Journalism Of Hope
BREAKING NEWS
CM ਭਗਵੰਤ ਮਾਨ ਦੀ ਜ਼ਿੰਦਗੀ ’ਤੇ ਬਣੀ ਖ਼ਾਸ ਡਾਕੂਮੈਂਟਰੀ ਅੱਜ ਡਿਸਕਵਰੀ ਚੈਨਲ ’ਤੇ ਹੋਵੇਗੀ ਪ੍ਰਸਾਰਿਤ....ਭਾਜਪਾ ਨਾਲ ਗਠਜੋੜ ਕਰਨ ’ਚ ਕੋਈ ਦਿੱਕਤ ਨਹੀਂ: ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ....ਪੰਜਾਬ ’ਚ ਅੱਜ ਤੋਂ ਸ਼ੁਰੂ ਹੋਵੇਗੀ ‘ਸ਼ੇਰ-ਏ-ਪੰਜਾਬ T20 ਲੀਗ’, 6 ਟੀਮਾਂ ਵਿਚਾਲੇ ਹੋਣਗੇ ਰੋਮਾਂਚਕ ਮੁਕਾਬਲੇ....ਜਸਵੀਰ ਗੜ੍ਹੀ ਵੱਲੋਂ ਅੱਜ ਚਮਕੌਰ ਸਾਹਿਬ ਤੋਂ ਸ਼ੁਰੂ ਕੀਤੀ ਜਾਵੇਗੀ ‘ਆਸ਼ੀਰਵਾਦ ਯਾਤਰਾ’.....ਨੌਜਵਾਨ ਨੇ ਆਪਣੀ ਭੈਣ ਦੇ ਪ੍ਰੇਮੀ ਦੀ ਮਾਂ ਦਾ ਘਰ ‘ਚ ਦਾਖਲ ਹੋ ਕੇ ਕੀਤਾ ਕਤਲ....ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ’ਤੇ ਫਾਇਰਿੰਗ, ਇੱਕ ਦੀ ਮੌਤ, ਦੂਜਾ ਗੰਭੀਰ ਜ਼ਖਮੀ....ਨੇਪਾਲ ’ਚ ਮੁੜ ਵਧਿਆ ਹੜ੍ਹ ਦਾ ਖ਼ਤਰਾ, ਹੁਣ ਤੱਕ 691 ਮੌਤਾਂ, 3000 ਤੋਂ ਵੱਧ ਲੋਕ ਲਾਪਤਾ

ਕਾਰਜਕਾਰੀ ਜਥੇਦਾਰ ਗੜਗੱਜ ਨੇ ਕੈਨੇਡਾ ਚੋਣਾਂ ’ਚ ਜਿੱਤਣ ਵਾਲੇ ਪੰਜਾਬੀ ਤੇ ਸਿੱਖ ਆਗੂਆਂ ਨੂੰ ਦਿੱਤੀ ਵਧਾਈ

ਅੰਮ੍ਰਿਤਸਰ– ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੈਨੇਡਾ ਦੀਆਂ ਫੈਡਰਲ ਚੋਣਾਂ ਵਿਚ ਵੱਡੀ ਗਿਣਤੀ ਵਿਚ ਪੰਜਾਬੀ, ਖਾਸਕਰ ਸਿੱਖ ਆਗੂਆਂ ਦੀ ਜਿੱਤ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਸਿੱਖ ਕੌਮ ਲਈ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਅੱਜ ਵਿਦੇਸ਼ਾਂ ਵਿਚ […]
Nishant Malyan
By : Updated On: 30 Apr 2025 13:26:PM
ਕਾਰਜਕਾਰੀ ਜਥੇਦਾਰ ਗੜਗੱਜ ਨੇ ਕੈਨੇਡਾ ਚੋਣਾਂ ’ਚ ਜਿੱਤਣ ਵਾਲੇ ਪੰਜਾਬੀ ਤੇ ਸਿੱਖ ਆਗੂਆਂ ਨੂੰ ਦਿੱਤੀ ਵਧਾਈ
Jathedar Invited The Committee

