Journalism Of Hope
BREAKING NEWS
ਜਗਤਾਰ ਸਿੰਘ ਹਵਾਰਾ ਇੱਕ ਦਿਨ ਦੀ ਪੈਰੋਲ ਲੈਣ ਲਈ ਹੋਏ ਤਿਆਰ.....ਪੰਜਾਬ ਸਰਕਾਰ ਨੇ ਬੁਲਾਇਆ ਵਿਧਾਨ ਸਭਾ ਸੈਸ਼ਨ.....CM ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼.....ਗੌਰਵ ਯਾਦਵ ਨੇ ਸੰਭਾਲਿਆ ਪੰਜਾਬ ਦੇ ਡੀਜੀਪੀ ਵੱਜੋਂ ਅਹੁਦਾ......ਪੰਜਾਬ ਸਰਕਾਰ ਦੀ SLP ’ਤੇ ਸੁਪਰੀਮ ਕੋਰਟ ’ਚ ਸੁਣਵਾਈ, ਜਸਟਿਸ ਸ਼ੀਲ ਨਾਗੂ ਸੁਣਵਾਈ ਤੋਂ ਹੋਏ ਵੱਖ.....CM ਦੇ OSD ਰਾਜਬੀਰ ਘੁੰਮਣ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ......ਡੀਏ ਬਕਾਏ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ ਨੇ ਮੰਗੀ ਮੁਆਫ਼ੀ: ਅਦਾਲਤ ਨੇ ਅਪਰਾਧਿਕ ਮਾਣਹਾਨੀ ਦਾ ਮਾਮਲਾ ਸਬੰਧਤ ਬੈਂਚ ਨੂੰ ਭੇਜਿਆ....

PU ਵਿਦਿਆਰਥੀ ਸੰਘ ਚੋਣਾਂ ’ਚ ABVP ਨੇ ਮਾਰੀ ਬਾਜ਼ੀ,ਅੰਕਿਤ ਬਿਧਾਨ ਨੇ ਦੂਜੀ ਵਾਰ ਹਾਸਲ ਕੀਤੀ ਪ੍ਰਧਾਨਗੀ

PU Election, Chandigarh; ਪੰਜਾਬ ਯੂਨੀਵਰਸਿਟੀ (PU) ਚੰਡੀਗੜ੍ਹ ਵਿਦਿਆਰਥੀ ਸੰਘ ਚੋਣਾਂ ਵਿੱਚ ਭਾਜਪਾ ਦੇ ਵਿਦਿਆਰਥੀ ਵਿੰਗ ABVP ਨੇ ਬਾਜ਼ੀ ਮਾਰ ਲਈ ਹੈ। ABVP ਦੇ ਉਮੀਦਵਾਰ ਅੰਕਿਤ ਦੂਜੀ ਵਾਰ ਵਿਦਿਆਰਥੀ ਸੰਘ ਦੇ ਪ੍ਰਧਾਨ ਚੁਣੇ ਗਏ ਹਨ। ਚੋਣ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ (AAP) ਦੇ ਵਿਦਿਆਰਥੀ ਵਿੰਗ ਨੂੰ ਦੂਜਾ ਸਥਾਨ ਮਿਲਿਆ ਹੈ, ਜਦਕਿ ਕਾਂਗਰਸ ਦੇ ਵਿਦਿਆਰਥੀ ਵਿੰਗ NSUI […]
By : Updated On: 31 Aug 2026 18:40:PM
PU ਵਿਦਿਆਰਥੀ ਸੰਘ ਚੋਣਾਂ ’ਚ ABVP ਨੇ ਮਾਰੀ ਬਾਜ਼ੀ,ਅੰਕਿਤ ਬਿਧਾਨ ਨੇ ਦੂਜੀ ਵਾਰ ਹਾਸਲ ਕੀਤੀ ਪ੍ਰਧਾਨਗੀ

PU Election, Chandigarh; ਪੰਜਾਬ ਯੂਨੀਵਰਸਿਟੀ (PU) ਚੰਡੀਗੜ੍ਹ ਵਿਦਿਆਰਥੀ ਸੰਘ ਚੋਣਾਂ ਵਿੱਚ ਭਾਜਪਾ ਦੇ ਵਿਦਿਆਰਥੀ ਵਿੰਗ ABVP ਨੇ ਬਾਜ਼ੀ ਮਾਰ ਲਈ ਹੈ। ABVP ਦੇ ਉਮੀਦਵਾਰ ਅੰਕਿਤ ਦੂਜੀ ਵਾਰ ਵਿਦਿਆਰਥੀ ਸੰਘ ਦੇ ਪ੍ਰਧਾਨ ਚੁਣੇ ਗਏ ਹਨ।

ਇਸ਼ਤਿਹਾਰ

ਚੋਣ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ (AAP) ਦੇ ਵਿਦਿਆਰਥੀ ਵਿੰਗ ਨੂੰ ਦੂਜਾ ਸਥਾਨ ਮਿਲਿਆ ਹੈ, ਜਦਕਿ ਕਾਂਗਰਸ ਦੇ ਵਿਦਿਆਰਥੀ ਵਿੰਗ NSUI ਦੇ ਉਮੀਦਵਾਰ ਤੀਜੇ ਨੰਬਰ ’ਤੇ ਰਹੇ ਹਨ।

ਅੰਕਿਤ ਦੀ ਜਿੱਤ ਨਾਲ ABVP ਦੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਹੈ। ਦੂਜੇ ਪਾਸੇ AAP ਦੇ ਵਿਦਿਆਰਥੀ ਵਿੰਗ ਦੇ ਦੂਜੇ ਅਤੇ NSUI ਦੇ ਤੀਜੇ ਸਥਾਨ ’ਤੇ ਰਹਿਣ ਨਾਲ PU ਦੀ ਵਿਦਿਆਰਥੀ ਸਿਆਸਤ ਵਿੱਚ ਨਵੇਂ ਸਮੀਕਰਨ ਬਣਦੇ ਨਜ਼ਰ ਆ ਰਹੇ ਹਨ।

