Journalism Of Hope
BREAKING NEWS
6 ਸਾਲ ਬਾਅਦ ਮੁੜ ਇਕੱਠੇ ਹੋਏ ਭਾਜਪਾ ਤੇ ਅਕਾਲੀ ਦਲ, ਪੰਜਾਬ ਵਿਧਾਨ ਸਭਾ ਚੋਣਾਂ ਮਿਲ ਕੇ ਲੜਨਗੇ.......ਅੰਮ੍ਰਿਤਸਰ ’ਚ ਦਿਲ ਦਹਿਲਾਉਣ ਵਾਲੀ ਵਾਰਦਾਤ: ਨੌਜਵਾਨ ਨੇ ਮਾਂ ਤੇ ਦੋ ਪਾਲਤੂ ਕੁੱਤਿਆਂ ਨੂੰ ਗੋਲੀ ਮਾਰਨ ਮਗਰੋਂ ਖ਼ੁਦਕੁਸ਼ੀ ਕੀਤੀ.......ਦਿਲਜੀਤ ਦੇ ਗੀਤ ਸੁਣਨ ਨਹੀਂ, ਮੋਬਾਈਲ ਚੋਰੀ ਕਰਨ ਪਹੁੰਚਿਆ ਸੀ ਗਿਰੋਹ ! 20 ਹਜ਼ਾਰ ਖਰਚ ਕੇ ਖਰੀਦੇ ਸੀ ਗੋਲਡ ਪਾਸ.......ਕੈਨੇਡਾ ’ਚ ਰੁਜ਼ਗਾਰ ਏਜੰਸੀਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ.......ਵੈਭਵ ਸੂਰਿਆਵੰਸ਼ੀ ਨੇ 53 ਗੇਂਦਾਂ ’ਚ ਠੋਕੇ 204 ਰਨ, ਭਾਰਤ-ਏ ਨੇ UAE ਨੂੰ 7 ਵਿਕਟਾਂ ਨਾਲ ਹਰਾਇਆ.....ਪ੍ਰਿਆਂਸ਼ ਆਰਿਆ ਨੇ ਖੇਡੀ ਰਿਕਾਰਡਤੋੜ ਪਾਰੀ, 68 ਗੇਂਦਾਂ ’ਚ ਬਣਾਈਆਂ 181 ਦੌੜਾਂ......ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ 7 ਹਜ਼ਾਰ ਤੋਂ ਪਾਰ, ਹੁਣ ਤੱਕ 2,144 FIR ਦਰਜ.......

Accident: ਵੱਡਾ ਹਾਦਸਾ, ਪੁਲਿਸ ਮੁਲਾਜ਼ਮਾਂ ਦੀ ਗੱਡੀ ਭਿਆਨਕ ਹਾਦਸੇ ਦਾ ਹੋਈ ਸ਼ਿਕਾਰ! 5 ਦੀ ਮੌਤ

Accident: ਸੜਕ ਹਾਦਸਿਆਂ ਨਾਲ ਜੁੜੀਆਂ ਕਈ ਖਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਇਸ ਵਿਚਾਲੇ ਇੱਕ ਵੱਡੀ ਅਤੇ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਓਡੀਸ਼ਾ ਤੋਂ ਇੱਕ ਸਨਸਨੀਖੇਜ਼ ਖਬਰ ਸਾਹਮਣੇ ਆਈ ਹੈ, ਜਿੱਥੋਂ ਦੇ ਝਾਰਸੁਗੁੜਾ ਜ਼ਿਲ੍ਹੇ ਵਿੱਚ ਐਤਵਾਰ ਤੜਕੇ ਨੈਸ਼ਨਲ ਹਾਈਵੇਅ-49 ‘ਤੇ ਇੱਕ ਤੇਜ਼ ਰਫ਼ਤਾਰ ਟਰੱਕ ਅਤੇ ਪੁਲਿਸ ਦੀ ਬੋਲੈਰੋ ਵਿਚਾਲੇ ਭਿਆਨਕ ਟੱਕਰ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
Accident: ਵੱਡਾ ਹਾਦਸਾ, ਪੁਲਿਸ ਮੁਲਾਜ਼ਮਾਂ ਦੀ ਗੱਡੀ ਭਿਆਨਕ ਹਾਦਸੇ ਦਾ ਹੋਈ ਸ਼ਿਕਾਰ! 5 ਦੀ ਮੌਤ