ਅੰਮ੍ਰਿਤਸਰ– ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੈਨੇਡਾ ਦੀਆਂ ਫੈਡਰਲ ਚੋਣਾਂ ਵਿਚ ਵੱਡੀ ਗਿਣਤੀ ਵਿਚ ਪੰਜਾਬੀ, ਖਾਸਕਰ ਸਿੱਖ ਆਗੂਆਂ ਦੀ ਜਿੱਤ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ ਹੈ।

ਇਸ਼ਤਿਹਾਰ

ਉਨ੍ਹਾਂ ਕਿਹਾ ਕਿ ਪੰਜਾਬ ਅਤੇ ਸਿੱਖ ਕੌਮ ਲਈ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਅੱਜ ਵਿਦੇਸ਼ਾਂ ਵਿਚ ਸਾਡੇ ਲੋਕ ਆਪਣੀ ਲਿਆਕਤ ਤੇ ਕਰੜੀ ਮਿਹਨਤ ਨਾਲ ਵੱਡੀਆਂ ਪ੍ਰਾਪਤੀਆਂ ਹਾਸਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹਾਲੀਆ ਕੈਨੇਡਾ ਚੋਣ ਨਤੀਜਾ ਇਸ ਗੱਲ ਦਾ ਤੱਥ ਹੈ ਕਿ ਅਨੰਦਪੁਰ ਸਾਹਿਬ ਦੇ ਵਾਸੀ ਸਿੱਖ ਅੱਜ ਸਮੁੱਚੀ ਦੁਨੀਆ ਅੰਦਰ ਚੜ੍ਹਦੀ ਕਲਾ ਨਾਲ ਕਾਰਜ ਕਰ ਰਹੇ ਹਨ ਤੇ ਹਰ ਖੇਤਰ ਵਿਚ ਨਾਮਣਾ ਖੱਟ ਰਹੇ ਹਨ।

ਉਨ੍ਹਾਂ ਜਿੱਤਣ ਵਾਲੇ ਸਮੂਹ ਪੰਜਾਬੀ ਤੇ ਸਿੱਖ ਆਗੂਆਂ ਨੂੰ ਕੈਨੇਡਾ ਅੰਦਰ ਆਪਣੀ ਮੂਲ ਪਛਾਣ ਕਾਇਮ ਰਖਦਿਆਂ ਗੁਰਮਤਿ ਅਨੁਸਾਰ ਜੀਵਨ ਬਤੀਤ ਕਰਨ ਲਈ ਵੀ ਪ੍ਰੇਰਿਤ ਕੀਤਾ। ਜਥੇਦਾਰ ਗੜਗੱਜ ਨੇ ਕਿਹਾ ਕਿ ਸਾਰੇ ਚੁਣੇ ਗਏ ਪੰਜਾਬੀ ਤੇ ਸਿੱਖ ਨੁਮਾਇੰਦਿਆਂ ਨੂੰ ਕੈਨੇਡਾ ਅੰਦਰ ਸਥਾਨਕ ਲੋਕਾਂ ਦੇ ਨਾਲ-ਨਾਲ ਆਪਣੇ ਭਾਈਚਾਰੇ ਦੇ ਸਰੋਕਾਰਾਂ ਦੀ ਤਰਜਮਾਨੀ ਵੀ ਜ਼ਰੂਰ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਕੈਨੇਡਾ ਦੀ ਲਿਬਰਲ ਪਾਰਟੀ ਦੇ ਆਗੂ ਮਾਰਕ ਕਾਰਨੀ ਨੂੰ ਵੀ ਚੋਣਾਂ ਵਿਚ ਜਿੱਤ ਹਾਸਲ ਕਰਨ ਲਈ ਵਧਾਈ ਦਿੱਤੀ।

Read Latest News and Breaking News at Daily Post TV, Browse for more News

Ad
Ad

Punjab District News