Journalism Of Hope
BREAKING NEWS
ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਦੀ ਬਦਲੀ ਤਰੀਕ, ਪੜ੍ਹੋ ਹੁਣ ਕਦੋਂ ਹੋਏਗਾ ਸ਼ੋਅ.....LPU ਹਿੰਸਾ ਮਾਮਲਾ: ਵਿਦਿਆਰਥੀਆਂ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਸ਼ੁਰੂ......ਪਾਕਿਸਤਾਨ ਲਈ ਜਾਸੂਸੀ ਦੇ ਦੋਸ਼ ’ਚ ਫ਼ਿਰੋਜ਼ਪੁਰ ਤੋਂ ਫੌਜੀ ਦੀ ਪਤਨੀ ਗ੍ਰਿਫ਼ਤਾਰ.....ਜਗਤਾਰ ਹਵਾਰਾ ਨੇ ਪੈਰੋਲ ਲਈ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ.....ਵੱਡੀ ਖ਼ਬਰ: CJP ਦੇ ਤਿੰਨੇ ਆਗੂ 23 ਘੰਟਿਆਂ ਬਾਅਦ ਰਿਹਾਅ......ਜੈਸਮੀਨ ਸੈਂਡਲਾਸ ਨੇ ਰੇਨਬੋ ਦੁਪੱਟਾ ਪਹਿਨ ਕੇ LGBTQ+ ਭਾਈਚਾਰੇ ਦੇ ਹੱਕ ’ਚ ਦਿੱਤਾ ਸੁਨੇਹਾ....ਦੁਨੀਆ ਦੇ ਚੋਟੀ ਦੇ 2% ਵਿਗਿਆਨੀਆਂ ਦੀ ਸੂਚੀ ’ਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ 15 ਪ੍ਰੋਫੈਸਰ ਸ਼ਾਮਲ.....ਰੇਲਵੇ ਸਟੇਸ਼ਨ ’ਤੇ ਟਰੇਨ ਮੈਨੇਜਰ ਨਾਲ ਕੁੱਟਮਾਰ ਦਾ ਮਾਮਲਾ, ਸਟੇਸ਼ਨ ਸੁਪਰਡੈਂਟ ਸਸਪੈਂਡ

ਦਿੱਲੀ ਸਰਕਾਰ ਵਲੋਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਪਟੀਸ਼ਨ ਨੂੰ ਰੱਦ ਕਰਨ ’ਤੇ ਐਡਵੋਕੇਟ ਧਾਮੀ ਨੇ ਜਤਾਇਆ ਇਤਰਾਜ਼

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਸਰਕਾਰ ਵਲੋਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਪਟੀਸ਼ਨ ਨੂੰ ਮੁੜ ਰੱਦ ਕਰਨ ਦੇ ਫੈਸਲੇ ਦੀ ਕਰੜੀ ਨਿੰਦਾ ਕਰਦਿਆਂ ਇਸ ਨੂੰ ਸਿੱਖਾਂ ਨਾਲ ਬੇ-ਇਨਸਾਫ਼ੀ ਕਰਾਰ ਦਿੱਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪਹਿਲਾਂ ਆਮ ਆਦਮੀ ਪਾਰਟੀ ਦੀ ਸਰਕਾਰ ਸਮੇਂ ਕਈ ਵਾਰ ਪ੍ਰੋ. ਦਵਿੰਦਰਪਾਲ […]
By : Updated On: 10 Feb 2026 15:09:PM
ਦਿੱਲੀ ਸਰਕਾਰ ਵਲੋਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਪਟੀਸ਼ਨ ਨੂੰ ਰੱਦ ਕਰਨ ’ਤੇ ਐਡਵੋਕੇਟ ਧਾਮੀ ਨੇ ਜਤਾਇਆ ਇਤਰਾਜ਼

