ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਪੰਜਾਬ ਦੌਰੇ ’ਤੇ
- ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਉਦਘਾਟਨ ਕਰਕੇ ਯਾਤਰਾ ਵਿੱਚ ਹੋਣਗੇ ਸ਼ਾਮਲ
Agriculture Minister Shivraj Chouhan on Punjab visit: ਬਠਿੰਡਾ: ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ 21 ਸਤੰਬਰ ਨੂੰ ਇੱਕ ਦਿਨਾ ਪੰਜਾਬ ਦੌਰੇ ’ਤੇ ਰਹਿਣਗੇ। ਇਸ ਦੌਰਾਨ ਉਹ ਬਠਿੰਡਾ ਅਤੇ ਤਲਵੰਡੀ ਸਾਬੋ ਵਿੱਚ ਵੱਖ-ਵੱਖ ਧਾਰਮਿਕ, ਸਿਆਸੀ ਅਤੇ ਕਿਸਾਨਾਂ ਨਾਲ ਸਬੰਧਤ ਪ੍ਰੋਗਰਾਮਾਂ ਵਿੱਚ ਸ਼ਿਰਕਤ ਕਰਨਗੇ।
ਸ਼ਿਵਰਾਜ ਸਿੰਘ ਚੌਹਾਨ ਸਵੇਰੇ 9:20 ਵਜੇ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਪਹੁੰਚ ਕੇ ਗੁਰਦੁਆਰਾ ਸਾਹਿਬ ਵਿੱਚ ਮੱਥਾ ਟੇਕਣਗੇ। ਇਸ ਤੋਂ ਬਾਅਦ ਸਵੇਰੇ 10 ਵਜੇ ਰਵਿਦਾਸੀਆ ਚੌਕ, ਤਲਵੰਡੀ ਸਾਬੋ ਤੋਂ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਉਦਘਾਟਨ ਕਰਕੇ ਯਾਤਰਾ ਵਿੱਚ ਸ਼ਾਮਲ ਹੋਣਗੇ।
ਕੇਂਦਰੀ ਮੰਤਰੀ ਦੁਪਹਿਰ 12 ਵਜੇ ਮੈਸਰਖਾਨਾ ਵਿਖੇ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੀ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਨਗੇ। ਇਸ ਤੋਂ ਬਾਅਦ ਦੁਪਹਿਰ 1:15 ਵਜੇ ਗੁਰਦੁਆਰਾ ਤਿਤਰਸਰ ਸਾਹਿਬ ਵਿਖੇ ਲੰਗਰ ਵਿੱਚ ਸ਼ਾਮਲ ਹੋਣਗੇ।
ਦੁਪਹਿਰ 2:30 ਵਜੇ ਸ਼ਿਵਰਾਜ ਸਿੰਘ ਚੌਹਾਨ ਬਠਿੰਡਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਪਹੁੰਚਣਗੇ, ਜਿੱਥੇ ਉਹ ਕਿਸਾਨਾਂ ਅਤੇ ਐੱਸਐੱਚਜੀਜ਼ (ਸਵੈ-ਸਹਾਇਤਾ ਸਮੂਹਾਂ) ਦੀਆਂ ਦੀਦੀਆਂ ਨਾਲ ਸੰਵਾਦ ਕਰਨਗੇ।