ਵੋਟਿੰਗ ਦੌਰਾਨ ਪੁਲਿਸ ਅਤੇ ਵਿਦਿਆਰਥੀਆਂ ਵਿਚਾਲੇ ਝੜਪ

ਵਿਦਿਆਰਥੀ ਸੰਘ ਚੋਣਾਂ ਲਈ ਸਵੇਰੇ 9:30 ਵਜੇ ਤੋਂ ਦੁਪਹਿਰ 12 ਵਜੇ ਤੱਕ ਵੋਟਿੰਗ ਕਰਵਾਈ ਗਈ। ਇਸ ਦੌਰਾਨ ਪੰਜਾਬ ਯੂਨੀਵਰਸਿਟੀ ਦੇ ਲਾਅ ਡਿਪਾਰਟਮੈਂਟ ਦੇ ਬਾਹਰ ਵਿਦਿਆਰਥੀਆਂ ਵੱਲੋਂ ਹੰਗਾਮਾ ਕੀਤਾ ਗਿਆ।

ਕਈ ਵਿਦਿਆਰਥੀਆਂ ਨੇ ਦਰਵਾਜ਼ੇ ਨੂੰ ਲੱਤਾਂ ਮਾਰ ਕੇ ਅੰਦਰ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪੁਲਿਸ ਅਤੇ ਵਿਦਿਆਰਥੀਆਂ ਵਿਚਾਲੇ ਝੜਪ ਹੋ ਗਈ ਅਤੇ ਦੋਵਾਂ ਧਿਰਾਂ ਵਿਚਾਲੇ ਧੱਕਾ-ਮੁੱਕੀ ਵੀ ਹੋਈ। ਇਸ ਦੌਰਾਨ ਇੱਕ ਪੁਲਿਸ ਮੁਲਾਜ਼ਮ ਵੱਲੋਂ ਇੱਕ ਵਿਦਿਆਰਥੀ ਨੂੰ ਲੱਤ ਤੋਂ ਖਿੱਚ ਕੇ ਲਿਜਾਂਦਾ ਹੋਇਆ ਵੀ ਦਿਖਾਈ ਦਿੱਤਾ।

ਹੰਗਾਮੇ ਤੋਂ ਬਾਅਦ ਪੁਲਿਸ ਨੇ ਨਾਅਰੇਬਾਜ਼ੀ ਕਰ ਰਹੇ ਕੁਝ ਵਿਦਿਆਰਥੀਆਂ ਨੂੰ ਮੌਕੇ ਤੋਂ ਹਿਰਾਸਤ ਵਿੱਚ ਲੈ ਲਿਆ।

ਵਿਦਿਆਰਥੀਆਂ ਦਾ ਦੋਸ਼ ਸੀ ਕਿ ਵੋਟਿੰਗ ਦਾ ਸਮਾਂ ਸਵੇਰੇ 11 ਵਜੇ ਤੱਕ ਸੀ, ਪਰ ਲਾਅ ਡਿਪਾਰਟਮੈਂਟ ਦਾ ਗੇਟ ਸਵੇਰੇ ਕਰੀਬ 10 ਵਜੇ ਹੀ ਬੰਦ ਕਰ ਦਿੱਤਾ ਗਿਆ। ਵਿਦਿਆਰਥੀਆਂ ਦਾ ਕਹਿਣਾ ਸੀ ਕਿ ਇਸ ਕਾਰਨ ਕਈ ਵਿਦਿਆਰਥੀ ਆਪਣੀ ਵੋਟ ਨਹੀਂ ਪਾ ਸਕੇ।

ਹੰਗਾਮੇ ਦੇ ਵਿਚਕਾਰ ਪੁਲਿਸ ਲਾਅ ਡਿਪਾਰਟਮੈਂਟ ਤੋਂ ਬੈਲਟ ਬਾਕਸ ਲੈ ਕੇ ਜਾਣ ਲੱਗੀ, ਪਰ ਵਿਦਿਆਰਥੀਆਂ ਨੇ ਪੁਲਿਸ ਨੂੰ ਬੈਲਟ ਬਾਕਸ ਲਿਜਾਣ ਤੋਂ ਰੋਕ ਦਿੱਤਾ। ਇਸ ਤੋਂ ਬਾਅਦ ਵਿਦਿਆਰਥੀ ਮੌਕੇ ’ਤੇ ਹੀ ਧਰਨੇ ’ਤੇ ਬੈਠ ਗਏ।

ਇਸ ਦੌਰਾਨ ਪੁਲਿਸ ਅਧਿਕਾਰੀ ਵਿਦਿਆਰਥੀਆਂ ਨੂੰ ਸਮਝਾਉਂਦੇ ਹੋਏ ਨਜ਼ਰ ਆਏ। ਵਿਦਿਆਰਥੀਆਂ ਵੱਲੋਂ ਵੋਟਿੰਗ ਪ੍ਰਕਿਰਿਆ ਨੂੰ ਲੈ ਕੇ ਲਗਾਏ ਗਏ ਦੋਸ਼ਾਂ ਕਾਰਨ ਚੋਣਾਂ ਦੌਰਾਨ ਮਾਹੌਲ ਤਣਾਅਪੂਰਨ ਬਣਿਆ ਰਿਹਾ।

Read Latest News and Breaking News at Daily Post TV, Browse for more News

Ad
Ad

Punjab District News