Hoshiarpur News: ਹਮਲੇ ਮਗਰੋਂ ਲੋਕਾਂ ਨੇ ਦੋਵੇਂ ਜ਼ਖ਼ਮੀਆਂ ਭਰਾਵਾਂ ਨੂੰ ਹਸਪਤਾਲ ਦਾਖਲ ਕਰਵਾਇਆ ਤਾਂ ਸਰਪੰਚ ਨੇ ਗੁੰਡਾਗਰਦੀ ਕਰਦਿਆਂ ਹਸਪਤਾਲ ‘ਚ ਵੀ ਦੋਵਾਂ ‘ਤੇ ਹਮਲਾ ਕੀਤਾ।
Sarpanch Attack on Brothers: ਜ਼ਿਲ੍ਹਾ ਹੁਸ਼ਿਆਰਪੁਰ ਦੇ ਬਲਾਕ ਟਾਂਡਾ ਉੜਮੁੜ ਅਧੀਨ ਪੈਂਦੇ ਪਿੰਡ ਸੋਹੀਆਂ ਅਤੇ ਦਰਗਾ ਹੇੜੀ ਪਿੰਡ ਦੇ ਲੋਕਾਂ ਵਿੱਚ ਪੁਰਾਨੀ ਰੰਜਿਸ਼ ਨੂੰ ਲੈਕੇ ਵਿਵਾਦ ਹੋਇਆ। ਮਾਮਲੇ ‘ਚ ਆਮ ਆਦਮੀ ਪਾਰਟੀ ਦੇ ਸਰਪੰਚ ਵਲੋਂ ਦੋ ਮੋਟਰਸਾਇਕਲ ਸਵਾਰ ਭਰਾਵਾਂ ‘ਤੇ ਗੱਡੀ ਚੜ੍ਹਾ ਕੇ ਜਾਨਲੇਵਾ ਹਮਲਾ ਕੀਤਾ।
ਹਮਲੇ ਮਗਰੋਂ ਲੋਕਾਂ ਨੇ ਦੋਵੇਂ ਜ਼ਖ਼ਮੀਆਂ ਭਰਾਵਾਂ ਨੂੰ ਹਸਪਤਾਲ ਦਾਖਲ ਕਰਵਾਇਆ ਤਾਂ ਸਰਪੰਚ ਵਲੋਂ ਗੁੰਡਾਗਰਦੀ ਦਾ ਨੰਗਾ ਨਾਚ ਕਰਦਿਆਂ ਹਸਪਤਾਲ ਦੇ ਅੰਦਰ ਦਾਖਲ ਹੋ ਗਿਆ। ਉਥੇ ਵੀ ਉਸ ਨੇ ਐਮਰਜੈਂਸੀ ਵਾਰਡ ‘ਚ ਜਾਨਲੇਵਾ ਹਮਲਾ ਕੀਤਾ। ਹਮਲੇ ਦੀ ਵੀਡੀਓ ਵਾਇਰਲ ਹੋਣ ਮਗਰੋਂ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ।

ਇਸ ਸਬੰਧੀ ਪੀੜਤ ਦੇ ਭਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸਰਪੰਚ ਵਲੋਂ ਪੁਰਾਣੀ ਰੰਜਿਸ਼ ਨੂੰ ਲੈਕੇ ਮੇਰੇ ਦੋਵੇਂ ਭਰਾਵਾਂ ਨੂੰ ਜਾਨੋ ਮਾਰਨ ਦੀ ਕੋਸ਼ਿਸ਼ ਕੀਤੀ। ਜਿਨ੍ਹਾਂ ਵਿਚੋਂ ਇੱਕ ਦੀ ਹਾਲਤ ਗੰਭੀਰ ਦੇਖਦਿਆਂ ਉਸ ਨੂੰ ਹੁਸ਼ਿਆਰਪੁਰ ਰੈਫਰ ਕੀਤਾ ਗਿਆ। ਇਸ ਸਬੰਧੀ ਜਦੋਂ ਥਾਣਾ ਮੁਖੀ ਗੁਰਿੰਦਰ ਸਿੰਘ ਨਾਗਰਾ ਨਾਲ ਸਪੰਰਕ ਕੀਤਾ। ਉਨ੍ਹਾਂ ਕਿਹਾ ਕਿ ਹਮਲਾ ਕਰਨ ਵਾਲੇ ਵਿਆਕਤੀਆਂ ਦੇ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।