਆਂ। ਗੋਲੀ ਲੱਗਣ ਕਾਰਨ ਸਿਮਰਦੀਪ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਉਸ ਦੀ ਲਾਸ਼ ਰਸੋਈ ਵਿੱਚ ਪਈ ਰਹਿ ਗਈ, ਜਦਕਿ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ।

ਜ਼ਮੀਨ ਦੀ ਵੰਡ ਨੂੰ ਲੈ ਕੇ ਹੋਇਆ ਸੀ ਝਗੜਾ

ਮੌਕੇ ‘ਤੇ ਜਾਂਚ ਲਈ ਪਹੁੰਚੇ DSP ਯਾਦਵਿੰਦਰ ਸਿੰਘ ਨੇ ਦੱਸਿਆ ਕਿ ਦੋਵਾਂ ਭਰਾਵਾਂ ਵਿਚਾਲੇ ਜ਼ਮੀਨ ਦੀ ਵੰਡ ਨੂੰ ਲੈ ਕੇ ਕਾਫ਼ੀ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ। ਇਸੇ ਵਿਵਾਦ ਦੌਰਾਨ 10 ਨਵੰਬਰ ਨੂੰ ਸਵੇਰੇ ਕਰੀਬ ਸਾਢੇ 11 ਵਜੇ ਸਿਮਰਦੀਪ ਸਿੰਘ ਨੂੰ ਦੋ ਗੋਲੀਆਂ ਮਾਰੀਆਂ ਗਈਆਂ। ਇੱਕ ਗੋਲੀ ਸਿਰ ਵਿੱਚ ਅਤੇ ਦੂਜੀ ਛਾਤੀ ਦੇ ਸੱਜੇ ਪਾਸੇ ਲੱਗੀ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਨਸ਼ੇ ਨੂੰ ਲੈ ਕੇ ਵੀ ਘਰ ਵਿੱਚ ਰਹਿੰਦਾ ਸੀ ਵਿਵਾਦ

DSP ਮੁਤਾਬਕ ਮੁੱਢਲੀ ਜਾਂਚ ਵਿੱਚ ਨਸ਼ੇ ਦਾ ਸੇਵਨ ਕਰਨ ਅਤੇ ਨਸ਼ਾ ਵੇਚਣ ਨੂੰ ਲੈ ਕੇ ਵੀ ਪਰਿਵਾਰ ਵਿੱਚ ਵਿਵਾਦ ਰਹਿਣ ਦੀ ਗੱਲ ਸਾਹਮਣੇ ਆਈ ਹੈ। ਘਟਨਾ ਤੋਂ ਬਾਅਦ ਫੋਰੈਂਸਿਕ ਟੀਮ ਨੂੰ ਮੌਕੇ ‘ਤੇ ਬੁਲਾਇਆ ਗਿਆ, ਜਿਸ ਨੇ ਵਿਗਿਆਨਕ ਸਬੂਤ ਇਕੱਠੇ ਕੀਤੇ ਹਨ। ਪਰਿਵਾਰ ਦੇ ਹੋਰ ਮੈਂਬਰਾਂ ਦੇ ਬਿਆਨ ਵੀ ਦਰਜ ਕੀਤੇ ਜਾ ਰਹੇ ਹਨ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ।

ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ

ਪੁਲਿਸ ਅਧਿਕਾਰੀਆਂ ਮੁਤਾਬਕ ਵਾਰਦਾਤ ਤੋਂ ਬਾਅਦ ਮੁਲਜ਼ਮ ਫ਼ਰਾਰ ਹੈ। ਉਸ ਦੀ ਗ੍ਰਿਫ਼ਤਾਰੀ ਲਈ ਪੁਲਿਸ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ‘ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ

Read Latest News and Breaking News at Daily Post TV, Browse for more News

Ad
Ad

Punjab District News