Jammu and Kashmir: ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿੱਚ ਲਸ਼ਕਰ-ਏ-ਤੋਇਬਾ (LET) ਦੇ ਤਿੰਨ ਅੱਤਵਾਦੀ ਮਾਰੇ ਗਏ। ਅੱਜ ਦੀ ਕਾਰਵਾਈ ਵਿੱਚ ਭਾਰੀ ਮਾਤਰਾ ਵਿੱਚ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਹੋਇਆ ਹੈ।
Massive Weapons Haul in Shopian: ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਦੇ ਕੇਲਰ ਦੇ ਸ਼ੁਕਰੂ ਜੰਗਲ ਖੇਤਰ ਵਿੱਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿੱਚ ਮਾਰੇ ਗਏ ਲਸ਼ਕਰ-ਏ-ਤੋਇਬਾ (LET) ਦੇ ਤਿੰਨ ਅੱਤਵਾਦੀਆਂ ਤੋਂ ਹਥਿਆਰਾਂ ਦਾ ਵੱਡਾ ਜ਼ਖੀਰਾ ਬਰਾਮਦ ਕੀਤਾ ਗਿਆ ਹੈ। ਦੱਸ ਦਈਏ ਕਿ 13 ਮਈ ਨੂੰ ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਦੇ ਕੇਲਰ ਦੇ ਸ਼ੁਕਰੂ ਜੰਗਲ ਖੇਤਰ ਵਿੱਚ ਸੁਰੱਖਿਆ ਬਲਾਂ ਨੇ ਇੱਕ ਵੱਡੀ ਕਾਰਵਾਈ ਕੀਤੀ। ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿੱਚ ਲਸ਼ਕਰ-ਏ-ਤੋਇਬਾ (LET) ਦੇ ਤਿੰਨ ਅੱਤਵਾਦੀ ਮਾਰੇ ਗਏ।
ਇਸ ਮਗਰੋਂ ਅੱਜ ਦੀ ਕਾਰਵਾਈ ਵਿੱਚ ਭਾਰੀ ਮਾਤਰਾ ਵਿੱਚ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਹੈ। ਸ਼ੋਪੀਆਂ ਵਿੱਚ ਮੁਕਾਬਲਾ, ਲਸ਼ਕਰ ਦੇ ਚੋਟੀ ਦੇ ਕਮਾਂਡਰ ਸ਼ਾਹਿਦ ਕੁੱਟੇ ਸਮੇਤ ਤਿੰਨ ਅੱਤਵਾਦੀ ਮਾਰੇ ਗਏ। ਜਿਵੇਂ ਹੀ ਸਰਹੱਦ ‘ਤੇ ਗੋਲੀਬਾਰੀ ਬੰਦ ਹੋਈ, ਸੁਰੱਖਿਆ ਬਲਾਂ ਨੇ ਘਰ ਵਿੱਚ ਲੁਕੇ ਅੱਤਵਾਦੀਆਂ ਨੂੰ ਖ਼ਤਮ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ। ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿੱਚ ਮੰਗਲਵਾਰ ਸਵੇਰੇ 8 ਵਜੇ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਕਾਰ ਇੱਕ ਮੁੱਠਭੇੜ ਹੋਈ। ਇਸ ਵਿੱਚ ਲਸ਼ਕਰ-ਏ-ਤੋਇਬਾ ਦੇ ਟਾਪ ਕਮਾਂਡਰ ਸ਼ਾਹਿਦ ਕੁੱਟੇ ਅਤੇ ਅਦਨਾਨ ਸ਼ਫੀ ਸਮੇਤ ਤਿੰਨ ਅੱਤਵਾਦੀ ਮਾਰੇ ਗਏ।
ਤੀਜੇ ਅੱਤਵਾਦੀ ਦੀ ਪਛਾਣ ਅਹਿਸਾਨ-ਉਲ ਹੱਕ ਸ਼ੇਖ ਨਿਵਾਸੀ ਮੁਰਾਨ (ਪੁਲਵਾਮਾ) ਵਜੋਂ ਹੋਈ ਹੈ। ਅੱਤਵਾਦੀਆਂ ਦੇ ਕਬਜ਼ੇ ਚੋਂ ਵੱਡੀ ਮਾਤਰਾ ਵਿੱਚ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਹੈ। ਇਸ ਵਿੱਚ ਏਕੇ 47 ਰਾਈਫਲਾਂ, ਮੈਗਜ਼ੀਨ, ਗ੍ਰਨੇਡ ਅਤੇ ਹੋਰ ਸਮਾਨ ਸ਼ਾਮਲ ਹੈ।
ਜੰਮੂ-ਕਸ਼ਮੀਰ ਪੁਲਿਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਮੰਗਲਵਾਰ ਸਵੇਰੇ ਸ਼ੋਪੀਆਂ ਜ਼ਿਲ੍ਹੇ ਦੇ ਸ਼ੁਕਰੂ ਕੇਲਰ ਖੇਤਰ ਦੇ ਜੰਗਲਾਂ ਵਿੱਚ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਸੂਚਨਾ ਮਿਲੀ ਸੀ। ਸੂਚਨਾ ਮਿਲਦੇ ਹੀ ਪੁਲਿਸ ਦੇ ਸਪੈਸ਼ਲ ਆਪ੍ਰੇਸ਼ਨ ਗਰੁੱਪ (ਐਸਓਜੀ), ਫੌਜ ਦੀ 20 ਰਾਸ਼ਟਰੀ ਰਾਈਫਲਜ਼ (ਆਰਆਰ) ਅਤੇ ਸੀਆਰਪੀਐਫ ਦੇ ਜਵਾਨ ਹਰਕਤ ਵਿੱਚ ਆ ਗਏ।
ਤੁਰੰਤ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ। ਘੇਰਾਬੰਦੀ ਨੂੰ ਸਖ਼ਤ ਹੁੰਦਾ ਦੇਖ ਕੇ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸੁਰੱਖਿਆ ਬਲਾਂ ਨੇ ਢੁਕਵਾਂ ਜਵਾਬ ਦਿੱਤਾ। ਇਸ ਦੇ ਨਾਲ ਹੀ ਸਰਚ ਮੁਹਿੰਮ ਮੁਕਾਬਲੇ ਵਿੱਚ ਬਦਲ ਗਈ। ਮਾਰੇ ਗਏ ਤਿੰਨੋਂ ਅੱਤਵਾਦੀ ਲਸ਼ਕਰ-ਏ-ਤੋਇਬਾ ਦੇ ਸਨ। ਦੋ ਦੀ ਪਛਾਣ ਸ਼ਾਹਿਦ ਕੁੱਟੇ ਅਤੇ ਅਦਨਾਨ ਸ਼ਫੀ ਵਜੋਂ ਹੋਈ ਹੈ। ਤੀਜੇ ਵਿਅਕਤੀ ਦੀ ਪਛਾਣ ਕੀਤੀ ਜਾ ਰਹੀ ਹੈ।