Journalism Of Hope
BREAKING NEWS
ਏਸ਼ਿਆਈ ਖੇਡਾਂ ’ਚ ਭਾਰਤ ਨੇ ਪਾਕਿਸਤਾਨ ਨੂੰ ਹਰਾ ਕੇ ਕ੍ਰਿਕਟ ’ਚ ਜਿੱਤਿਆ ਸੋਨ ਤਮਗਾ.....ਹਰਿਆਣਾ STF ਦੀ ਵੱਡੀ ਕਾਰਵਾਈ, 5 ਲੱਖ ਦਾ ਇਨਾਮੀ ਮੁਲਜ਼ਮ ਗ੍ਰਿਫ਼ਤਾਰ....ਪੰਜਾਬ ਸਰਕਾਰ ਵੱਲੋਂ ਨਸ਼ਾ ਮੁਕਤੀ ਲਈ ਸਰਹੱਦੀ ਜ਼ਿਲ੍ਹਿਆਂ ’ਚ ਪਾਇਲਟ ਪ੍ਰੋਜੈਕਟ ਨੂੰ ਮਨਜ਼ੂਰੀ.....ਪੰਜਾਬ ’ਚ ਮਾਨਸਿਕ ਸਿਹਤ ਸੰਸਥਾਵਾਂ ’ਤੇ ਵਧੇਗੀ ਨਿਗਰਾਨੀ, ਨਵੇਂ ਨਿਯਮ ਲਾਗੂ.....ਨਵੇਂ NDPS ਮਾਮਲੇ ’ਚ ਰਾਜਜੀਤ ਹੁੰਦਲ ਮੁੜ ਗ੍ਰਿਫ਼ਤਾਰ, ਅਦਾਲਤ ਨੇ 4 ਦਿਨਾਂ ਦੇ ਰਿਮਾਂਡ ’ਤੇ ਭੇਜਿਆ....LPU ਹਿੰਸਾ ਮਾਮਲੇ ’ਚ ਹੁਣ ਤੱਕ 9 ਗ੍ਰਿਫ਼ਤਾਰ, 20 ਮੁਲਜ਼ਮਾਂ ਦੀ ਹੋਈ ਪਛਾਣ.....ਪਰਗਟ ਸਿੰਘ ਨੇ ਕਾਂਗਰਸ ਹਾਈਕਮਾਂਡ ਦਾ ਕੀਤਾ ਧੰਨਵਾਦ, ਕਿਹਾ – ਪਾਰਟੀ ਮਜ਼ਬੂਤ ਕਰਨ ਲਈ ਪੂਰੀ ਵਚਨਬੱਧਤਾ ਨਾਲ ਕਰਾਂਗਾ ਕੰਮ....

ਵਿਧਾਇਕ ਸੁਖਵੀਰ ਮਾਇਸਰਖਾਨਾ ਖ਼ਿਲਾਫ਼ AAP ਦਾ ਐਕਸ਼ਨ, ਪਾਰਟੀ ‘ਚੋਂ ਕੀਤਾ ਬਾਹਰ

MLA Sukhvir Maiserkhana; expelled from the party; ਪੰਜਾਬ ਦੇ ਬਠਿੰਡਾ ਦੀ ਮੌੜ ਮੰਡੀ ਵਿਧਾਨ ਸਭਾ ਸੀਟ ਤੋਂ ਵਿਧਾਇਕ ਸੁਖਵੀਰ ਸਿੰਘ ਮਾਇਸਰਖਾਨਾ ਨੂੰ ਆਮ ਆਦਮੀ ਪਾਰਟੀ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਕਰ ਦਿੱਤਾ ਹੈ। AAP ਨੇ ਉਨ੍ਹਾਂ ਖ਼ਿਲਾਫ਼ ਪਾਰਟੀ ਵਿਰੋਧੀ ਗਤੀਵਿਧੀਆਂ ਅਤੇ ਅਨੁਸ਼ਾਸਨਹੀਣਤਾ ਦੇ ਦੋਸ਼ ਲਗਾਏ ਹਨ। ਮੁਅੱਤਲੀ ਤੋਂ ਪਹਿਲਾਂ ਮਾਇਸਰਖਾਨਾ ਨੇ ਸੋਸ਼ਲ ਮੀਡੀਆ […]
By : Updated On: 03 Oct 2026 20:53:PM
ਵਿਧਾਇਕ ਸੁਖਵੀਰ ਮਾਇਸਰਖਾਨਾ ਖ਼ਿਲਾਫ਼ AAP ਦਾ ਐਕਸ਼ਨ, ਪਾਰਟੀ ‘ਚੋਂ ਕੀਤਾ ਬਾਹਰ

MLA Sukhvir Maiserkhana; expelled from the party; ਪੰਜਾਬ ਦੇ ਬਠਿੰਡਾ ਦੀ ਮੌੜ ਮੰਡੀ ਵਿਧਾਨ ਸਭਾ ਸੀਟ ਤੋਂ ਵਿਧਾਇਕ ਸੁਖਵੀਰ ਸਿੰਘ ਮਾਇਸਰਖਾਨਾ ਨੂੰ ਆਮ ਆਦਮੀ ਪਾਰਟੀ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਕਰ ਦਿੱਤਾ ਹੈ। AAP ਨੇ ਉਨ੍ਹਾਂ ਖ਼ਿਲਾਫ਼ ਪਾਰਟੀ ਵਿਰੋਧੀ ਗਤੀਵਿਧੀਆਂ ਅਤੇ ਅਨੁਸ਼ਾਸਨਹੀਣਤਾ ਦੇ ਦੋਸ਼ ਲਗਾਏ ਹਨ।

