Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

‘ਆਪ’ ਅੱਜ ਮਨਾਏਗੀ 15ਵਾਂ ਸਥਾਪਨਾ ਦਿਵਸ, ਮੋਗਾ ‘ਚ ਕਰੇਗੀ ‘ਖੁਸ਼ਹਾਲ ਪੰਜਾਬ ਮਹਾਰੈਲੀ’

ਮੋਗਾ: ਆਮ ਆਦਮੀ ਪਾਰਟੀ ਵੱਲੋਂ ਅੱਜ 26 ਨਵੰਬਰ ਨੂੰ ਮੋਗਾ ਦੇ ਪਿੰਡ ਮਟਵਾਣੀ ਵਿੱਚ ਆਪਣਾ 15ਵਾਂ ਸਥਾਪਨਾ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪਾਰਟੀ ਵੱਲੋਂ ‘ਖੁਸ਼ਹਾਲ ਪੰਜਾਬ ਮਹਾਰੈਲੀ’ ਕਰਵਾਈ ਜਾਵੇਗੀ, ਜਿਸ ਨੂੰ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੰਬੋਧਨ ਕਰਨਗੇ। ਰੈਲੀ ਸਵੇਰੇ 11 ਵਜੇ ਸ਼ੁਰੂ ਹੋਵੇਗੀ। ਪਾਰਟੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
‘ਆਪ’ ਅੱਜ ਮਨਾਏਗੀ 15ਵਾਂ ਸਥਾਪਨਾ ਦਿਵਸ, ਮੋਗਾ ‘ਚ ਕਰੇਗੀ ‘ਖੁਸ਼ਹਾਲ ਪੰਜਾਬ ਮਹਾਰੈਲੀ’
  • ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਸੰਬੋਧਨ
  • ਡੇਢ ਲੱਖ ਤੋਂ ਵੱਧ ਲੋਕਾਂ ਦੇ ਪਹੁੰਚਣ ਦੀ ਉਮੀਦ

ਮੋਗਾ: ਆਮ ਆਦਮੀ ਪਾਰਟੀ ਵੱਲੋਂ ਅੱਜ 26 ਨਵੰਬਰ ਨੂੰ ਮੋਗਾ ਦੇ ਪਿੰਡ ਮਟਵਾਣੀ ਵਿੱਚ ਆਪਣਾ 15ਵਾਂ ਸਥਾਪਨਾ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪਾਰਟੀ ਵੱਲੋਂ ‘ਖੁਸ਼ਹਾਲ ਪੰਜਾਬ ਮਹਾਰੈਲੀ’ ਕਰਵਾਈ ਜਾਵੇਗੀ, ਜਿਸ ਨੂੰ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੰਬੋਧਨ ਕਰਨਗੇ।

ਰੈਲੀ ਸਵੇਰੇ 11 ਵਜੇ ਸ਼ੁਰੂ ਹੋਵੇਗੀ। ਪਾਰਟੀ ਵੱਲੋਂ ਇਸ ਸਮਾਗਮ ਵਿੱਚ ਡੇਢ ਲੱਖ ਤੋਂ ਵੱਧ ਲੋਕਾਂ ਦੇ ਸ਼ਾਮਲ ਹੋਣ ਦੀ ਉਮੀਦ ਜਤਾਈ ਗਈ ਹੈ। ਇਸ ਦੇ ਮੱਦੇਨਜ਼ਰ ਵੱਡੇ ਪੱਧਰ ’ਤੇ ਪ੍ਰਬੰਧ ਕੀਤੇ ਗਏ ਹਨ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਸਮਾਰਟ ਰਾਸ਼ਨ ਕਾਰਡ ਵੰਡਣ ਦੀ ਸ਼ੁਰੂਆਤ ਵੀ ਕਰਨਗੇ। ਰੈਲੀ ਨੂੰ ਪਾਰਟੀ ਦੇ ਸਥਾਪਨਾ ਦਿਵਸ ਦੇ ਨਾਲ-ਨਾਲ ਪੰਜਾਬ ਵਿੱਚ ਸਰਕਾਰ ਦੀਆਂ ਯੋਜਨਾਵਾਂ ਅਤੇ ਸਿਆਸੀ ਸਰਗਰਮੀਆਂ ਦੇ ਪੱਖੋਂ ਵੀ ਅਹਿਮ ਮੰਨਿਆ ਜਾ ਰਿਹਾ ਹੈ।

ਇਸ ਮੌਕੇ ਪਾਰਟੀ ਲੋਕਾਂ ਸਾਹਮਣੇ ਆਪਣਾ ਪੰਜ ਸਾਲਾਂ ਦਾ ਰਿਪੋਰਟ ਕਾਰਡ ਪੇਸ਼ ਕਰੇਗੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕਰੇਗੀ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਆਪਣੀ ਮੁਹਿੰਮ ਦਾ ਰਸਮੀ ਆਗਾਜ਼ ਕਰੇਗੀ।

Read Latest News and Breaking News at Daily Post TV, Browse for more News

Ad
Ad

Punjab District News