Accident: ਸੜਕ ਹਾਦਸਿਆਂ ਨਾਲ ਜੁੜੀਆਂ ਕਈ ਖਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਇਸ ਵਿਚਾਲੇ ਇੱਕ ਵੱਡੀ ਅਤੇ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਓਡੀਸ਼ਾ ਤੋਂ ਇੱਕ ਸਨਸਨੀਖੇਜ਼ ਖਬਰ ਸਾਹਮਣੇ ਆਈ ਹੈ, ਜਿੱਥੋਂ ਦੇ ਝਾਰਸੁਗੁੜਾ ਜ਼ਿਲ੍ਹੇ ਵਿੱਚ ਐਤਵਾਰ ਤੜਕੇ ਨੈਸ਼ਨਲ ਹਾਈਵੇਅ-49 ‘ਤੇ ਇੱਕ ਤੇਜ਼ ਰਫ਼ਤਾਰ ਟਰੱਕ ਅਤੇ ਪੁਲਿਸ ਦੀ ਬੋਲੈਰੋ ਵਿਚਾਲੇ ਭਿਆਨਕ ਟੱਕਰ ਹੋ ਗਈ, ਜਿਸ ਕਾਰਨ 5 ਪੁਲਿਸ ਮੁਲਾਜ਼ਮਾਂ ਦੀ ਮੌਤ ਹੋ ਗਈ, ਜਦਕਿ 3 ਹੋਰ ਮੁਲਾਜ਼ਮ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ, ਜੋ ਹਸਪਤਾਲ ਵਿੱਚ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਹਨ।

5 ਦੀ ਹੋਈ ਮੌਤ

ਜਾਣਕਾਰੀ ਅਨੁਸਾਰ ਇਹ ਪੁਲਿਸ ਮੁਲਾਜ਼ਮ ਇੱਕ ਸਾਥੀ ਕਾਂਸਟੇਬਲ ਦੇ ਵਿਆਹ ਸਮਾਗਮ ਵਿੱਚ ਸ਼ਾਮਲ ਹੋ ਕੇ ਵਾਪਸ ਪਰਤ ਰਹੇ ਸਨ। ਜਦੋਂ ਉਨ੍ਹਾਂ ਦੀ ਗੱਡੀ ਝਾਰਸੁਗੁੜਾ ਸਦਰ ਥਾਣੇ ਦੇ ਸਾਹਮਣੇ ਪਹੁੰਚੀ, ਤਾਂ ਸਾਹਮਣੇ ਤੋਂ ਆ ਰਹੇ ਇੱਕ ਬੇਕਾਬੂ ਟਰੱਕ ਨੇ ਉਨ੍ਹਾਂ ਨੂੰ ਸਿੱਧੀ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਮ੍ਰਿਤਕਾਂ ਦੀ ਪਛਾਣ ਡਰਿੱਲ ਸਬ-ਇੰਸਪੈਕਟਰ ਨਿਰੰਜਨ ਕੁਜੂਰ, ਹੌਲਦਾਰ ਲਿੰਗਰਾਜ ਧੁਰੂਆ, ਕਾਂਸਟੇਬਲ ਕਾਸ਼ੀਰਾਮ ਭੋਈ, ਦੇਬਦੱਤ ਸਾ ਅਤੇ ਹੋਮਗਾਰਡ ਭਗਤਬੰਧੂ ਮਿਰਧਾ ਵਜੋਂ ਹੋਈ ਹੈ।

ਦੱਸਿਆ ਜਾ ਰਿਹਾ ਹੈ ਕਿ ਟੱਕਰ ਇੰਨੀ ਭਿਆਨਕ ਸੀ ਕਿ ਪੁਲਿਸ ਦੀ ਗੱਡੀ ਬੁਰੀ ਤਰ੍ਹਾਂ ਪਿਚਕ ਗਈ ਤੇ ਫਾਇਰ ਬ੍ਰਿਗੇਡ ਦੀ ਟੀਮ ਨੇ ਹਾਈਡ੍ਰੌਲਿਕ ਕਟਰ ਦੀ ਮਦਦ ਨਾਲ ਗੱਡੀ ਨੂੰ ਕੱਟ ਕੇ ਮੁਲਾਜ਼ਮਾਂ ਨੂੰ ਬਾਹਰ ਕੱਢਿਆ। ਝਾਰਸੁਗੁੜਾ ਦੇ ਐੱਸ.ਪੀ. ਗੁੰਡਾਲਾ ਰਾਘਵੇਂਦਰ ਰੈੱਡੀ ਅਨੁਸਾਰ ਟ੍ਰੇਲਰ ਦੇ ਡਰਾਈਵਰ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਅਤੇ ਵਾਹਨ ਨੂੰ ਜ਼ਬਤ ਕਰ ਲਿਆ ਗਿਆ ਹੈ। ਇਸ ਹਾਦਸੇ ਤੋਂ ਬਾਅਦ ਪੂਰੇ ਪੁਲਸ ਵਿਭਾਗ ਅਤੇ ਜ਼ਿਲ੍ਹੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

Read Latest News and Breaking News at Daily Post TV, Browse for more News

Ad
Ad

Punjab District News