Journalism Of Hope
BREAKING NEWS
ਭਾਈ ਪਰਵਿੰਦਰ ਸਿੰਘ (ਝੋਟਾ) ਕੌਮ ਦਾ ਸ਼ਹੀਦ, ਜਥੇਦਾਰ ਗੜਗੱਜ ਨੇ ਕੀਤਾ ਐਲਾਨ.....OSD ਰਾਜਬੀਰ ਸਿੰਘ ਘੁੰਮਣ ਨੂੰ ਹਾਈਕੋਰਟ ਤੋਂ ਫਿਲਹਾਲ ਰਾਹਤ ਨਹੀਂ, ਸੁਣਵਾਈ ਮੁਲਤਵੀ....ਹਾਈਕੋਰਟ ਤੋਂ ਸੰਜੀਵ ਅਰੋੜਾ ਨੂੰ ਵੱਡਾ ਝਟਕਾ: ਜ਼ਮਾਨਤ ਪਟੀਸ਼ਨ ਖਾਰਜ....ਮਾਨਸਾ ਤੋਂ ਬਾਅਦ ਫੇਰ ਵੱਡੀ ਵਾਰਦਾਤ ! ਨਸ਼ਾ ਵੇਚਣ ਤੋਂ ਰੋਕਣ ’ਤੇ ਤਿੰਨ ਵਿਅਕਤੀਆਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਇੱਕ ਦੀ ਮੌਤ......ਮੋਗਾ ਬੱਸ ਅੱਗਜ਼ਨੀ ਮਾਮਲੇ ’ਚ ਡੇਰਾ ਸੱਚਾ ਸੌਦਾ ਦੇ 9 ਪ੍ਰੇਮੀ ਬਰੀ.....15 ਸਾਲ ਪੁਰਾਣੇ ਸਿਟਰਸ ਕੌਂਸਲ ਘੁਟਾਲੇ ’ਚ 9 ਦੋਸ਼ੀਆਂ ਨੂੰ ਹੋਈ ਸਜ਼ਾ.....ਦਿਲ ਦਹਿਲਾਉਣ ਵਾਲੀ ਘਟਨਾ: 10 ਸਾਲ ਦੀ ਬੱਚੀ ਨੇ 18 ਮਹੀਨਿਆਂ ਦੀ ਬੱਚੀ ਨੂੰ ਛੇਵੀਂ ਮੰਜ਼ਿਲ ਤੋਂ ਸੁੱਟਿਆ......ਦਸੰਬਰ ’ਚ ਕੈਨੇਡਾ ਦੌਰੇ ‘ਤੇ ਜਾਣਗੇ ਪ੍ਰਧਾਨ ਮੰਤਰੀ ਮੋਦੀ.....

‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਐਲਾਨਿਆ ਤਨਖ਼ਾਹੀਆ

ਸਿੱਖਾਂ ਨੂੰ ਗਿਆਸਪੁਰਾ ਨਾਲ ਮੇਲ-ਜੋਲ ਨਾ ਰੱਖਣ ਦੇ ਆਦੇਸ਼, ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ’ਚ ਲਿਆ ਗਿਆ ਫ਼ੈਸਲਾ ਲੁਧਿਆਣਾ ਦੀ ਪਾਇਲ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖ਼ਾਹੀਆ ਐਲਾਨ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸਿੱਖ ਸੰਗਤ ਨੂੰ ਉਨ੍ਹਾਂ ਨਾਲ ਮੇਲ-ਜੋਲ ਨਾ […]
By : Updated On: 16 Oct 2026 18:33:PM
‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਐਲਾਨਿਆ ਤਨਖ਼ਾਹੀਆ

ਸਿੱਖਾਂ ਨੂੰ ਗਿਆਸਪੁਰਾ ਨਾਲ ਮੇਲ-ਜੋਲ ਨਾ ਰੱਖਣ ਦੇ ਆਦੇਸ਼, ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ’ਚ ਲਿਆ ਗਿਆ ਫ਼ੈਸਲਾ

ਲੁਧਿਆਣਾ ਦੀ ਪਾਇਲ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖ਼ਾਹੀਆ ਐਲਾਨ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸਿੱਖ ਸੰਗਤ ਨੂੰ ਉਨ੍ਹਾਂ ਨਾਲ ਮੇਲ-ਜੋਲ ਨਾ ਰੱਖਣ ਦੇ ਆਦੇਸ਼ ਵੀ ਜਾਰੀ ਕੀਤੇ ਗਏ ਹਨ। ਇਹ ਫ਼ੈਸਲਾ 16 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਪੰਜ ਸਿੰਘ ਸਾਹਿਬਾਨ ਦੀ ਹੋਈ ਮੀਟਿੰਗ ਦੌਰਾਨ ਲਿਆ ਗਿਆ।