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਸਰਕਾਰ ਵਲੋਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਪਟੀਸ਼ਨ ਨੂੰ ਮੁੜ ਰੱਦ ਕਰਨ ਦੇ ਫੈਸਲੇ ਦੀ ਕਰੜੀ ਨਿੰਦਾ ਕਰਦਿਆਂ ਇਸ ਨੂੰ ਸਿੱਖਾਂ ਨਾਲ ਬੇ-ਇਨਸਾਫ਼ੀ ਕਰਾਰ ਦਿੱਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪਹਿਲਾਂ ਆਮ ਆਦਮੀ ਪਾਰਟੀ ਦੀ ਸਰਕਾਰ ਸਮੇਂ ਕਈ ਵਾਰ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਪਟੀਸ਼ਨ ਸਜ਼ਾ ਸਮੀਖਿਆ ਬੋਰਡ ਵਲੋਂ ਰੱਦ ਕੀਤੀ ਗਈ ਸੀ ਅਤੇ ਹੁਣ ਭਾਜਪਾ ਦੀ ਸਰਕਾਰ ਵੀ ਉਸੇ ਰਸਤੇ ’ਤੇ ਚੱਲਦਿਆਂ ਸਿੱਖ ਭਾਵਨਾਵਾਂ ਦੇ ਵਿਰੁੱਧ ਫੈਸਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਜ਼ਾ ਸਮੀਖਿਆ ਬੋਰਡ ਵਲੋਂ ਕਈ ਕੈਦੀਆਂ ਦੀ ਸਜ਼ਾ ਮੁਆਫ਼ ਕਰਨ ਦੀ ਸਿਫ਼ਾਰਸ਼ ਕੀਤੀ ਗਈ ਹੈ, ਜਦਕਿ 33 ਸਾਲ ਤੋਂ ਸਜ਼ਾ ਭੁਗਤ ਰਹੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੇ ਮਾਮਲੇ ਨੂੰ ਰੱਦ ਕਰ ਦਿੱਤਾ ਗਿਆ ਹੈ। ਇਹ ਮਾਨਵੀ ਅਧਿਕਾਰਾਂ ਦਾ ਉਲੰਘਣ ਹੈ, ਜਿਸ ਨਾਲ ਸਿੱਖ ਜਗਤ ਅੰਦਰ ਨਿਰਾਸ਼ਾ ਪੈਦਾ ਹੋ ਰਹੀ ਹੈ।

ਇਸ਼ਤਿਹਾਰ

ਐਡਵੋਕੇਟ ਧਾਮੀ ਨੇ ਕਿਹਾ ਕਿ ਭਾਜਪਾ ਇਕ ਪਾਸੇ ਸਿੱਖ ਹਤੈਸ਼ੀ ਹੋਣ ਦਾ ਦਾਅਵਾ ਕਰਦੀ ਹੈ, ਪਰ ਸਿੱਖਾਂ ਨਾਲ ਸੰਬੰਧਿਤ ਮਾਮਲਿਆਂ ਵਿਚ ਸਰਕਾਰ ਦੀ ਪਹੁੰਚ ਉਸ ਦੇ ਦੋਹਰੇ ਚਿਹਰੇ ਨੂੰ ਬਿਆਨ ਕਰਦੀ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨੇ ਦੇਸ਼ ਲਈ ਹਮੇਸ਼ਾ ਵੱਡੀਆਂ ਕੁਰਬਾਨੀਆਂ ਕੀਤੀਆਂ ਹਨ, ਪ੍ਰੰਤੂ ਸਿੱਖਾਂ ਪ੍ਰਤੀ ਸਰਕਾਰਾਂ ਦੀ ਨਕਾਰਾਤਮਕ ਪਹੁੰਚ ਨੇ ਹਮੇਸ਼ਾ ਨਿਰਾਸ਼ਾ ਦਿੱਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਆਪਣੀ ਸਜ਼ਾ ਤੋਂ ਵਧੇਰੇ ਸਮਾਂ ਜੇਲ੍ਹ ਵਿਚ ਬਿਤਾ ਚੁੱਕੇ ਪ੍ਰੋ. ਭੁੱਲਰ ਦੇ ਫੈਸਲੇ ਵਿਚ ਇਨਸਾਫ਼ ਕੀਤਾ ਜਾਵੇ ਅਤੇ ਉਨ੍ਹਾਂ ਦੀ ਤੁਰੰਤ ਰਿਹਾਈ ਕਰਨ ਦੇ ਆਦੇਸ਼ ਦਿੱਤੇ ਜਾਣ।

Read Latest News and Breaking News at Daily Post TV, Browse for more News

Ad
Ad

Punjab District News