Dallewal ends Hunger Strike: ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਦੇ ਆਗੂ ਜਗਜੀਤ ਸਿੰਘ ਡੱਲੇਵਾਲ ਨੇ 131 ਦਿਨਾਂ ਬਾਅਦ ਆਪਣਾ ਮਰਨ ਵਰਤ ਖਤਮ ਕਰ ਦਿੱਤਾ ਹੈ। ਉਨ੍ਹਾਂ ਨੇ ਐਤਵਾਰ ਨੂੰ ਫਤਿਹਗੜ੍ਹ ਸਾਹਿਬ ਦੀ ਸਰਹਿੰਦ ਅਨਾਜ ਮੰਡੀ ਵਿਖੇ ਕਿਸਾਨ ਮਹਾਂਪੰਚਾਇਤ ਵਿੱਚ ਇਹ ਐਲਾਨ ਕੀਤਾ।
ਡੱਲੇਵਾਲ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ‘ਤੇ ਮਰਨ ਵਰਤ ਖਤਮ ਕਰ ਦਿੱਤਾ ਗਿਆ ਹੈ। ਕਾਫ਼ੀ ਸਮੇਂ ਤੋਂ, ਕਿਸਾਨ ਉਸ ਨੂੰ ਵਰਤ ਤੋੜਨ ਦੀ ਅਪੀਲ ਕਰ ਰਹੇ ਸਨ।
ਡੱਲੇਵਾਲ ਨੇ 26 ਨਵੰਬਰ, 2024 ਨੂੰ ਘੱਟੋ-ਘੱਟ ਸਮਰਥਨ ਮੁੱਲ (MSP) ਅਤੇ ਹੋਰ ਮੰਗਾਂ ਦੀ ਮੰਗ ਕਰਦੇ ਹੋਏ ਭੁੱਖ ਹੜਤਾਲ ਸ਼ੁਰੂ ਕੀਤੀ। ਪੰਜਾਬ ਪੁਲਿਸ ਨੇ 19 ਮਾਰਚ ਨੂੰ ਜਗਜੀਤ ਸਿੰਘ ਡੱਲੇਵਾਲ, ਸਰਵਣ ਸਿੰਘ ਪੰਧੇਰ ਅਤੇ ਹੋਰ ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਕੇ ਖਨੌਰੀ ਅਤੇ ਸ਼ੰਭੂ ਸਰਹੱਦਾਂ ਨੂੰ ਖਾਲੀ ਕਰਵਾ ਲਿਆ ਸੀ। ਪੁਲਿਸ ਨੇ ਡੱਲੇਵਾਲ ਨੂੰ ਪਟਿਆਲਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ। ਉਨ੍ਹਾਂ ਨੂੰ 3 ਅਪ੍ਰੈਲ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ।
ਬੀਤੇ ਦਿਨ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਆਪਣੀ ਭੁੱਖ ਹੜਤਾਲ ਖਤਮ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਅਤੇ ਕਿਸਾਨ ਸੰਗਠਨਾਂ ਦੇ ਨੁਮਾਇੰਦਿਆਂ ਵਿਚਕਾਰ ਗੱਲਬਾਤ ਦੀ ਪ੍ਰਕਿਰਿਆ ਜਾਰੀ ਹੈ ਅਤੇ 4 ਮਈ ਨੂੰ ਸਵੇਰੇ 11 ਵਜੇ ਨਿਰਧਾਰਤ ਪ੍ਰੋਗਰਾਮ ਅਨੁਸਾਰ ਇੱਕ ਵਾਰ ਫਿਰ ਗੱਲਬਾਤ ਕੀਤੀ ਜਾਵੇਗੀ। ਸ਼ਿਵਰਾਜ ਸਿੰਘ ਚੌਹਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਪੋਸਟ ਕੀਤਾ ਅਤੇ ਕਿਹਾ ਕਿ ਭਾਰਤ ਸਰਕਾਰ ਅਤੇ ਕਿਸਾਨ ਸੰਗਠਨਾਂ ਦੇ ਪ੍ਰਤੀਨਿਧੀਆਂ ਵਿਚਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਗੱਲਬਾਤ ਚੱਲ ਰਹੀ ਹੈ।
ਸਰਕਾਰ ਨੇ ਧੋਖਾ ਕੀਤਾ
ਡੱਲੇਵਾਲ ਨੇ ਕਿਹਾ ਕਿ ਇਕ ਪਾਸੇ ਸਰਕਾਰ ਸਾਨੂੰ ਮੀਟਿੰਗ ਲਈ ਬੁਲਾ ਰਹੀ ਹੈ ਤੇ ਦੂਜੇ ਪਾਸੇ ਰਾਤ ਨੂੰ ਮੋਰਚੇ ‘ਤੇ ਜ਼ਬਰਦਸਤੀ ਕਾਰਵਾਈ ਕਰ ਰਹੀ ਹੈ। ਸਰਕਾਰ ਨੇ ਕਿਸਾਨਾਂ ਨਾਲ ਧੋਖਾ ਕੀਤਾ ਹੈ। ਸਰਕਾਰ ਦੇ ਜ਼ੁਲਮ ਦੇ ਵਿਰੋਧ ‘ਚ ਮਹਾਪੰਚਾਇਤਾਂ ਹੋ ਰਹੀਆਂ ਹਨ। ਜਦ ਤੱਕ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾਂਦਾ ਤਦ ਤਕ ਆੰਦੋਲਨ ਜਾਰੀ ਰਹੇਗਾ।
ਬੇਅਦਬੀ ਵਾਲਿਆਂ ਨੂੰ ਮਿਲੇ ਸਜ਼ਾ
ਮਖੀਜਾ ਮੋਰਚੇ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਅਖੰਡ ਜੋਤ ਬੰਦ ਕਰਨ ਵਾਲਿਆਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ। ਇਸ ਲਈ ਉਨ੍ਹਾਂ ਨੇ ਸਿੱਖਾਂ ਦੀ ਸੁਪਰੀਮ ਪਾਵਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕੋਲ ਗੁਹਾਰ ਲਾਈ ਹੈ ਅਤੇ ਇਨਸਾਫ਼ ਮਿਲਣ ਦੀ ਉਮੀਦ ਜਤਾਈ ਹੈ।