ਇਸ਼ਤਿਹਾਰ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹੁਕਮਨਾਮੇ ਅਨੁਸਾਰ, ਗਿਆਸਪੁਰਾ ’ਤੇ ਸ੍ਰੀ ਦਰਬਾਰ ਸਾਹਿਬ ਦੇ ਸੇਵਾਦਾਰਾਂ ’ਤੇ ਜਾਤੀ ਆਧਾਰਿਤ ਵਿਤਕਰੇ ਦੇ ਕਥਿਤ ਝੂਠੇ ਦੋਸ਼ ਲਗਾਉਣ ਅਤੇ ਸਿੱਖ ਸੰਸਥਾਵਾਂ ਬਾਰੇ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਕਰਨ ਦੇ ਦੋਸ਼ ਹਨ।

12 ਅਕਤੂਬਰ ਨੂੰ ਹੋਏ ਵਿਵਾਦ ਤੋਂ ਬਾਅਦ ਕਾਰਵਾਈ

ਹੁਕਮਨਾਮੇ ਵਿੱਚ ਕਿਹਾ ਗਿਆ ਹੈ ਕਿ 12 ਅਕਤੂਬਰ ਨੂੰ ਆਮ ਆਦਮੀ ਪਾਰਟੀ ਦੇ ਕੁਝ ਵਿਧਾਇਕ ਅਤੇ ਆਗੂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਪਹੁੰਚੇ ਸਨ। ਉਸ ਸਮੇਂ ਪਹਿਲਾਂ ਜਾਰੀ ਕੀਤੇ ਗਏ ਆਦੇਸ਼ ਅਨੁਸਾਰ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਸਕੱਤਰੇਤ ਵਿੱਚ ਦਾਖ਼ਲ ਹੋਣ ਤੋਂ ਰੋਕ ਦਿੱਤਾ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਸੇਵਾਦਾਰਾਂ ’ਤੇ ਜਾਤੀ ਆਧਾਰਿਤ ਵਿਤਕਰੇ ਦੇ ਦੋਸ਼ ਲਗਾਏ ਸਨ।

‘ਆਪ’ ਆਗੂਆਂ ਦੇ ਵਫ਼ਦ ਨੇ ਵੀ ਮੰਨੀ ਗ਼ਲਤੀ

16 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਪਹੁੰਚੇ ਵਿਧਾਇਕਾਂ ਦੇ ਵਫ਼ਦ ਨੇ ਵੀ ਮੰਨਿਆ ਕਿ ਗਿਆਸਪੁਰਾ ਨੇ ਜਾਣਬੁੱਝ ਕੇ ਜਾਤੀ ਦਾ ਮੁੱਦਾ ਬਣਾਇਆ ਸੀ, ਜਦਕਿ ਉਸ ਦਿਨ ਅਜਿਹੀ ਕੋਈ ਘਟਨਾ ਨਹੀਂ ਵਾਪਰੀ ਸੀ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਗਿਆਸਪੁਰਾ ਨੇ ਨਿੱਜੀ ਸਿਆਸੀ ਲਾਹੇ ਲਈ ਸਿੱਖ ਸਿਧਾਂਤਾਂ ਦੇ ਉਲਟ ਕਾਰਵਾਈ ਕੀਤੀ। ਉਨ੍ਹਾਂ ਦੇ ਬਿਆਨਾਂ ਨਾਲ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।

ਇਸ ਮਾਮਲੇ ਵਿੱਚ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਤੋਂ ਬਾਅਦ ਗਿਆਸਪੁਰਾ ਨੂੰ ਤਨਖ਼ਾਹੀਆ ਐਲਾਨਣ ਦੇ ਨਾਲ ਸਿੱਖ ਸੰਗਤ ਨੂੰ ਉਨ੍ਹਾਂ ਨਾਲ ਮੇਲ-ਜੋਲ ਨਾ ਰੱਖਣ ਦੇ ਆਦੇਸ਼ ਜਾਰੀ ਕੀਤੇ ਗਏ ਹਨ।

Read Latest News and Breaking News at Daily Post TV, Browse for more News

Ad
Ad

Punjab District News