Journalism Of Hope
BREAKING NEWS
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ਼ੁਰੂ, ਪਹਿਲੇ ਦਿਨ ਸਿਰਫ਼ 9 ਮਿੰਟ ਚੱਲੀ ਕਾਰਵਾਈ......ਲੁਧਿਆਣਾ ਦੇ ਮਸ਼ਹੂਰ ਪੰਡਿਤ ਕੁਲਚੇ-ਛੋਲੇ ਵਾਲੇ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ....ਤਰਨਤਾਰਨ ‘ਚ ਵੱਡੀ ਵਾਰਦਾਤ ! ਵਾਲ ਕਟਵਾਉਣ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ......ਢਾਬੇ ’ਤੇ ਰਿਵਾਲਵਰ ਦੇਖਦੇ ਸਮੇਂ ਚੱਲੀ ਗੋਲੀ, 22 ਸਾਲਾ ਨੌਜਵਾਨ ਦੀ ਮੌਤ.......ਟਾਈਗਰ ਸ਼ਰਾਫ ’ਤੇ ਫਾਇਰਿੰਗ ਮਾਮਲਾ: ਔਰਤਾਂ ਰਾਹੀਂ ਮੁੰਬਈ ਪਹੁੰਚਾਏ ਗਏ ਸੀ ਹਥਿਆਰ.....ਮੁਲਾਜ਼ਮਾਂ ਦੀ ਹੜਤਾਲ ’ਤੇ ਪੰਜਾਬ ਸਰਕਾਰ ਸਖ਼ਤ, ਗੈਰ-ਹਾਜ਼ਰ ਕਰਮਚਾਰੀਆਂ ਦੀਆਂ ਸੂਚੀਆਂ ਮੰਗੀਆਂ.....ਹਰਦੀਪ ਪੁਰੀ ਦੀਆਂ ਜੈਫਰੀ ਐਪਸਟੀਨ ਨਾਲ ਤਸਵੀਰਾਂ ਵਾਇਰਲ.....

ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਐਡਵੋਕੇਟ ਧਾਮੀ ਨੇ ਬਲਦੇਵ ਸਿੰਘ ਔਲਖ ਨੂੰ ਕੀਤਾ ਸਨਮਾਨਿਤ

Baldev Singh Aulakh; ਉੱਤਰ ਪ੍ਰਦੇਸ਼ ਦੇ ਖੇਤੀਬਾੜੀ ਮੰਤਰੀ ਬਲਦੇਵ ਸਿੰਘ ਔਲਖ ਨੇ ਅੱਜ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ। ਨਤਮਸਤਕ ਹੋਣ ਉਪਰੰਤ ਬਲਦੇਵ ਸਿੰਘ ਔਲਖ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਖੇ ਪੁੱਜੇ, ਜਿਥੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਐਡਵੋਕੇਟ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਐਡਵੋਕੇਟ ਧਾਮੀ ਨੇ ਬਲਦੇਵ ਸਿੰਘ ਔਲਖ ਨੂੰ ਕੀਤਾ ਸਨਮਾਨਿਤ

Baldev Singh Aulakh; ਉੱਤਰ ਪ੍ਰਦੇਸ਼ ਦੇ ਖੇਤੀਬਾੜੀ ਮੰਤਰੀ ਬਲਦੇਵ ਸਿੰਘ ਔਲਖ ਨੇ ਅੱਜ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ। ਨਤਮਸਤਕ ਹੋਣ ਉਪਰੰਤ ਬਲਦੇਵ ਸਿੰਘ ਔਲਖ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਖੇ ਪੁੱਜੇ, ਜਿਥੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬਲਦੇਵ ਸਿੰਘ ਗੁਰੂ ਘਰ ਪ੍ਰਤੀ ਅਥਾਹ ਸ਼ਰਧਾ ਤੇ ਸਤਿਕਾਰ ਰੱਖਦੇ ਹਨ। ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਦੋਬੜੀ ਸਾਹਿਬ ਆਸਾਮ ਤੋਂ ਸਜਾਏ ਗਏ ਨਗਰ ਕੀਰਤਨ ਦੇ ਉੱਤਰ ਪ੍ਰਦੇਸ਼ ਰਾਜ ਅੰਦਰ ਪਹੁੰਚਣ ’ਤੇ ਬਲਦੇਵ ਸਿੰਘ ਦੀ ਅਗਵਾਈ ’ਚ ਸਰਕਾਰ ਨੇ ਭਰਵਾਂ ਸਵਾਗਤ ਕੀਤਾ ਸੀ। ਉਨ੍ਹਾਂ ਕਿਹਾ ਕਿ ਨਗਰ ਕੀਰਤਨ ਜਿੰਨੇ ਦਿਨ ਵੀ ਯੂਪੀ ਵਿਚ ਰਿਹਾ, ਬਲਦੇਵ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਨੇ ਗੁਰੂ ਸਾਹਿਬ ਦੇ ਸਤਿਕਾਰ ਵਿਚ ਲਗਾਤਾਰ ਸੇਵਾਵਾਂ ਨਿਭਾਈਆਂ। ਐਡਵੋਕੇਟ ਧਾਮੀ ਨੇ ਬਲਦੇਵ ਸਿੰਘ ਵੱਲੋਂ ਨਗਰ ਕੀਰਤਨ ਦੌਰਾਨ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਭਵਿੱਖ ਵਿਚ ਵੀ ਇਸੇ ਤਰ੍ਹਾਂ ਸਹਿਯੋਗ ਦੀ ਆਸ ਪ੍ਰਗਟਾਈ।

ਇਸੇ ਦੌਰਾਨ ਖੇਤੀਬਾੜੀ ਮੰਤਰੀ ਬਲਦੇਵ ਸਿੰਘ ਨੇ ਸ਼੍ਰੋਮਣੀ ਕਮੇਟੀ ਵੱਲੋਂ ਮਿਲੇ ਸਨਮਾਨ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਨੁੱਖਤਾ ਲਈ ਸਰਬਸਾਂਝਾ ਕੇਂਦਰ ਹੈ। ਇਸ ਪਾਵਨ ਅਸਥਾਨ ਦੇ ਦਰਸ਼ਨ ਦੀਦਾਰ ਕਰਕੇ ਉਹ ਆਪਣੇ ਆਪ ਨੂੰ ਵਡਭਾਗਾ ਮਹਿਸੂਸ ਕਰਦੇ ਹਨ।

Read Latest News and Breaking News at Daily Post TV, Browse for more News

Ad
Ad

Punjab District News