Journalism Of Hope
BREAKING NEWS
6 ਸਾਲ ਬਾਅਦ ਮੁੜ ਇਕੱਠੇ ਹੋਏ ਭਾਜਪਾ ਤੇ ਅਕਾਲੀ ਦਲ, ਪੰਜਾਬ ਵਿਧਾਨ ਸਭਾ ਚੋਣਾਂ ਮਿਲ ਕੇ ਲੜਨਗੇ.......ਅੰਮ੍ਰਿਤਸਰ ’ਚ ਦਿਲ ਦਹਿਲਾਉਣ ਵਾਲੀ ਵਾਰਦਾਤ: ਨੌਜਵਾਨ ਨੇ ਮਾਂ ਤੇ ਦੋ ਪਾਲਤੂ ਕੁੱਤਿਆਂ ਨੂੰ ਗੋਲੀ ਮਾਰਨ ਮਗਰੋਂ ਖ਼ੁਦਕੁਸ਼ੀ ਕੀਤੀ.......ਦਿਲਜੀਤ ਦੇ ਗੀਤ ਸੁਣਨ ਨਹੀਂ, ਮੋਬਾਈਲ ਚੋਰੀ ਕਰਨ ਪਹੁੰਚਿਆ ਸੀ ਗਿਰੋਹ ! 20 ਹਜ਼ਾਰ ਖਰਚ ਕੇ ਖਰੀਦੇ ਸੀ ਗੋਲਡ ਪਾਸ.......ਕੈਨੇਡਾ ’ਚ ਰੁਜ਼ਗਾਰ ਏਜੰਸੀਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ.......ਵੈਭਵ ਸੂਰਿਆਵੰਸ਼ੀ ਨੇ 53 ਗੇਂਦਾਂ ’ਚ ਠੋਕੇ 204 ਰਨ, ਭਾਰਤ-ਏ ਨੇ UAE ਨੂੰ 7 ਵਿਕਟਾਂ ਨਾਲ ਹਰਾਇਆ.....ਪ੍ਰਿਆਂਸ਼ ਆਰਿਆ ਨੇ ਖੇਡੀ ਰਿਕਾਰਡਤੋੜ ਪਾਰੀ, 68 ਗੇਂਦਾਂ ’ਚ ਬਣਾਈਆਂ 181 ਦੌੜਾਂ......ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ 7 ਹਜ਼ਾਰ ਤੋਂ ਪਾਰ, ਹੁਣ ਤੱਕ 2,144 FIR ਦਰਜ.......

AAP ਵਰਕਰ ‘ਤੇ ਗੋਲੀਬਾਰੀ, ਨਸ਼ਾ ਮਾਫੀਆ ਖ਼ਿਲਾਫ਼ ਆਵਾਜ਼ ਉਠਾਉਣ ‘ਤੇ ਹਮਲਾ

Punjab drug smugglers attack; ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਪਲਾਸੌਰ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਿੱਥੇ ਨਸ਼ਾ ਵੇਚਣ ਤੋਂ ਰੋਕਣ ਨੂੰ ਲੈ ਕੇ ਵੱਡਾ ਵਿਵਾਦ ਖੜ੍ਹਾ ਹੋ ਗਿਆ। ਦੱਸਿਆ ਜਾ ਰਿਹਾ ਹੈ। ਨਸ਼ਾ ਤਸਕਰਾਂ ਵੱਲੋਂ ਇੱਕ ਵਿਅਕਤੀ ’ਤੇ ਹਮਲਾ ਕਰਦੇ ਹੋਏ ਗੋਲੀਆਂ ਚਲਾ ਦਿੱਤੀਆਂ ਗਈਆਂ, ਜਿਸ ਕਾਰਨ ਉਹ ਗੰਭੀਰ ਰੂਪ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
AAP ਵਰਕਰ ‘ਤੇ ਗੋਲੀਬਾਰੀ, ਨਸ਼ਾ ਮਾਫੀਆ ਖ਼ਿਲਾਫ਼ ਆਵਾਜ਼ ਉਠਾਉਣ ‘ਤੇ ਹਮਲਾ

