Journalism Of Hope
BREAKING NEWS
ਡੀਏ ਬਕਾਇਆ ਮਾਮਲਾ: ਪੰਜਾਬ ਸਰਕਾਰ ਹਾਈਕੋਰਟ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਪੁੱਜੀ.....ਈਡੀ ਨੇ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਨੂੰ ਭੇਜਿਆ ਨਵਾਂ ਸੰਮਨ....ਐਥੇਨੌਲ ਲਈ ਮੱਕੀ ਦੀ ਮੰਗ ਵਧੀ, ਪੰਜਾਬ ’ਚ ਪੋਲਟਰੀ ਫੀਡ ਮਹਿੰਗੀ, ਅੰਡਿਆਂ ਦੀਆਂ ਕੀਮਤਾਂ ਵਧਣ ਦਾ ਵੀ ਖ਼ਦਸ਼ਾ.....ਡਿਊਟੀ ਦੌਰਾਨ ਪੰਜਾਬ ਪੁਲਿਸ ਦੇ ਕਾਂਸਟੇਬਲ ’ਤੇ ਜਾਨਲੇਵਾ ਹਮਲਾ....ਹਥਨੀਕੁੰਡ ਬੈਰਾਜ ’ਚ ਫੌਜ ਦੀ ਐਕਸਰਸਾਈਜ਼ ਦੌਰਾਨ ਵੱਡਾ ਹਾਦਸਾ, 2 ਜਵਾਨ ਲਾਪਤਾ.....SGPC ਦੀਆਂ 34 ਖਾਲੀ ਸੀਟਾਂ ’ਤੇ ਚੋਣਾਂ ਦੀ ਮੰਗ, ਹਾਈਕੋਰਟ ਵੱਲੋਂ ਕੇਂਦਰ ਨੂੰ ਨੋਟਿਸ.....

ਖਰੜ ਹਲਕੇ ’ਚ AAP ਦਾ ਵੱਡਾ ਫੈਸਲਾ, ਪਰਮਿੰਦਰ ਸਿੰਘ ਗੋਲਡੀ ਬਣੇ ਨਵੇਂ ਹਲਕਾ ਇੰਚਾਰਜ

Kharar AAP Halqa Incharge Parminder Singh Goldi; ਆਮ ਆਦਮੀ ਪਾਰਟੀ ਨੇ ਖਰੜ ਵਿਧਾਨ ਸਭਾ ਹਲਕੇ ਵਿੱਚ ਸੰਗਠਨ ਦੀ ਜ਼ਿੰਮੇਵਾਰੀ ਪਰਮਿੰਦਰ ਸਿੰਘ ਗੋਲਡੀ ਨੂੰ ਸੌਂਪ ਦਿੱਤੀ ਹੈ। ਪਾਰਟੀ ਨੇ ਉਨ੍ਹਾਂ ਨੂੰ ਨਵਾਂ ਹਲਕਾ ਇੰਚਾਰਜ ਨਿਯੁਕਤ ਕੀਤਾ ਹੈ। ਖਰੜ ਤੋਂ ਮੌਜੂਦਾ ਵਿਧਾਇਕ ਪੰਜਾਬੀ ਗਾਇਕਾ ਅਤੇ ਸਾਬਕਾ ਮੰਤਰੀ ਅਨਮੋਲ ਗਗਨ ਮਾਨ ਹਨ। ਗੋਲਡੀ ਦੀ ਨਿਯੁਕਤੀ ਦਾ ਐਲਾਨ ਉਸੇ […]
Jaspreet Singh
By : Updated On: 02 Sep 2026 16:53:PM
ਖਰੜ ਹਲਕੇ ’ਚ AAP ਦਾ ਵੱਡਾ ਫੈਸਲਾ, ਪਰਮਿੰਦਰ ਸਿੰਘ ਗੋਲਡੀ ਬਣੇ ਨਵੇਂ ਹਲਕਾ ਇੰਚਾਰਜ

Kharar AAP Halqa Incharge Parminder Singh Goldi; ਆਮ ਆਦਮੀ ਪਾਰਟੀ ਨੇ ਖਰੜ ਵਿਧਾਨ ਸਭਾ ਹਲਕੇ ਵਿੱਚ ਸੰਗਠਨ ਦੀ ਜ਼ਿੰਮੇਵਾਰੀ ਪਰਮਿੰਦਰ ਸਿੰਘ ਗੋਲਡੀ ਨੂੰ ਸੌਂਪ ਦਿੱਤੀ ਹੈ। ਪਾਰਟੀ ਨੇ ਉਨ੍ਹਾਂ ਨੂੰ ਨਵਾਂ ਹਲਕਾ ਇੰਚਾਰਜ ਨਿਯੁਕਤ ਕੀਤਾ ਹੈ। ਖਰੜ ਤੋਂ ਮੌਜੂਦਾ ਵਿਧਾਇਕ ਪੰਜਾਬੀ ਗਾਇਕਾ ਅਤੇ ਸਾਬਕਾ ਮੰਤਰੀ ਅਨਮੋਲ ਗਗਨ ਮਾਨ ਹਨ।

