Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਅਧਿਆਪਕਾਂ ‘ਤੇ ਤੱਤੇ ਹੋਏ ‘ਆਪ’ ਦੇ ਵਿਧਾਇਕ ਚੇਤਨ ਜੌੜੇਮਾਜਰਾ, ਫਟਕਾਰ ਲਾਉਂਦੇ ਦੀ VIDEO ਵਾਇਰਲ

Punjab News: ਸਮਾਣਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸਾਬਕਾ ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਮੁੜ ਵਿਵਾਦਾਂ ’ਚ ਆ ਗਏ ਹਨ। ਜੌੜਾਮਾਜਰਾ ਵੱਲੋਂ ਸਮਾਣਾ ਦੇ ਸਰਕਾਰੀ ਸਕੂਲ ਦੀ ਪ੍ਰਿੰਸੀਪਲ ਅਤੇ ਅਧਿਆਪਕਾਂ ਨੂੰ ਫਟਕਾਰ ਲਾਉਣ ਦੀ ਇਕ ਵੀਡੀਓ ਸੋਸ਼ਲ ਮੀਡੀਆ ਉਤੇ ਵਾਇਰਲ ਹੋ ਰਹੀ ਹੈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਸਕੂਲ ਆਫ਼ ਐਮੀਨੈਂਸ ਦੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਅਧਿਆਪਕਾਂ ‘ਤੇ ਤੱਤੇ ਹੋਏ ‘ਆਪ’ ਦੇ ਵਿਧਾਇਕ ਚੇਤਨ ਜੌੜੇਮਾਜਰਾ, ਫਟਕਾਰ ਲਾਉਂਦੇ ਦੀ VIDEO ਵਾਇਰਲ

Punjab News: ਸਮਾਣਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸਾਬਕਾ ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਮੁੜ ਵਿਵਾਦਾਂ ’ਚ ਆ ਗਏ ਹਨ। ਜੌੜਾਮਾਜਰਾ ਵੱਲੋਂ ਸਮਾਣਾ ਦੇ ਸਰਕਾਰੀ ਸਕੂਲ ਦੀ ਪ੍ਰਿੰਸੀਪਲ ਅਤੇ ਅਧਿਆਪਕਾਂ ਨੂੰ ਫਟਕਾਰ ਲਾਉਣ ਦੀ ਇਕ ਵੀਡੀਓ ਸੋਸ਼ਲ ਮੀਡੀਆ ਉਤੇ ਵਾਇਰਲ ਹੋ ਰਹੀ ਹੈ।


ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਸਕੂਲ ਆਫ਼ ਐਮੀਨੈਂਸ ਦੀ ਚਾਰਦੀਵਾਰੀ ਦੇ ਉਦਘਾਟਨ ਸਮੇਂ ਜੌੜਾਮਾਜਰਾ ਉਥੇ ਪੁੱਜੇ ਸਨ। ਵਾਇਰਲ ਹੋ ਰਹੀ ਵੀਡੀਓ ’ਚ ਦਿਖਾਈ ਦੇ ਰਿਹਾ ਹੈ ਕਿ ਜੌੜਾਮਾਜਰਾ ਨੂੰ ਜਦੋਂ ਇਕੱਠ ਨੂੰ ਸੰਬੋਧਨ ਕਰਨ ਲਈ ਸੱਦਿਆ ਗਿਆ ਤਾਂ ਉਹ ਮਾਹੌਲ ਨੂੰ ਦੇਖ ਕੇ ਖਿੱਝ ਗਏ।

ਉਨ੍ਹਾਂ ਮਾਈਕ ਸੰਭਾਲਦਿਆਂ ਹੀ ਮਾੜੇ ਪ੍ਰਬੰਧਾਂ ਲਈ ਪ੍ਰਿੰਸੀਪਲ ਹਰਜੋਤ ਕੌਰ ਨੂੰ ਝਾੜ ਪਾਈ। ਉਹ ਆਖਦੇ ਦਿਖਾਈ ਦੇ ਰਹੇ ਹਨ, ‘‘ਟੋਟਲ ਫੇਲ੍ਹ ਹੈ ਪ੍ਰੋਗਰਾਮ ਤੁਹਾਡਾ। ਕੋਈ ਹੈ ਮਾੜਾ ਮੋਟਾ ਦਿਮਾਗ ਕੰਮ ਕਰਦਾ। ਤੁਹਾਡੀ ਕੋਈ ਮਾੜੀ ਮੋਟੀ ਪਾਵਰ ਬੱਚਿਆਂ ’ਤੇ ਹੈ। ਏਹ ਸਕੂਲ ਥੋੜ੍ਹੀ ਹੈ। ਸਕੂਲ ਵਾਲੀ ਗੱਲ ਹੀ ਨਹੀਂ ਹੈ ਇੱਥੇ।’’


ਪ੍ਰੋਗਰਾਮ ਦੌਰਾਨ ਅਨੁਸ਼ਾਸਨ ਦੀ ਕਮੀ, ਅਧਿਆਪਕਾਂ, ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਦੀ ਗੈਰਹਾਜ਼ਰੀ ਦੀ ਸ਼ਿਕਾਇਤ ਕਰਦਿਆਂ ਜੌੜਾਮਾਜਰਾ ਨੇ ਸਵਾਲ ਕੀਤਾ ਕਿ ਕੀ ਇਹ ਸੋਚੀ-ਸਮਝੀ ਸਾਜ਼ਿਸ਼ ਤਹਿਤ ਹੋਇਆ ਹੈ। ਉਨ੍ਹਾਂ ਕਿਹਾ ਕਿ ਜਿਹੜੇ ਬੱਚੇ ਘੁੰਮ ਰਹੇ ਹਨ, ਉਨ੍ਹਾਂ ਦੀ ਗੈਰਹਾਜ਼ਰੀ ਲਗਾਉ। ਮੈਂ ਮਾੜੇ ਪ੍ਰਬੰਧਾਂ ਲਈ ਅਧਿਆਪਕਾਂ ਦੀ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਸ਼ਿਕਾਇਤ ਕਰਾਂਗਾ। ਸੂਤਰਾਂ ਨੇ ਕਿਹਾ ਕਿ ਪ੍ਰੋਗਰਾਮ ਬਾਰੇ ਆਖਰੀ ਮਿੰਟ ’ਚ ਜਾਣਕਾਰੀ ਦਿੱਤੀ ਗਈ ਸੀ ਜਿਸ ਕਾਰਨ ਦੁਚਿੱਤੀ ਦਾ ਮਾਹੌਲ ਬਣਿਆ। ਸਕੂਲ ਪ੍ਰਿੰਸੀਪਲ ਹਰਜੋਤ ਕੌਰ ਨੇ ਕਿਹਾ ਕਿ ਜਿਨ੍ਹਾਂ ਬੱਚਿਆਂ ਬਾਰੇ ਜੌੜਾਮਾਜਰਾ ਨੇ ਇਤਰਾਜ਼ ਕੀਤਾ ਹੈ, ਉਹ ਪੰਡਾਲ ’ਚ ਨਹੀਂ ਬੈਠੇ ਹੋਏ ਸਨ। ਉਨ੍ਹਾਂ ਕਿਹਾ ਕਿ ਅਧਿਆਪਕ ਵੀ ਪੂਰੇ ਪ੍ਰੋਗਰਾਮ ਦੀ ਦੇਖ-ਰੇਖ ਕਰ ਰਹੇ ਸਨ।

Read Latest News and Breaking News at Daily Post TV, Browse for more News

Ad
Ad

Punjab District News