Journalism Of Hope
BREAKING NEWS
ਪਟਿਆਲਾ ਤੋਂ ‘ਆਪ’ ਵਿਧਾਇਕ ਅਜੀਤਪਾਲ ਕੋਹਲੀ ਨੂੰ ਚੋਣ ਕਮਿਸ਼ਨ ਦਾ ਨੋਟਿਸ......ਪਟਿਆਲਾ ਨਗਰ ਨਿਗਮ ਚੋਣਾਂ: 6 ਪੁਲਿਸ ਅਧਿਕਾਰੀਆਂ ਨੂੰ ਤੁਰੰਤ ਰਿਲੀਵ ਕਰਨ ਦੇ ਹੁਕਮ......ਮੁਕੇਰੀਆਂ ’ਚ ਕਿਸਾਨਾਂ ਦੇ ਧਰਨੇ ਦੌਰਾਨ ਵੱਡਾ ਹਾਦਸਾ, ਟਰਾਲੀ ਨਾਲ ਟਕਰਾਈ ਬਾਈਕ; ਨੌਜਵਾਨ ਦੀ ਮੌਤ......ਪੰਜਾਬ ਸਮੇਤ 5 ਸੂਬਿਆਂ ਦੀ ਡਰਾਫਟ ਵੋਟਰ ਸੂਚੀ ਜਾਰੀ, ਯੂਪੀ ’ਚ 20.7 ਲੱਖ ਵੋਟਰ ਵਧੇ......NEET-UG ਪੇਪਰ ਲੀਕ ਮਾਮਲੇ ’ਚ 14 ਮੁਲਜ਼ਮਾਂ ਵਿਰੁੱਧ ਦੋਸ਼ ਆਇਦ ਕਰਨ ਦੇ ਹੁਕਮ.......ਕੁਲਗਾਮ ’ਚ ਲਸ਼ਕਰ ਦਾ ਅੱਤਵਾਦੀ ਲਤੀਫ ਭੱਟ ਮੁਕਾਬਲੇ ’ਚ ਢੇਰ......ਦਿਲਜੀਤ ਦੋਸਾਂਝ ਦੇ ਮੁੱਲਾਂਪੁਰ ਕੰਸਰਟ ’ਤੇ ਬਾਲ ਕਮਿਸ਼ਨ ਦਾ ਨੋਟਿਸ, ਡੀ.ਸੀ. ਮੋਹਾਲੀ ਤੋਂ ਮੰਗੀ ਰਿਪੋਰਟ.......DNA ਰਿਪੋਰਟ ਨੇ ਬਦਲਿਆ ਨਾਬਾਲਗ ਨਾਲ ਜਬਰ-ਜਨਾਹ ਦਾ ਕੇਸ, ਨਵਜੰਮੀ ਬੱਚੀ ਦਾ ਪਿਤਾ ਨਹੀਂ ਨਿਕਲਿਆ ਮੁਲਜ਼ਮ......ਪ੍ਰੇਮ ਸਬੰਧਾਂ ’ਚ ਪਤੀ ਬਣਿਆ ਰੋੜਾ ਤਾਂ ਪਤਨੀ ਨੇ ਹੀ ਰਚੀ ਕਤਲ ਦੀ ਸਾਜ਼ਿਸ਼ ! 3 ਲੱਖ ਦੀ ਦਿੱਤੀ ਸੁਪਾਰੀ......11 ਸਾਲ ਪੁਰਾਣੇ ਡੀਐੱਸਪੀ ਕਤਲ ਕੇਸ ’ਚ ਸਾਬਕਾ ਸਰਪੰਚ ਸਮੇਤ 4 ਨੂੰ ਉਮਰ ਕੈਦ

ਮੁਕੇਰੀਆਂ ’ਚ ਕਿਸਾਨਾਂ ਦੇ ਧਰਨੇ ਦੌਰਾਨ ਵੱਡਾ ਹਾਦਸਾ, ਟਰਾਲੀ ਨਾਲ ਟਕਰਾਈ ਬਾਈਕ; ਨੌਜਵਾਨ ਦੀ ਮੌਤ

