Journalism Of Hope
BREAKING NEWS
6 ਸਾਲ ਬਾਅਦ ਮੁੜ ਇਕੱਠੇ ਹੋਏ ਭਾਜਪਾ ਤੇ ਅਕਾਲੀ ਦਲ, ਪੰਜਾਬ ਵਿਧਾਨ ਸਭਾ ਚੋਣਾਂ ਮਿਲ ਕੇ ਲੜਨਗੇ.......ਅੰਮ੍ਰਿਤਸਰ ’ਚ ਦਿਲ ਦਹਿਲਾਉਣ ਵਾਲੀ ਵਾਰਦਾਤ: ਨੌਜਵਾਨ ਨੇ ਮਾਂ ਤੇ ਦੋ ਪਾਲਤੂ ਕੁੱਤਿਆਂ ਨੂੰ ਗੋਲੀ ਮਾਰਨ ਮਗਰੋਂ ਖ਼ੁਦਕੁਸ਼ੀ ਕੀਤੀ.......ਦਿਲਜੀਤ ਦੇ ਗੀਤ ਸੁਣਨ ਨਹੀਂ, ਮੋਬਾਈਲ ਚੋਰੀ ਕਰਨ ਪਹੁੰਚਿਆ ਸੀ ਗਿਰੋਹ ! 20 ਹਜ਼ਾਰ ਖਰਚ ਕੇ ਖਰੀਦੇ ਸੀ ਗੋਲਡ ਪਾਸ.......ਕੈਨੇਡਾ ’ਚ ਰੁਜ਼ਗਾਰ ਏਜੰਸੀਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ.......ਵੈਭਵ ਸੂਰਿਆਵੰਸ਼ੀ ਨੇ 53 ਗੇਂਦਾਂ ’ਚ ਠੋਕੇ 204 ਰਨ, ਭਾਰਤ-ਏ ਨੇ UAE ਨੂੰ 7 ਵਿਕਟਾਂ ਨਾਲ ਹਰਾਇਆ.....ਪ੍ਰਿਆਂਸ਼ ਆਰਿਆ ਨੇ ਖੇਡੀ ਰਿਕਾਰਡਤੋੜ ਪਾਰੀ, 68 ਗੇਂਦਾਂ ’ਚ ਬਣਾਈਆਂ 181 ਦੌੜਾਂ......ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ 7 ਹਜ਼ਾਰ ਤੋਂ ਪਾਰ, ਹੁਣ ਤੱਕ 2,144 FIR ਦਰਜ.......

ਜਲੰਧਰ ਤੋਂ ਬਾਅਦ ਅੰਮ੍ਰਿਤਸਰ ਵਿੱਚ ਵੀ ਭਿਆਨਕ ਧਮਾਕਾ!

Punjab News: ਅੰਮ੍ਰਿਤਸਰ ਅਟਾਰੀ ਰੋਡ ’ਤੇ ਸਥਿਤ ਖਾਸਾ ਵਿਖੇ ਆਰਮੀ ਦੀ ਛਾਉਣੀ ਦੇ ਗੇਟ ਦੀ ਕੰਧ ਦੇ ਬਾਹਰ ਵਾਰ ਨੈਸ਼ਨਲ ਹਾਈਵੇ ’ਤੇ ਬੀਤੀ ਦੇਰ ਰਾਤ ਧਮਾਕਾ ਹੋ ਜਾਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ ਆਰਮੀ ਕੈਂਪ ਖਾਸਾ ਦੇ ਬਾਹਰ ਹੋਏ ਧਮਾਕੇ ਵਿਚ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਅੰਮ੍ਰਿਤਸਰ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਜਲੰਧਰ ਤੋਂ ਬਾਅਦ ਅੰਮ੍ਰਿਤਸਰ ਵਿੱਚ ਵੀ ਭਿਆਨਕ ਧਮਾਕਾ!

