Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੀ ਦਿੱਤੀ ਵਧਾਈ

ਅੰਮ੍ਰਿਤਸਰ, 13 ਅਪ੍ਰੈਲ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੇ ਇਤਿਹਾਸਕ ਮੌਕੇ ’ਤੇ ਸੰਗਤ ਨੂੰ ਵਧਾਈ ਦਿੰਦਿਆਂ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਪ੍ਰੇਰਣਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸੰਨ 1699 ਦੀ ਵਿਸਾਖੀ ਵਾਲੇ ਦਿਨ ਸ੍ਰੀ ਅਨੰਦਪੁਰ […]
ਲੇਖਕ : ਪ੍ਰਕਾਸ਼ਿਤ: 
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੀ ਦਿੱਤੀ ਵਧਾਈ
Harjinder Singh Dhami

ਅੰਮ੍ਰਿਤਸਰ, 13 ਅਪ੍ਰੈਲ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੇ ਇਤਿਹਾਸਕ ਮੌਕੇ ’ਤੇ ਸੰਗਤ ਨੂੰ ਵਧਾਈ ਦਿੰਦਿਆਂ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਪ੍ਰੇਰਣਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸੰਨ 1699 ਦੀ ਵਿਸਾਖੀ ਵਾਲੇ ਦਿਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਖ਼ਾਲਸੇ ਦੀ ਸਿਰਜਣਾ ਕਰਕੇ ਸਿੱਖ ਕੌਮ ਨੂੰ ਨਵੀਂ ਪਛਾਣ ਦਿੱਤੀ ਅਤੇ ਸਵੈਮਾਣ ਨਾਲ ਜੀਣ ਦਾ ਰਾਹ ਦਿਖਾਇਆ। ਦੁਨੀਆਂ ਅੰਦਰ ਵੱਡੀ ਮਹੱਤਤਾ ਰੱਖਦਾ ਸਿੱਖ ਇਤਿਹਾਸ ਦਾ ਇਹ ਪੰਨਾ ਕੌਮ ਨੂੰ ਹਮੇਸ਼ਾ ਹੱਕ ਸੱਚ ਦੀ ਅਵਾਜ਼ ਬਣਨ ਅਤੇ ਅਸੂਲਾਂ ’ਤੇ ਡਟੇ ਰਹਿਣ ਦੀ ਪ੍ਰੇਰਣਾ ਦਿੱਤਾ ਹੈ।

ਐਡਵੋਕੇਟ ਧਾਮੀ ਨੇ ਸਿੱਖ ਕੌਮ ਨੂੰ ਆਪਣੇ ਇਸ ਇਤਿਹਾਸਕ ਦਿਹਾੜੇ ’ਤੇ ਗੁਰੂ ਸਾਹਿਬ ਵੱਲੋਂ ਦਰਸਾਈ ਜੀਵਨ ਜਾਚ ਨਾਲ ਜੁੜ ਕੇ ਕੌਮੀ ਹਿੱਤਾਂ ਦੀ ਪਹਿਰੇਦਾਰੀ ਕਰਨ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ਪੂਰੇ ਵਿਸ਼ਵ ਅੰਦਰ ਵਸਦੀ ਸਿੱਖ ਸੰਗਤ ਇਸ ਦਿਹਾੜੇ ਨੂੰ ਉਤਸ਼ਾਹ ਨਾਲ ਮਨਾਉਂਦਿਆਂ ਆਪਣੇ ਬੱਚਿਆਂ ਨੂੰ ਇਤਿਹਾਸ ਦੇ ਇਸ ਸੁਨਹਿਰੀ ਪੰਨੇ ਤੋਂ ਜ਼ਰੂਰ ਜਾਣੂ ਕਰਵਾਏ, ਤਾਂ ਜੋ ਭਵਿੱਖ ਦੀਆਂ ਪੀੜ੍ਹੀਆਂ ਅੰਦਰ ਸਿੱਖੀ ਸਰੋਕਾਰ ਦ੍ਰਿੜ੍ਹ ਹੋ ਸਕਣ। ਉਨ੍ਹਾਂ ਸੰਗਤ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਖਾਲਸਾ ਸਾਜਣਾ ਦਿਵਸ ਮੌਕੇ ਹੋਣ ਵਾਲੇ ਸਮਾਗਮਾਂ ਵਿਚ ਭਰਵੀਂ ਸ਼ਮੂਲੀਅਤ ਕਰਨ ਦੀ ਵੀ ਅਪੀਲ ਕੀਤੀ।

Read Latest News and Breaking News at Daily Post TV, Browse for more News

Ad
Ad

Punjab District News