Journalism Of Hope
BREAKING NEWS
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇੱਕ ਵਾਰ ਫਿਰ ਪਾਈ ਸਨਮਾਨ ਰਾਸ਼ੀ....ਪੰਜਾਬ ‘ਚ SIR ਪ੍ਰਕਿਰਿਆ ਮੁਕੰਮਲ ਹੋਣ ਨੇੜੇ, 99 ਫ਼ੀਸਦ ਤੋਂ ਵੱਧ ਕੰਮ ਪੂਰਾ ਹੋਇਆ: ਮੁੱਖ ਚੋਣ ਅਫ਼ਸਰ ਪੰਜਾਬ.....ਪੰਜਾਬ ਦੇ 3 PPS ਅਫਸਰਾਂ ਦੇ ਤਬਾਦਲੇ, ਪੜ੍ਹੋ ਸੂਚੀ.....ਪੁਲਿਸ ਵੱਲੋਂ ਅੰਤਰਰਾਜੀ ਅਸਲਾ ਤਸਕਰੀ ਗਿਰੋਹ ਦਾ ਪਰਦਾਫਾਸ਼, 4 ਗ੍ਰਿਫ਼ਤਾਰ....CM ਭਗਵੰਤ ਮਾਨ ਨੂੰ ਜਾਪਾਨ ਜਾਣ ਦੀ ਮਨਜ਼ੂਰੀ ਨਹੀਂ, ਕੇਂਦਰ ਨੇ ਸੁਰੱਖਿਆ ਕਾਰਨਾਂ ਦਾ ਦਿੱਤਾ ਹਵਾਲਾ....ਪੰਜਾਬ ’ਚ ਰੈਗੂਲਰ DGP ਦੀ ਨਿਯੁਕਤੀ ਦਾ ਮਾਮਲਾ, ਹਾਈਕੋਰਟ ਨੇ ਸਰਕਾਰ ਤੋਂ ਮੰਗਿਆ ਜਵਾਬ

ਮਹਾਰਾਸ਼ਟਰ ’ਚ ਹਾਈਵੇ ’ਤੇ ਭਿਆਨਕ ਹਾਦਸਾ, 7 ਮੌਤਾਂ; 18 ਜ਼ਖ਼ਮੀ

Accident in Maharashtra: ਅਮਰਾਵਤੀ: ਮਹਾਰਾਸ਼ਟਰ ਦੇ ਅਮਰਾਵਤੀ ਜ਼ਿਲ੍ਹੇ ਵਿੱਚ ਸਮਰਿੱਧੀ ਹਾਈਵੇ ’ਤੇ ਸ਼ੁੱਕਰਵਾਰ ਨੂੰ ਵੱਡਾ ਸੜਕ ਹਾਦਸਾ ਵਾਪਰਿਆ। ਤੇਜ਼ ਰਫ਼ਤਾਰ ਟਰੱਕ ਨੇ ਪਿੱਛੇ ਤੋਂ ਦੇਵੀ ਦੁਰਗਾ ਦੀ ਮੂਰਤੀ ਲੈ ਕੇ ਜਾ ਰਹੀ ਪਿਕਅੱਪ ਵੈਨ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ 7 ਲੋਕਾਂ ਦੀ ਮੌਤ ਹੋ ਗਈ, ਜਦਕਿ 18 ਲੋਕ ਜ਼ਖ਼ਮੀ ਹੋਏ ਹਨ। ਜਾਣਕਾਰੀ ਮੁਤਾਬਕ ਪਿਕਅੱਪ […]
By : Updated On: 02 Oct 2026 11:38:AM
ਮਹਾਰਾਸ਼ਟਰ ’ਚ ਹਾਈਵੇ ’ਤੇ ਭਿਆਨਕ ਹਾਦਸਾ, 7 ਮੌਤਾਂ; 18 ਜ਼ਖ਼ਮੀ

Accident in Maharashtra: ਅਮਰਾਵਤੀ: ਮਹਾਰਾਸ਼ਟਰ ਦੇ ਅਮਰਾਵਤੀ ਜ਼ਿਲ੍ਹੇ ਵਿੱਚ ਸਮਰਿੱਧੀ ਹਾਈਵੇ ’ਤੇ ਸ਼ੁੱਕਰਵਾਰ ਨੂੰ ਵੱਡਾ ਸੜਕ ਹਾਦਸਾ ਵਾਪਰਿਆ। ਤੇਜ਼ ਰਫ਼ਤਾਰ ਟਰੱਕ ਨੇ ਪਿੱਛੇ ਤੋਂ ਦੇਵੀ ਦੁਰਗਾ ਦੀ ਮੂਰਤੀ ਲੈ ਕੇ ਜਾ ਰਹੀ ਪਿਕਅੱਪ ਵੈਨ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ 7 ਲੋਕਾਂ ਦੀ ਮੌਤ ਹੋ ਗਈ, ਜਦਕਿ 18 ਲੋਕ ਜ਼ਖ਼ਮੀ ਹੋਏ ਹਨ।

ਇਸ਼ਤਿਹਾਰ

ਜਾਣਕਾਰੀ ਮੁਤਾਬਕ ਪਿਕਅੱਪ ਵੈਨ ਵਿੱਚ ਸ਼ਰਧਾਲੂ ਦੇਵੀ ਦੁਰਗਾ ਦੀ ਮੂਰਤੀ ਲੈ ਕੇ ਜਾ ਰਹੇ ਸਨ। ਵੈਨ ਦੀ ਰਫ਼ਤਾਰ ਘੱਟ ਸੀ ਅਤੇ ਇਸ ਦੇ ਪਿੱਛੇ ਇੱਕ ਟ੍ਰਾਲੀ ਲੱਗੀ ਹੋਈ ਸੀ। ਇਸੇ ਦੌਰਾਨ ਪਿੱਛੋਂ ਆ ਰਹੇ ਤੇਜ਼ ਰਫ਼ਤਾਰ ਟਰੱਕ ਨੇ ਟ੍ਰਾਲੀ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਟ੍ਰਾਲੀ ਬੁਰੀ ਤਰ੍ਹਾਂ ਨੁਕਸਾਨੀ ਗਈ।

ਟਰੱਕ ਡਰਾਈਵਰ ਹਿਰਾਸਤ ’ਚ
ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਰਾਹਤ ਤੇ ਬਚਾਅ ਕਾਰਜ ਸ਼ੁਰੂ ਕੀਤੇ। ਪੁਲਿਸ ਨੇ ਟਰੱਕ ਡਰਾਈਵਰ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਸਾਰੇ ਜ਼ਖ਼ਮੀਆਂ ਨੂੰ ਇਲਾਜ ਲਈ ਵਰਧਾ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਮੁੱਢਲੀ ਜਾਣਕਾਰੀ ਮੁਤਾਬਕ ਪਿਕਅੱਪ ਦੀ ਘੱਟ ਰਫ਼ਤਾਰ ਅਤੇ ਪਿੱਛੇ ਲੱਗੀ ਟ੍ਰਾਲੀ ਕਾਰਨ ਟਰੱਕ ਡਰਾਈਵਰ ਦਾ ਅੰਦਾਜ਼ਾ ਚੁੱਕ ਗਿਆ, ਜਿਸ ਤੋਂ ਬਾਅਦ ਇਹ ਹਾਦਸਾ ਵਾਪਰਿਆ।

Read Latest News and Breaking News at Daily Post TV, Browse for more News

Ad
Ad

Punjab District News