ਅੰਮ੍ਰਿਤਪਾਲ ਸਿੰਘ ਤੋਂ ਬਾਅਦ ਹੁਣ ਚਾਚਾ ਨੂੰ ਮਿਲੀ ਪੈਰੋਲ, 21 ਨਵੰਬਰ ਹੋਵੇਗਾ ਦਾਦੀ ਦਾ ਅੰਤਿਮ ਸਸਕਾਰ
Harjit Singh Custody Parole; ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਅਤੇ ਕਜ਼ਨ ਸੁਖਮਨਜੀਤ ਸਿੰਘ ਨੂੰ ਕਸਟਡੀ ਪੈਰੋਲ ਦਿੱਤੀ ਗਈ ਹੈ। ਜਾਣਕਾਰੀ ਮੁਤਾਬਕ, ਹਰਜੀਤ ਸਿੰਘ ਨੂੰ 21 ਨਵੰਬਰ ਤੋਂ 23 ਨਵੰਬਰ ਤੱਕ ਕਸਟਡੀ ਪੈਰੋਲ ਮਿਲੀ ਹੈ, ਜਦਕਿ ਸੁਖਮਨਜੀਤ ਸਿੰਘ […]
ਲੇਖਕ :
ਜਸਪ੍ਰੀਤ ਸਿੰਘ
ਪ੍ਰਕਾਸ਼ਿਤ: | ਅੱਪਡੇਟ:
Harjit Singh Custody Parole; ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਅਤੇ ਕਜ਼ਨ ਸੁਖਮਨਜੀਤ ਸਿੰਘ ਨੂੰ ਕਸਟਡੀ ਪੈਰੋਲ ਦਿੱਤੀ ਗਈ ਹੈ।
ਜਾਣਕਾਰੀ ਮੁਤਾਬਕ, ਹਰਜੀਤ ਸਿੰਘ ਨੂੰ 21 ਨਵੰਬਰ ਤੋਂ 23 ਨਵੰਬਰ ਤੱਕ ਕਸਟਡੀ ਪੈਰੋਲ ਮਿਲੀ ਹੈ, ਜਦਕਿ ਸੁਖਮਨਜੀਤ ਸਿੰਘ ਨੂੰ 21 ਅਤੇ 23 ਨਵੰਬਰ ਲਈ ਪੈਰੋਲ ਦਿੱਤੀ ਗਈ ਹੈ। ਦੋਵਾਂ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਦੀ ਰਾਹਤ ਮਿਲੇਗੀ।
ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਅੰਤਿਮ ਸਸਕਾਰ 21 ਨਵੰਬਰ ਨੂੰ ਕੀਤਾ ਜਾਣਾ ਹੈ। ਇਸੇ ਮੌਕੇ ਪਰਿਵਾਰਕ ਮੈਂਬਰਾਂ ਨੂੰ ਕਸਟਡੀ ਪੈਰੋਲ ਦਿੱਤੀ ਗਈ ਹੈ।