ਮੁਕੇਰੀਆਂ: ਇੱਥੇ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਏ ਧਰਨੇ ਦੌਰਾਨ ਨੈਸ਼ਨਲ ਹਾਈਵੇ ’ਤੇ ਖੜ੍ਹੀ ਟਰਾਲੀ ਨਾਲ ਮੋਟਰਸਾਈਕਲ ਟਕਰਾਉਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਉਸ ਦਾ ਸਾਥੀ ਗੰਭੀਰ ਜ਼ਖ਼ਮੀ ਹੋ ਗਿਆ। ਹਾਦਸਾ ਮੰਗਲਵਾਰ ਰਾਤ ਮੁਕੇਰੀਆਂ ਸ਼ੂਗਰ ਮਿੱਲ ਦੇ ਸਾਹਮਣੇ ਵਾਪਰਿਆ। ਮ੍ਰਿਤਕ ਦੀ ਪਛਾਣ ਨੀਤਿਸ਼ ਕੁਮਾਰ ਵਾਸੀ ਦਾਗਨ ਵਜੋਂ ਹੋਈ ਹੈ, ਜਦਕਿ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਮੁਕੇਰੀਆਂ ’ਚ ਕਿਸਾਨਾਂ ਦੇ ਧਰਨੇ ਦੌਰਾਨ ਵੱਡਾ ਹਾਦਸਾ, ਟਰਾਲੀ ਨਾਲ ਟਕਰਾਈ ਬਾਈਕ; ਨੌਜਵਾਨ ਦੀ ਮੌਤ
  • ਦੂਜਾ ਨੌਜਵਾਨ ਗੰਭੀਰ ਜ਼ਖ਼ਮੀ
  • ਨੈਸ਼ਨਲ ਹਾਈਵੇ ’ਤੇ ਲੱਗੇ ਜਾਮ ਦੌਰਾਨ ਵਾਪਰੀ ਘਟਨਾ

ਮੁਕੇਰੀਆਂ: ਇੱਥੇ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਏ ਧਰਨੇ ਦੌਰਾਨ ਨੈਸ਼ਨਲ ਹਾਈਵੇ ’ਤੇ ਖੜ੍ਹੀ ਟਰਾਲੀ ਨਾਲ ਮੋਟਰਸਾਈਕਲ ਟਕਰਾਉਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਉਸ ਦਾ ਸਾਥੀ ਗੰਭੀਰ ਜ਼ਖ਼ਮੀ ਹੋ ਗਿਆ। ਹਾਦਸਾ ਮੰਗਲਵਾਰ ਰਾਤ ਮੁਕੇਰੀਆਂ ਸ਼ੂਗਰ ਮਿੱਲ ਦੇ ਸਾਹਮਣੇ ਵਾਪਰਿਆ। ਮ੍ਰਿਤਕ ਦੀ ਪਛਾਣ ਨੀਤਿਸ਼ ਕੁਮਾਰ ਵਾਸੀ ਦਾਗਨ ਵਜੋਂ ਹੋਈ ਹੈ, ਜਦਕਿ ਜ਼ਖ਼ਮੀ ਨੌਜਵਾਨ ਦੀ ਪਛਾਣ ਸਾਹਿਲ ਕਲਸੀ ਵਜੋਂ ਹੋਈ ਹੈ। ਦੋਵਾਂ ਨੂੰ ਜ਼ਖ਼ਮੀ ਹਾਲਤ ਵਿੱਚ ਮੁਕੇਰੀਆਂ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਨੀਤਿਸ਼ ਦੀ ਮੌਤ ਹੋ ਗਈ। ਸਾਹਿਲ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਸ ਨੂੰ ਜਲੰਧਰ ਰੈਫਰ ਕਰ ਦਿੱਤਾ ਗਿਆ।

