Journalism Of Hope
BREAKING NEWS
ਪਟਿਆਲਾ ਤੋਂ ‘ਆਪ’ ਵਿਧਾਇਕ ਅਜੀਤਪਾਲ ਕੋਹਲੀ ਨੂੰ ਚੋਣ ਕਮਿਸ਼ਨ ਦਾ ਨੋਟਿਸ......ਪਟਿਆਲਾ ਨਗਰ ਨਿਗਮ ਚੋਣਾਂ: 6 ਪੁਲਿਸ ਅਧਿਕਾਰੀਆਂ ਨੂੰ ਤੁਰੰਤ ਰਿਲੀਵ ਕਰਨ ਦੇ ਹੁਕਮ......ਮੁਕੇਰੀਆਂ ’ਚ ਕਿਸਾਨਾਂ ਦੇ ਧਰਨੇ ਦੌਰਾਨ ਵੱਡਾ ਹਾਦਸਾ, ਟਰਾਲੀ ਨਾਲ ਟਕਰਾਈ ਬਾਈਕ; ਨੌਜਵਾਨ ਦੀ ਮੌਤ......ਪੰਜਾਬ ਸਮੇਤ 5 ਸੂਬਿਆਂ ਦੀ ਡਰਾਫਟ ਵੋਟਰ ਸੂਚੀ ਜਾਰੀ, ਯੂਪੀ ’ਚ 20.7 ਲੱਖ ਵੋਟਰ ਵਧੇ......NEET-UG ਪੇਪਰ ਲੀਕ ਮਾਮਲੇ ’ਚ 14 ਮੁਲਜ਼ਮਾਂ ਵਿਰੁੱਧ ਦੋਸ਼ ਆਇਦ ਕਰਨ ਦੇ ਹੁਕਮ.......ਕੁਲਗਾਮ ’ਚ ਲਸ਼ਕਰ ਦਾ ਅੱਤਵਾਦੀ ਲਤੀਫ ਭੱਟ ਮੁਕਾਬਲੇ ’ਚ ਢੇਰ......ਦਿਲਜੀਤ ਦੋਸਾਂਝ ਦੇ ਮੁੱਲਾਂਪੁਰ ਕੰਸਰਟ ’ਤੇ ਬਾਲ ਕਮਿਸ਼ਨ ਦਾ ਨੋਟਿਸ, ਡੀ.ਸੀ. ਮੋਹਾਲੀ ਤੋਂ ਮੰਗੀ ਰਿਪੋਰਟ.......DNA ਰਿਪੋਰਟ ਨੇ ਬਦਲਿਆ ਨਾਬਾਲਗ ਨਾਲ ਜਬਰ-ਜਨਾਹ ਦਾ ਕੇਸ, ਨਵਜੰਮੀ ਬੱਚੀ ਦਾ ਪਿਤਾ ਨਹੀਂ ਨਿਕਲਿਆ ਮੁਲਜ਼ਮ......ਪ੍ਰੇਮ ਸਬੰਧਾਂ ’ਚ ਪਤੀ ਬਣਿਆ ਰੋੜਾ ਤਾਂ ਪਤਨੀ ਨੇ ਹੀ ਰਚੀ ਕਤਲ ਦੀ ਸਾਜ਼ਿਸ਼ ! 3 ਲੱਖ ਦੀ ਦਿੱਤੀ ਸੁਪਾਰੀ......11 ਸਾਲ ਪੁਰਾਣੇ ਡੀਐੱਸਪੀ ਕਤਲ ਕੇਸ ’ਚ ਸਾਬਕਾ ਸਰਪੰਚ ਸਮੇਤ 4 ਨੂੰ ਉਮਰ ਕੈਦ

SGPC ਮਗਰੋਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਦਾ ਚੈਨਲ ਸਸਪੈਂਡ; ਚੈਨਲ ’ਤੇ ਪਾਏ ਜਾ ਰਹੇ ਕੰਟੈਂਟ ’ਤੇ ਯੂਟਿਊਬ ਨੇ ਜਤਾਇਆ ਇਤਰਾਜ

