Journalism Of Hope
BREAKING NEWS
ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਦੀ ਬਦਲੀ ਤਰੀਕ, ਪੜ੍ਹੋ ਹੁਣ ਕਦੋਂ ਹੋਏਗਾ ਸ਼ੋਅ.....LPU ਹਿੰਸਾ ਮਾਮਲਾ: ਵਿਦਿਆਰਥੀਆਂ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਸ਼ੁਰੂ......ਪਾਕਿਸਤਾਨ ਲਈ ਜਾਸੂਸੀ ਦੇ ਦੋਸ਼ ’ਚ ਫ਼ਿਰੋਜ਼ਪੁਰ ਤੋਂ ਫੌਜੀ ਦੀ ਪਤਨੀ ਗ੍ਰਿਫ਼ਤਾਰ.....ਜਗਤਾਰ ਹਵਾਰਾ ਨੇ ਪੈਰੋਲ ਲਈ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ.....ਵੱਡੀ ਖ਼ਬਰ: CJP ਦੇ ਤਿੰਨੇ ਆਗੂ 23 ਘੰਟਿਆਂ ਬਾਅਦ ਰਿਹਾਅ......ਜੈਸਮੀਨ ਸੈਂਡਲਾਸ ਨੇ ਰੇਨਬੋ ਦੁਪੱਟਾ ਪਹਿਨ ਕੇ LGBTQ+ ਭਾਈਚਾਰੇ ਦੇ ਹੱਕ ’ਚ ਦਿੱਤਾ ਸੁਨੇਹਾ....ਦੁਨੀਆ ਦੇ ਚੋਟੀ ਦੇ 2% ਵਿਗਿਆਨੀਆਂ ਦੀ ਸੂਚੀ ’ਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ 15 ਪ੍ਰੋਫੈਸਰ ਸ਼ਾਮਲ.....ਰੇਲਵੇ ਸਟੇਸ਼ਨ ’ਤੇ ਟਰੇਨ ਮੈਨੇਜਰ ਨਾਲ ਕੁੱਟਮਾਰ ਦਾ ਮਾਮਲਾ, ਸਟੇਸ਼ਨ ਸੁਪਰਡੈਂਟ ਸਸਪੈਂਡ

ਬੰਗਲਾ ਸਾਹਿਬ ਮਾਮਲੇ ‘ਚ AAP ਵਿਧਾਇਕਾਂ ਦਾ ਵਿਰੋਧ, ਅਮਿਤ ਸ਼ਾਹ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਤਲਬ ਕਰਨ ਦੀ ਮੰਗ

Delhi Gurudwara Controversy; ਦਿੱਲੀ ਦੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਪੁਲਿਸ ਮੁਲਾਜ਼ਮਾਂ ਵੱਲੋਂ ਜੁੱਤੀਆਂ ਪਾ ਕੇ ਅਤੇ ਨੰਗੇ ਸਿਰ ਦਾਖ਼ਲ ਹੋਣ ਦੇ ਲੱਗੇ ਦੋਸ਼ਾਂ ਨੂੰ ਲੈ ਕੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਵਿਰੋਧ ਜਤਾਇਆ ਹੈ। ਸੋਮਵਾਰ ਨੂੰ ‘ਆਪ’ ਦੇ ਕਈ ਵਿਧਾਇਕ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ […]
By : Updated On: 12 Oct 2026 17:37:PM
ਬੰਗਲਾ ਸਾਹਿਬ ਮਾਮਲੇ ‘ਚ AAP ਵਿਧਾਇਕਾਂ ਦਾ ਵਿਰੋਧ, ਅਮਿਤ ਸ਼ਾਹ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਤਲਬ ਕਰਨ ਦੀ ਮੰਗ

Delhi Gurudwara Controversy; ਦਿੱਲੀ ਦੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਪੁਲਿਸ ਮੁਲਾਜ਼ਮਾਂ ਵੱਲੋਂ ਜੁੱਤੀਆਂ ਪਾ ਕੇ ਅਤੇ ਨੰਗੇ ਸਿਰ ਦਾਖ਼ਲ ਹੋਣ ਦੇ ਲੱਗੇ ਦੋਸ਼ਾਂ ਨੂੰ ਲੈ ਕੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਵਿਰੋਧ ਜਤਾਇਆ ਹੈ। ਸੋਮਵਾਰ ਨੂੰ ‘ਆਪ’ ਦੇ ਕਈ ਵਿਧਾਇਕ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਮਿਲਣ ਪਹੁੰਚੇ। ਵਿਧਾਇਕਾਂ ਨੇ ਜਥੇਦਾਰ ਸਾਹਿਬ ਨੂੰ ਮੰਗ ਪੱਤਰ ਸੌਂਪ ਕੇ ਇਸ ਮਾਮਲੇ ਵਿੱਚ ਕਾਰਵਾਈ ਕਰਨ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕਰਨ ਦੀ ਮੰਗ ਕੀਤੀ।