Punjab News: ਅੰਮ੍ਰਿਤਸਰ ਅਟਾਰੀ ਰੋਡ ’ਤੇ ਸਥਿਤ ਖਾਸਾ ਵਿਖੇ ਆਰਮੀ ਦੀ ਛਾਉਣੀ ਦੇ ਗੇਟ ਦੀ ਕੰਧ ਦੇ ਬਾਹਰ ਵਾਰ ਨੈਸ਼ਨਲ ਹਾਈਵੇ ’ਤੇ ਬੀਤੀ ਦੇਰ ਰਾਤ ਧਮਾਕਾ ਹੋ ਜਾਣ ਦੀ ਖ਼ਬਰ ਮਿਲੀ ਹੈ।

ਮਿਲੀ ਜਾਣਕਾਰੀ ਅਨੁਸਾਰ ਆਰਮੀ ਕੈਂਪ ਖਾਸਾ ਦੇ ਬਾਹਰ ਹੋਏ ਧਮਾਕੇ ਵਿਚ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਅੰਮ੍ਰਿਤਸਰ ਵਿਚ ਖਾਸਾ ਆਰਮੀ ਕੈਂਪ ਦੇ ਬਾਹਰ ਦੇਰ ਰਾਤ ਧਮਾਕੇ ਦੀ ਘਟਨਾ ਸਾਹਮਣੇ ਆਈ ਹੈ, ਜਿਸ ਤੋਂ ਬਾਅਦ ਪੂਰੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਅੰਮ੍ਰਿਤਸਰ ਰੂਰਲ ਪੁਲਿਸ ਦੀਆਂ ਟੀਮਾਂ ਤੁਰੰਤ ਮੌਕੇ ’ਤੇ ਪਹੁੰਚ ਗਈਆਂ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਇਸ ਦੇ ਨਾਲ ਹੀ ਐਫ਼.ਐਸ.ਐਲ. ਅਤੇ ਬੰਬ ਨਿਸ਼ਕ੍ਰਿਆ ਦਸਤੇ ਦੀਆਂ ਟੀਮਾਂ ਵੀ ਮੌਕੇ ’ਤੇ ਪਹੁੰਚ ਕੇ ਜਾਂਚ ਕਰ ਰਹੀਆਂ ਹਨ। ਇਸ ਧਮਾਕੇ ਕਾਰਨ ਆਰਮੀ ਕੈਂਪ ਦੀ ਬਾਹਰੀ ਕੰਧ ’ਤੇ ਲੱਗੀਆਂ ਟੀਨਾ ਦੀਆਂ ਚਾਦਰਾਂ ਨੂੰ ਨੁਕਸਾਨ ਪਹੁੰਚਿਆ ਹੈ, ਪਰ ਕਿਸੇ ਦੇ ਜਖ਼ਮੀ ਜਾਂ ਮਾਰੇ ਜਾਣ ਦੀ ਕੋਈ ਖ਼ਬਰ ਨਹੀਂ ਹੈ। ਇਸ ਘਟਨਾ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੂੰ ਅਲਰਟ ਕਰ ਦਿੱਤਾ ਗਿਆ ਹੈ। ਇਸ ਮੌਕੇ ‘ਤੇ ਐਸ.ਪੀ. ਅੰਮ੍ਰਿਤਸਰ ਦਿਹਾਤੀ ਆਦਿੱਤਿਆ ਵਾਰਿਅਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਤ ਕਰੀਬ 11 ਵਜੇ ਖਾਸਾ ਇਲਾਕੇ ਵਿਚ ਧਮਾਕੇ ਦੀ ਸੂਚਨਾ ਮਿਲੀ। ਪੁਲਿਸ ਅਤੇ ਫੌਜ ਤੁਰੰਤ ਮੌਕੇ ’ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਜਾਰੀ ਹੈ। ਉਨ੍ਹਾਂ ਨੇ ਦੱਸਿਆ ਕਿ ਐਫ਼.ਐਸ.ਐਲ. ਅਤੇ ਬੰਬ ਨਿਸ਼ਕ੍ਰਿਆ ਦਸਤਾ ਵੀ ਮੌਕੇ ’ਤੇ ਪਹੁੰਚ ਚੁੱਕੇ ਹਨ। ਇਸ ਮਾਮਲੇ ਵਿਚ ਐਫ਼.ਆਈ.ਆਰ. ਦਰਜ ਕੀਤੀ ਜਾ ਰਹੀ ਹੈ ਅਤੇ ਹਰ ਪੱਖ ਤੋਂ ਬੜੀ ਸਾਵਧਾਨੀ ਨਾਲ ਜਾਂਚ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News