Punjab drug smugglers attack; ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਪਲਾਸੌਰ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਿੱਥੇ ਨਸ਼ਾ ਵੇਚਣ ਤੋਂ ਰੋਕਣ ਨੂੰ ਲੈ ਕੇ ਵੱਡਾ ਵਿਵਾਦ ਖੜ੍ਹਾ ਹੋ ਗਿਆ। ਦੱਸਿਆ ਜਾ ਰਿਹਾ ਹੈ। ਨਸ਼ਾ ਤਸਕਰਾਂ ਵੱਲੋਂ ਇੱਕ ਵਿਅਕਤੀ ’ਤੇ ਹਮਲਾ ਕਰਦੇ ਹੋਏ ਗੋਲੀਆਂ ਚਲਾ ਦਿੱਤੀਆਂ ਗਈਆਂ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।

ਮਿਲੀ ਜਾਣਕਾਰੀ ਮੁਤਾਬਕ ਤਰਨ ਤਾਰਨ ਦੇ ਪਿੰਡ ਪਲਾਸੌਰ ਵਿੱਚ ਉਸ ਵੇਲੇ ਮਾਹੌਲ ਤਣਾਓਪੂਰਨ ਬਣ ਗਿਆ। ਜਦੋਂ ਨਸ਼ਾ ਵੇਚਣ ਤੋਂ ਰੋਕਣ ਨੂੰ ਲੈ ਕੇ ਝਗੜਾ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਨਾਲ ਸੰਬੰਧਤ ਇੱਕ ਵਰਕਰ ਸਰਵਨ ਸਿੰਘ ਨੇ ਇਲਾਕੇ ਵਿੱਚ ਨਸ਼ਾ ਵੇਚਣ ਦਾ ਵਿਰੋਧ ਕੀਤਾ ਸੀ।

ਇਸ ਦੌਰਾਨ ਗੁੱਸੇ ਵਿੱਚ ਆਏ ਨਸ਼ਾ ਤਸਕਰਾਂ ਵੱਲੋਂ ਸਰਵਨ ਸਿੰਘ ’ਤੇ ਹਮਲਾ ਕਰ ਦਿੱਤਾ ਗਿਆ ਅਤੇ ਉਸ ’ਤੇ ਗੋਲੀਆਂ ਚਲਾ ਦਿੱਤੀਆਂ ਗਈਆਂ। ਗੋਲੀ ਲੱਗਣ ਕਾਰਨ ਸਰਵਨ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ, ਜਿਸਨੂੰ ਤੁਰੰਤ ਇਲਾਜ ਲਈ ਪਹਿਲਾਂ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ ਅਤੇ ਹਾਲਤ ਨਾਜ਼ੁਕ ਹੋਣ ਕਾਰਨ ਬਾਅਦ ਵਿੱਚ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ।

ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪਰਿਵਾਰ ਦਾ ਕਹਿਣਾ ਹੈ ਕਿ ਇਲਾਕੇ ਵਿੱਚ ਨਸ਼ਾ ਤਸਕਰੀ ਖੁੱਲ੍ਹੇਆਮ ਚੱਲ ਰਹੀ ਹੈ ਅਤੇ ਜੋ ਵੀ ਇਸ ਦੇ ਖ਼ਿਲਾਫ਼ ਆਵਾਜ਼ ਉਠਾਉਂਦਾ ਹੈ ਉਸਨੂੰ ਧਮਕੀਆਂ ਦਿੱਤੀਆਂ ਜਾਂਦੀਆਂ ਹਨ।

ਉਨ੍ਹਾਂ ਨੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਇਨਸਾਫ ਦਿੱਤਾ ਜਾਵੇ।

ਉਧਰ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋਸ਼ੀਆਂ ਦੀ ਪਛਾਣ ਕਰਕੇ ਜਲਦ ਹੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Read Latest News and Breaking News at Daily Post TV, Browse for more News

Ad
Ad

Punjab District News