Journalism Of Hope
BREAKING NEWS
ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈ ਜਾਵੇਗੀ ਭਾਈ ਪਰਮਿੰਦਰ ਸਿੰਘ ਦੀ ਤਸਵੀਰ – ਐਡਵੋਕੇਟ ਧਾਮੀ.......ਪੰਜਾਬ ਸਮੇਤ ਪੰਜ ਸੂਬਿਆਂ ’ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, ਚੋਣ ਕਮਿਸ਼ਨ ਦੀ ਟੀਮ ਇਸ ਮਹੀਨੇ ਦੇ ਅਖੀਰ ‘ਚ ਕਰੇਗੀ ਸੂਬੇ ਦਾ ਦੌਰਾ........5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਦਿੱਲੀ ਹਵਾਈ ਅੱਡੇ ਤੋਂ ਹਿਰਾਸਤ ’ਚ ਲਿਆ.....ਅਮਰੀਕਾ ‘ਚ ਪੰਜਾਬੀ ਮੂਲ ਦੀ ਔਰਤ ਦਾ ਕਤਲ, ਪਤੀ ਗ੍ਰਿਫ਼ਤਾਰ.....ਬਾਲੀਵੁੱਡ ਅਦਾਕਾਰ ਅਜੈ ਦੇਵਗਨ ਦੇ ਬੰਗਲੇ ’ਤੇ ਚੱਲਿਆ BMC ਦਾ ਬੁਲਡੋਜ਼ਰ.....ਜੰਮੂ-ਕਸ਼ਮੀਰ ’ਚ ਪੰਜਾਬੀ ਸਮੇਤ 3 ਭਾਸ਼ਾਵਾਂ ਨੂੰ ਮਿਲ ਸਕਦਾ ਹੈ ਸਰਕਾਰੀ ਦਰਜਾ.....ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਨੂੰ ਹਸਪਤਾਲ ‘ਚ ਕਰਵਾਇਆ ਗਿਆ ਦਾਖ਼ਲ

ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਨਿਯੁਕਤ

AG Punjab Maninderjit Bedi appointed as Chairman Bar Council: ਚੰਡੀਗੜ੍ਹ: ਬਾਰ ਕੌਂਸਲ ਆਫ਼ ਇੰਡੀਆ (ਬੀ.ਸੀ.ਆਈ.) ਵੱਲੋਂ ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਬੇਦੀ, ਜੋ ਕਿ ਮੌਜੂਦਾ ਸਮੇਂ ਪੰਜਾਬ ਰਾਜ ਦੇ ਐਡਵੋਕੇਟ ਜਨਰਲ ਵਜੋਂ ਸੇਵਾ ਨਿਭਾ ਰਹੇ ਹਨ, ਬਾਰ ਵਿੱਚ ਵਿਸ਼ਾਲ ਤਜ਼ਰਬੇ ਵਾਲੇ […]
By : Updated On: 28 Aug 2026 19:26:PM
ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਨਿਯੁਕਤ

AG Punjab Maninderjit Bedi appointed as Chairman Bar Council: ਚੰਡੀਗੜ੍ਹ: ਬਾਰ ਕੌਂਸਲ ਆਫ਼ ਇੰਡੀਆ (ਬੀ.ਸੀ.ਆਈ.) ਵੱਲੋਂ ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।

ਇਸ਼ਤਿਹਾਰ

ਬੇਦੀ, ਜੋ ਕਿ ਮੌਜੂਦਾ ਸਮੇਂ ਪੰਜਾਬ ਰਾਜ ਦੇ ਐਡਵੋਕੇਟ ਜਨਰਲ ਵਜੋਂ ਸੇਵਾ ਨਿਭਾ ਰਹੇ ਹਨ, ਬਾਰ ਵਿੱਚ ਵਿਸ਼ਾਲ ਤਜ਼ਰਬੇ ਵਾਲੇ ਇੱਕ ਪ੍ਰਮੁੱਖ ਕਾਨੂੰਨੀ ਮਾਹਿਰ ਹਨ। ਬਾਰ ਕੌਂਸਲ, ਜੋ ਕਿ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਕਾਨੂੰਨੀ ਪੇਸ਼ੇ ਅਤੇ ਕਾਨੂੰਨੀ ਸਿੱਖਿਆ ਨੂੰ ਰੈਗੂਲੇਟ ਕਰਨ ਵਾਲੀ ਸਿਖਰਲੀ ਸੰਵਿਧਾਨਕ ਸੰਸਥਾ ਹੈ ,ਦੇ ਚੇਅਰਮੈਨ ਵਜੋਂ ਉਨ੍ਹਾਂ ਦੀ ਨਿਯੁਕਤੀ ਨੂੰ ਖਿੱਤੇ ਵਿੱਚ ਕਾਨੂੰਨੀ ਭਾਈਚਾਰੇ ਦੀ ਮਜ਼ਬੂਤੀ ਵੱਲ ਇੱਕ ਮਹੱਤਵਪੂਰਨ ਕਦਮ ਵਜੋਂ ਦੇਖਿਆ ਜਾ ਰਿਹਾ ਹੈ।

ਬੇਦੀ ਨੇ ਉਨ੍ਹਾਂ ‘ਤੇ ਭਰੋਸਾ ਪ੍ਰਗਟਾਉਣ ਲਈ ਵਕੀਲ ਭਾਈਚਾਰੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਵਕੀਲਾਂ ਦੀ ਭਲਾਈ ਲਈ ਕੰਮ ਕਰਨ, ਪੇਸ਼ੇਵਰ ਕਦਰਾਂ-ਕੀਮਤਾਂ ਦੇ ਉੱਚ ਮਾਪਦੰਡਾਂ ਨੂੰ ਯਕੀਨੀ ਬਣਾਉਣ ਅਤੇ ਕਾਨੂੰਨੀ ਸਿੱਖਿਆ ਤੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਕਰਨ ਲਈ ਲਗਾਤਾਰ ਯਤਨਸ਼ੀਲ ਰਹਿਣਗੇ।
ਪੰਜਾਬ ਅਤੇ ਹਰਿਆਣਾ ਦੇ ਕਾਨੂੰਨੀ ਭਾਈਚਾਰੇ ਨੇ ਬੇਦੀ ਦੀ ਇਸ ਨਿਯੁਕਤੀ ਦਾ ਸਵਾਗਤ ਕੀਤਾ ਹੈ।

Read Latest News and Breaking News at Daily Post TV, Browse for more News

Ad
Ad

Punjab District News