ਇਸ਼ਤਿਹਾਰ

ਮੁਅੱਤਲੀ ਤੋਂ ਪਹਿਲਾਂ ਮਾਇਸਰਖਾਨਾ ਨੇ ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਆਪਣੀ ਹੀ ਸਰਕਾਰ ਦੇ ਕੰਮਕਾਜ ’ਤੇ ਸਵਾਲ ਚੁੱਕੇ ਸਨ। ਉਨ੍ਹਾਂ ਨੇ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਅਤੇ ਸਕੂਲਾਂ ਦੇ ਅਪਗ੍ਰੇਡੇਸ਼ਨ ਨਾ ਹੋਣ ਦਾ ਮੁੱਦਾ ਚੁੱਕਿਆ ਸੀ।

ਲਾਈਵ ਦੌਰਾਨ ਮਾਇਸਰਖਾਨਾ ਭਾਵੁਕ ਹੋ ਗਏ ਅਤੇ ਕਿਹਾ ਕਿ ਉਨ੍ਹਾਂ ਦੇ ਆਪਣੇ ਬੱਚੇ ਸਰਕਾਰੀ ਸਕੂਲ ਵਿੱਚ ਪੜ੍ਹਦੇ ਹਨ। ਉਨ੍ਹਾਂ ਦੱਸਿਆ ਕਿ ਜਦੋਂ ਉਹ ਬੱਚਿਆਂ ਤੋਂ ਪੁੱਛਦੇ ਹਨ ਕਿ ਅੱਜ ਕੀ ਪੜ੍ਹ ਕੇ ਆਏ ਹੋ ਤਾਂ ਉਹ ਕਹਿੰਦੇ ਹਨ ਕਿ ਅੱਜ ਸਕੂਲ ਵਿੱਚ ਟੀਚਰ ਹੀ ਨਹੀਂ ਸੀ।

ਉਨ੍ਹਾਂ ਕਿਹਾ, “ਮੈਂ ਪਿੱਟ-ਪਿੱਟ ਮਰ ਗਿਆ, ਸਕੂਲਾਂ ਦੇ ਹਾਲਾਤ ਨਹੀਂ ਸੁਧਰੇ। ਉਹ ਜਿਵੇਂ ਸਨ, ਉਵੇਂ ਹੀ ਹਨ।” ਮਾਇਸਰਖਾਨਾ ਨੇ ਇਹ ਵੀ ਕਿਹਾ ਕਿ ਜਦੋਂ ਉਹ ਆਪਣੀਆਂ ਸ਼ਿਕਾਇਤਾਂ ਲੈ ਕੇ ਮੁੱਖ ਮੰਤਰੀ ਕੋਲ ਜਾਂਦੇ ਹਨ ਤਾਂ ਉਨ੍ਹਾਂ ਕੋਲ ਸਮਾਂ ਨਹੀਂ ਹੁੰਦਾ।

ਵਿਧਾਇਕ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀਆਂ ਕਈ ਅਸਾਮੀਆਂ ਖਾਲੀ ਪਈਆਂ ਹਨ। ਉਨ੍ਹਾਂ ਮੁਤਾਬਕ ਲੋਕ ਅਤੇ ਸਕੂਲ ਮੈਨੇਜਮੈਂਟ ਲਗਾਤਾਰ ਖਾਲੀ ਅਸਾਮੀਆਂ ਭਰਨ ਦੀ ਮੰਗ ਕਰਦੇ ਰਹੇ ਹਨ, ਪਰ ਸਮੱਸਿਆ ਦਾ ਹੱਲ ਨਹੀਂ ਹੋਇਆ।

ਮਾਇਸਰਖਾਨਾ ਨੇ ਆਪਣੀ ਬਿਆਨਬਾਜ਼ੀ ਤੋਂ ਬਾਅਦ ਆਪਣੇ ਖ਼ਿਲਾਫ਼ ਪੁਲਿਸ ਕੇਸ ਦਰਜ ਹੋਣ ਦਾ ਖ਼ਦਸ਼ਾ ਵੀ ਜਤਾਇਆ। ਉਨ੍ਹਾਂ ਕਿਹਾ ਕਿ ਉਹ ਆਪਣੇ ਸਿਧਾਂਤਾਂ ਤੋਂ ਪਿੱਛੇ ਨਹੀਂ ਹਟਣਗੇ ਅਤੇ ਲੋਕਾਂ ਦੇ ਮੁੱਦੇ ਉਠਾਉਂਦੇ ਰਹਿਣਗੇ।

AAP ਵੱਲੋਂ ਜਾਰੀ ਮੁਅੱਤਲੀ ਹੁਕਮ ਮੁਤਾਬਕ ਉਨ੍ਹਾਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਤੁਰੰਤ ਪ੍ਰਭਾਵ ਨਾਲ ਮੁਅੱਤਲ ਕੀਤਾ ਗਿਆ ਹੈ।

Read Latest News and Breaking News at Daily Post TV, Browse for more News

Ad
Ad

Punjab District News