ਧਰਨੇ ਕਾਰਨ ਹਾਈਵੇ ’ਤੇ ਖੜ੍ਹੀ ਸੀ ਟਰਾਲੀ
ਜਾਣਕਾਰੀ ਅਨੁਸਾਰ ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਮੰਗਲਵਾਰ ਨੂੰ ਮੁਕੇਰੀਆਂ ਸ਼ੂਗਰ ਮਿੱਲ ਦੇ ਸਾਹਮਣੇ ਜਲੰਧਰ ਵੱਲ ਜਾਣ ਵਾਲੇ ਨੈਸ਼ਨਲ ਹਾਈਵੇ ਦੀ ਇੱਕ ਲੇਨ ਪੂਰੀ ਤਰ੍ਹਾਂ ਬੰਦ ਕਰ ਦਿੱਤੀ ਸੀ। ਇਸ ਦੌਰਾਨ ਸੜਕ ਦੇ ਵਿਚਕਾਰ ਟਰਾਲੀਆਂ ਖੜ੍ਹੀਆਂ ਕੀਤੀਆਂ ਗਈਆਂ ਸਨ। ਦੱਸਿਆ ਜਾ ਰਿਹਾ ਹੈ ਕਿ ਨੀਤਿਸ਼ ਆਪਣੇ ਚਾਚੇ ਦੇ ਪੁੱਤਰ ਸਾਹਿਲ ਨਾਲ ਮੋਟਰਸਾਈਕਲ ’ਤੇ ਘਰੋਂ ਕੁਝ ਸਾਮਾਨ ਲੈਣ ਲਈ ਨਿਕਲਿਆ ਸੀ। ਜਦੋਂ ਦੋਵੇਂ ਧਰਨੇ ਵਾਲੀ ਥਾਂ ਨੇੜੇ ਪਹੁੰਚੇ ਤਾਂ ਹਨੇਰੇ ਵਿੱਚ ਸੜਕ ਦੇ ਵਿਚਕਾਰ ਖੜ੍ਹੀ ਟਰਾਲੀ ਨਾਲ ਉਨ੍ਹਾਂ ਦੀ ਬਾਈਕ ਟਕਰਾ ਗਈ। ਹਾਦਸੇ ਵਿੱਚ ਨੀਤਿਸ਼ ਦੀ ਜਾਨ ਚਲੀ ਗਈ ਅਤੇ ਸਾਹਿਲ ਗੰਭੀਰ ਜ਼ਖ਼ਮੀ ਹੋ ਗਿਆ।

ਪੁਲਿਸ ਨੇ ਟਰੈਕਟਰ-ਟਰਾਲੀ ਕੀਤੀ ਕਬਜ਼ੇ ’ਚ
ਘਟਨਾ ਦੀ ਸੂਚਨਾ ਮਿਲਣ ’ਤੇ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਹਾਦਸਾਗ੍ਰਸਤ ਮੋਟਰਸਾਈਕਲ ਸਮੇਤ ਧਰਨੇ ਵਾਲੀ ਥਾਂ ’ਤੇ ਖੜ੍ਹੀ ਟਰਾਲੀ ਨੂੰ ਕਬਜ਼ੇ ਵਿੱਚ ਲੈ ਲਿਆ। ਡੀਐੱਸਪੀ ਕੁਲਵੰਤ ਸਿੰਘ ਮਾਨ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਘਟਨਾ ਤੋਂ ਬਾਅਦ ਧਰਨੇ ਵਾਲੀ ਥਾਂ ਨੂੰ ਖਾਲੀ ਕਰਵਾ ਦਿੱਤਾ ਗਿਆ ਅਤੇ ਉੱਥੇ ਖੜ੍ਹੇ ਹੋਰ ਵਾਹਨਾਂ ਨੂੰ ਵੀ ਕਬਜ਼ੇ ਵਿੱਚ ਲਿਆ ਗਿਆ।

25 ਨਵੰਬਰ ਨੂੰ ਸੀ ਭਰਾ ਦਾ ਵਿਆਹ, ਘਰ ’ਚ ਪਸਰਿਆ ਮਾਤਮ
ਇਸ ਹਾਦਸੇ ਨੇ ਨੀਤਿਸ਼ ਦੇ ਪਰਿਵਾਰ ਦੀਆਂ ਖੁਸ਼ੀਆਂ ਨੂੰ ਸੋਗ ਵਿੱਚ ਬਦਲ ਦਿੱਤਾ। ਇਸੇ ਮਹੀਨੇ ਦੀ 25 ਤਰੀਕ ਨੂੰ ਨੀਤਿਸ਼ ਦੇ ਵੱਡੇ ਭਰਾ ਦਾ ਵਿਆਹ ਹੋਣਾ ਸੀ। ਘਰ ਵਿੱਚ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਸਨ ਅਤੇ ਖੁਸ਼ੀ ਵਿੱਚ ਸੰਗੀਤ ਦਾ ਪ੍ਰੋਗਰਾਮ ਵੀ ਰੱਖਿਆ ਗਿਆ ਸੀ। ਪਰਿਵਾਰ ਨੂੰ ਕੀ ਪਤਾ ਸੀ ਕਿ ਕੁਝ ਸਾਮਾਨ ਲੈਣ ਲਈ ਘਰੋਂ ਨਿਕਲਿਆ ਨੀਤਿਸ਼ ਮੁੜ ਵਾਪਸ ਨਹੀਂ ਆਵੇਗਾ। ਉਸ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਵਿਆਹ ਵਾਲੇ ਘਰ ਵਿੱਚ ਸੋਗ ਛਾ ਗਿਆ।

Read Latest News and Breaking News at Daily Post TV, Browse for more News

Ad
Ad

Punjab District News