Youtube Channel Suspend News : ਯੂਟੀਊਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯੂਟੀਊਬ ਚੈਨਲ ਬੰਦ ਕਰਨ ਤੋਂ ਬਾਅਦ ਹੁਣ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਭਾਈ ਸਾਹਿਬ ਭਾਈ ਹਰਪਾਲ ਸਿੰਘ ਦਾ ਯੂਟੀਊਬ ਚੈਨਲ ਵੀ ਬੰਦ ਕਰ ਦਿੱਤਾ ਗਿਆ ਹੈ। ਇਸ ਸਬੰਧੀ ਯੂਟਿਊਬ ਨੇ ਕਿਹਾ ਕਿ ਕੋਈ ਵੀ ਕੰਟੈਂਟ ਜੋ ਹਿੰਸਕ ਅੱਤਵਾਦੀ ਜਾਂ ਅਪਰਾਧਿਕ ਸੰਸਥਾਵਾਂ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
SGPC ਮਗਰੋਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਦਾ ਚੈਨਲ ਸਸਪੈਂਡ; ਚੈਨਲ ’ਤੇ ਪਾਏ ਜਾ ਰਹੇ ਕੰਟੈਂਟ ’ਤੇ ਯੂਟਿਊਬ ਨੇ ਜਤਾਇਆ ਇਤਰਾਜ

Youtube Channel Suspend News : ਯੂਟੀਊਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯੂਟੀਊਬ ਚੈਨਲ ਬੰਦ ਕਰਨ ਤੋਂ ਬਾਅਦ ਹੁਣ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਭਾਈ ਸਾਹਿਬ ਭਾਈ ਹਰਪਾਲ ਸਿੰਘ ਦਾ ਯੂਟੀਊਬ ਚੈਨਲ ਵੀ ਬੰਦ ਕਰ ਦਿੱਤਾ ਗਿਆ ਹੈ।

ਇਸ ਸਬੰਧੀ ਯੂਟਿਊਬ ਨੇ ਕਿਹਾ ਕਿ ਕੋਈ ਵੀ ਕੰਟੈਂਟ ਜੋ ਹਿੰਸਕ ਅੱਤਵਾਦੀ ਜਾਂ ਅਪਰਾਧਿਕ ਸੰਸਥਾਵਾਂ ਦੀ ਤਾਰੀਫ ਪ੍ਰਚਾਰ ਜਾਂ ਮਦਦ ਕਰਨ ਦੇ ਇਰਾਦੇ ਨਾਲ ਬਣਾਇਆ ਗਿਆ ਹੋਵੇ ਯੂਟੀਊਬ ‘ਤੇ ਮਨਜ਼ੂਰ ਨਹੀਂ ਹੈ।

ਯੂਟੀਊਬ ਵੱਲੋਂ ਆਪਣਾ ਹਵਾਲਾ ਦਿੰਦਿਆਂ ਕਿਹਾ ਗਿਆ ਕਿ ਅਸੀਂ ਸਮਝਦੇ ਹਾਂ ਕਿ ਤੁਹਾਡੀ ਵੀਡੀਓ ਸਾਡੀ VIOLENT CRIMINAL ORGANIZATIONS POLICY ਦੀ ਪਾਲਣਾ ਨਹੀਂ ਕਰਦੀ ਕੋਈ ਵੀ ਕੰਟੈਂਟ ਜੋ ਹਿੰਸਕ ਅੱਤਵਾਦੀ ਜਾਂ ਅਪਰਾਧਿਕ ਸੰਸਥਾਵਾਂ ਦੀ ਤਾਰੀਫ ਪ੍ਰਚਾਰ ਜਾਂ ਮਦਦ ਕਰਨ ਦੇ ਇਰਾਦੇ ਨਾਲ ਬਣਾਇਆ ਗਿਆ ਹੋਵੇ ਯੂਟੀਊਬ ‘ਤੇ ਮਨਜ਼ੂਰ ਨਹੀਂ।

ਉਧਰ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਭਾਈ ਹਰਪਾਲ ਸਿੰਘ ਨੇ ਇਸ ਨੂੰ ਆਪਣੇ ਫੇਸਬੁਕ ਪੇਜ ਤੇ ਸਾਂਝਾ ਕਰਦਿਆਂ ਕਿਹਾ ਕਿ “ਹੱਕਾਂ ਦੇ ਰਾਖੇ ਤੇ ਅਮਲ ਔਰੰਗਜ਼ੇਬ ਵਾਲੇ”ਬਾਤਾਂ ਗੁਰੂ ਤੇਗ ਬਹਾਦਰ ਜੀ ਦੀਆਂ ਪਾਓ, ਸੱਚ ਦੀ ਆਵਾਜ਼ ਔਰਗਜੇਬ ਵਾਂਗ ਦਬਾਓ…..? ਹੱਕਾਂ ਦੇ ਰਾਖੇ ਮਨੁੱਖੀ ਭਾਵਨਾਵਾਂ ਦੇ ਕਦਰਦਾਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਨੂੰ ਕੀ ਮਹਿਜ ਵਰਤਿਆ ਜਾ ਰਿਹਾ ਹੈ, ਤੇ ਅਮਲ ਔਰੰਗਜ਼ੇਬ ਵਾਲੇ …

Read Latest News and Breaking News at Daily Post TV, Browse for more News

Ad
Ad

Punjab District News