ਇਸ਼ਤਿਹਾਰ

ਵਿਧਾਇਕਾਂ ਵੱਲੋਂ ਸੌਂਪੇ ਗਏ ਪੱਤਰ ਵਿੱਚ ਕਿਹਾ ਗਿਆ ਹੈ ਕਿ ਦਿੱਲੀ ਦੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਦਿੱਲੀ ਪੁਲਿਸ ਦੇ ਜਵਾਨ ਵਰਦੀ ਵਿੱਚ ਜੁੱਤੀਆਂ ਪਾ ਕੇ ਅਤੇ ਨੰਗੇ ਸਿਰ ਦਾਖ਼ਲ ਹੋਏ। ਪੱਤਰ ਮੁਤਾਬਕ ਪੁਲਿਸ ਮੁਲਾਜ਼ਮਾਂ ਨੇ ਉੱਥੇ ਮੌਜੂਦ ਸੰਗਤ ਨੂੰ ਗੁਰਦੁਆਰਾ ਸਾਹਿਬ ਦੇ ਪਰਿਸਰ ਵਿੱਚੋਂ ਬਾਹਰ ਕੱਢਿਆ। ਵਿਧਾਇਕਾਂ ਨੇ ਕਿਹਾ ਕਿ ਇਸ ਘਟਨਾ ਨੂੰ ਲੈ ਕੇ ਵੱਖ-ਵੱਖ ਨਿਊਜ਼ ਚੈਨਲਾਂ ਅਤੇ ਸੋਸ਼ਲ ਮੀਡੀਆ ‘ਤੇ ਚਰਚਾ ਹੋ ਰਹੀ ਹੈ। ਉਨ੍ਹਾਂ ਨੇ ਇਸ ਨੂੰ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਗੰਭੀਰ ਮਾਮਲਾ ਦੱਸਿਆ।

ਪੱਤਰ ਵਿੱਚ ਵਿਧਾਇਕਾਂ ਨੇ ਜਥੇਦਾਰ ਸਾਹਿਬ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਦਾ ਨੋਟਿਸ ਲੈਣ ਅਤੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕਰਨ। ਵਿਧਾਇਕਾਂ ਦਾ ਕਹਿਣਾ ਹੈ ਕਿ ਦਿੱਲੀ ਪੁਲਿਸ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧੀਨ ਆਉਂਦੀ ਹੈ, ਇਸ ਲਈ ਗ੍ਰਹਿ ਮੰਤਰੀ ਤੋਂ ਇਸ ਘਟਨਾ ਬਾਰੇ ਸਪੱਸ਼ਟੀਕਰਨ ਲਿਆ ਜਾਣਾ ਚਾਹੀਦਾ ਹੈ।

ਜਥੇਦਾਰ ਤੋਂ ਦਖ਼ਲ ਦੀ ਮੰਗ

ਵਿਧਾਇਕਾਂ ਨੇ ਪੱਤਰ ਵਿੱਚ ਇਹ ਵੀ ਕਿਹਾ ਕਿ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਵਾਪਰੀ ਇਸ ਘਟਨਾ ਨੇ ਸਿੱਖ ਭਾਈਚਾਰੇ ਨੂੰ ਪੁਰਾਣੀਆਂ ਘਟਨਾਵਾਂ ਦੀ ਯਾਦ ਦਿਵਾ ਦਿੱਤੀ ਹੈ। ‘ਆਪ’ ਵਿਧਾਇਕਾਂ ਨੇ ਆਪਣੇ ਆਪ ਨੂੰ ਨਿਮਾਣੇ ਦੱਸਦਿਆਂ ਜਥੇਦਾਰ ਸਾਹਿਬ ਨੂੰ ਇਸ ਮਾਮਲੇ ਵਿੱਚ ਦਖ਼ਲ ਦੇਣ ਦੀ ਅਪੀਲ ਕੀਤੀ।

ਇਹ ਵਿਧਾਇਕ ਰਹੇ ਮੌਜੂਦ

ਮੰਗ ਪੱਤਰ ਸੌਂਪਣ ਵਾਲਿਆਂ ਵਿੱਚ ਕੈਬਨਿਟ ਮੰਤਰੀ ਬਲਜਿੰਦਰ ਕੌਰ, ਦਸੂਹਾ ਦੇ ਵਿਧਾਇਕ ਕਰਮਬੀਰ ਸਿੰਘ ਘੁੰਮਣ, ਉੜਮੁੜ ਦੇ ਵਿਧਾਇਕ ਜਸਵੀਰ ਸਿੰਘ ਰਾਜਾ, ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ, ਕਾਦੀਆਂ ਦੇ ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ, ਤਰਨਤਾਰਨ ਦੇ ਵਿਧਾਇਕ ਹਰਮੀਤ ਸਿੰਘ ਸੰਧੂ, ਗੁਰਦੀਪ ਸਿੰਘ ਬੱਬੇਵਾਲਾ, ਵਿਧਾਇਕ ਗੁਰਦੀਪ ਸਿੰਘ ਢਿੱਲੋਂ, ਡਾ. ਰੰਧਾਵਾ, ਅੰਮ੍ਰਿਤਸਰ ਪੂਰਬੀ ਦੀ ਵਿਧਾਇਕ ਜੀਵਨਜੋਤ ਕੌਰ, ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਖੇਮਕਰਨ ਦੇ ਵਿਧਾਇਕ ਸਰਵਣ ਸਿੰਘ ਧੁੰਨ, ਲੁਧਿਆਣਾ ਦੇ ਵਿਧਾਇਕ ਕੁਲਵੰਤ ਸਿੰਘ ਗਿਆਸਪੁਰਾ ਅਤੇ ਬਾਬਾ ਬਕਾਲਾ ਦੇ ਵਿਧਾਇਕ ਦਲਵੀਰ ਸਿੰਘ ਟੌਂਗ ਸ਼ਾਮਲ ਸਨ।

Read Latest News and Breaking News at Daily Post TV, Browse for more News

Ad
Ad

Punjab District News