ਇਸ਼ਤਿਹਾਰ

ਗੋਲਡੀ ਦੀ ਨਿਯੁਕਤੀ ਦਾ ਐਲਾਨ ਉਸੇ ਦਿਨ ਕੀਤਾ ਗਿਆ, ਜਿਸ ਦਿਨ ਖਰੜ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦਾ ਲੋਕ ਮਿਲਣੀ ਸਮਾਗਮ ਹੋਇਆ। ਇਸ ਦੌਰਾਨ ਪਰਮਿੰਦਰ ਸਿੰਘ ਗੋਲਡੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੰਚ ’ਤੇ ਨਜ਼ਰ ਆਏ। ਇਸ ਮੌਕੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਵੀ ਮੌਜੂਦ ਰਹੇ।

ਪਰਮਿੰਦਰ ਸਿੰਘ ਗੋਲਡੀ ਇਸ ਸਮੇਂ ਪੰਜਾਬ ਸਰਕਾਰ ਦੇ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਹਨ। ਉਹ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਵੀ ਸਰਗਰਮ ਭੂਮਿਕਾ ਨਿਭਾ ਰਹੇ ਹਨ। ਪਾਰਟੀ ਆਗੂਆਂ ਮੁਤਾਬਕ ਉਹ ਕੇਂਦਰੀ ਲੀਡਰਸ਼ਿਪ, ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਪ੍ਰਭਾਰੀ ਮਨੀਸ਼ ਸਿਸੋਦੀਆ ਦੇ ਕਰੀਬੀ ਮੰਨੇ ਜਾਂਦੇ ਹਨ।

ਵਿਦਿਆਰਥੀ ਰਾਜਨੀਤੀ ਤੋਂ ਸ਼ੁਰੂ ਕੀਤਾ ਸਫਰ

ਪਰਮਿੰਦਰ ਸਿੰਘ ਗੋਲਡੀ ਵਿਦਿਆਰਥੀ ਰਾਜਨੀਤੀ ਨਾਲ ਜੁੜੇ ਰਹੇ ਹਨ। ਉਹ ਨਿਊ ਚੰਡੀਗੜ੍ਹ ਇਲਾਕੇ ਨਾਲ ਸਬੰਧਤ ਹਨ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਵੀ ਖਰੜ ਹਲਕੇ ਵਿੱਚ ਸਰਗਰਮ ਰਹੇ ਸਨ। ਹਾਲਾਂਕਿ ਉਸ ਸਮੇਂ ਆਮ ਆਦਮੀ ਪਾਰਟੀ ਨੇ ਅਨਮੋਲ ਗਗਨ ਮਾਨ ਨੂੰ ਟਿਕਟ ਦਿੱਤੀ ਸੀ।

ਹੁਣ ਗੋਲਡੀ ਵੱਲੋਂ ਹਲਕੇ ਵਿੱਚ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਉਹ ਲੋਕਾਂ ਨਾਲ ਸਿੱਧਾ ਸੰਪਰਕ ਬਣਾ ਰਹੇ ਹਨ ਅਤੇ ਆਪਣੀ ਮੌਜੂਦਗੀ ਮਜ਼ਬੂਤ ਕਰ ਰਹੇ ਹਨ।

ਕੇਜਰੀਵਾਲ ਦੀ ਮੀਟਿੰਗ ਤੋਂ ਬਾਅਦ ਫੈਸਲਾ

ਦੱਸਿਆ ਜਾ ਰਿਹਾ ਹੈ ਕਿ ਕੁਝ ਦਿਨ ਪਹਿਲਾਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਮੋਹਾਲੀ ਵਿੱਚ ਅਹਿਮ ਮੀਟਿੰਗ ਕੀਤੀ ਸੀ। ਹਲਕੇ ਦੇ ਸਿਆਸੀ ਸਮੀਕਰਨਾਂ ਬਾਰੇ ਫੀਡਬੈਕ ਲੈਣ ਤੋਂ ਬਾਅਦ ਇਹ ਨਿਯੁਕਤੀ ਕੀਤੀ ਗਈ ਹੈ।

ਪਰਮਿੰਦਰ ਸਿੰਘ ਗੋਲਡੀ, ਜਸਵੀਰ ਸਿੰਘ ਗੜ੍ਹੀ ਤੋਂ ਬਾਅਦ ਦੂਜੇ ਆਗੂ ਹਨ, ਜਿਨ੍ਹਾਂ ਨੂੰ ਪਾਰਟੀ ਵੱਲੋਂ ਕਿਸੇ ਵਿਧਾਨ ਸਭਾ ਹਲਕੇ ਦੀ ਸੰਗਠਨਾਤਮਕ ਜ਼ਿੰਮੇਵਾਰੀ ਦਿੱਤੀ ਗਈ ਹੈ।

Read Latest News and Breaking News at Daily Post TV, Browse for more News

Ad
Ad

Punjab District News