AAP Reaction on Operation Sindoor: ਆਪ੍ਰੇਸ਼ਨ ਸਿੰਦੂਰ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਪਹਿਲੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ “ਅੱਤਵਾਦ ਦੇ ਖ਼ਿਲਾਫ਼ ਇਸ ਲੜਾਈ ਵਿੱਚ ਪੂਰਾ ਦੇਸ਼ ਇੱਕਜੁੱਟ ਹੈ। ਸਾਨੂੰ ਸਾਡੀ ਭਾਰਤੀ ਫੌਜ ਅਤੇ ਆਪਣੇ ਵੀਰ ਜਵਾਨਾਂ ‘ਤੇ ਮਾਣ ਹੈ। 140 ਕਰੋੜ ਦੇਸ਼ ਵਾਸੀ ਭਾਰਤੀ ਫੌਜ ਦੇ ਨਾਲ ਖੜ੍ਹੇ ਹਨ। ਜਵਾਨਾਂ ਦੀ ਹਿੰਮਤ ਅਤੇ ਹੌਸਲੇ ਲਈ ਪੰਜਾਬ ਦੇ ਲੋਕ ਦੇਸ਼ ਦੀ ਫੌਜ ਦੇ ਨਾਲ ਖੜ੍ਹੇ ਹਨ।
ਆਮ ਆਦਮੀ ਪਾਰਟੀ (ਆਪ) ਦੇ ਨੇਤਾ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਟਵੀਟ ਕਰ ਕੇ ਜੈ ਹਿੰਦ, ਜੈ ਹਿੰਦ ਕੀ ਸੈਨਾ ਕਿਹਾ ਹੈ। ਇਸ ਦੇ ਨਾਲ ਹੀ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਇੱਕ ਟਵੀਟ ਵਿੱਚ ਭਾਰਤੀ ਫੌਜ ਦੀ ਪ੍ਰਸ਼ੰਸਾ ਕੀਤੀ ਹੈ ਅਤੇ ਭਾਰਤ ਦੇ ਬਹਾਦਰ ਸੈਨਿਕਾਂ ਵਿੱਚ ਵਿਸ਼ਵਾਸ ਪ੍ਰਗਟ ਕੀਤਾ ਹੈ।
ਅਰਵਿੰਦ ਕੇਜਰੀਵਾਲ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਲਿਖਿਆ, “ਸਾਨੂੰ ਭਾਰਤੀ ਫੌਜ ਅਤੇ ਸਾਡੇ ਬਹਾਦਰ ਸੈਨਿਕਾਂ ‘ਤੇ ਮਾਣ ਹੈ।’ ਅੱਤਵਾਦ ਵਿਰੁੱਧ ਇਸ ਲੜਾਈ ਵਿੱਚ 140 ਕਰੋੜ ਭਾਰਤਵਾਸੀ ਭਾਰਤੀ ਫੌਜ ਦੇ ਨਾਲ ਖੜ੍ਹੇ ਹਨ। ਭਾਰਤੀ ਫੌਜ ਦੀ ਹਿੰਮਤ ਦੇਸ਼ ਦੇ ਹਰ ਨਾਗਰਿਕ ਦਾ ਵਿਸ਼ਵਾਸ ਹੈ। ਅਸੀਂ ਸਾਰੇ ਇਕੱਠੇ ਹਾਂ – ਅੱਤਵਾਦ ਵਿਰੁੱਧ ਇੱਕਜੁੱਟ ਹਾਂ।”
ਦੱਸ ਦਈਏ ਕਿ 22 ਅਪ੍ਰੈਲ, 2025 ਨੂੰ ਅੱਤਵਾਦੀਆਂ ਨੇ ਪਹਿਲਗਾਮ ਘੁੰਮਣ ਆਏ ਸੈਲਾਨੀਆਂ ‘ਤੇ ਹਮਲਾ ਕੀਤਾ ਸੀ। ਇਸ ਅੱਤਵਾਦੀ ਹਮਲੇ ਦੇ ਜਵਾਬ ਵਿੱਚ, ਠੀਕ 15 ਦਿਨਾਂ ਬਾਅਦ, ਬੀਤੀ ਕੱਲ੍ਹ ਰਾਤ ਭਾਰਤ ਨੇ ਪਾਕਿਸਤਾਨ ਵਿੱਚ 9 ਅੱਤਵਾਦੀ ਟਿਕਾਣਿਆਂ ‘ਤੇ ਹਮਲਾ ਕੀਤਾ।