Breaking News: ਗੁਰਦਾਸਪੁਰ ਦੇ ਥਾਣਾ ਪੁਰਾਣਾ ਸ਼ਾਲਾ ਵਿਖੇ ਵਿਸਫੋਟਕ ਐਕਟ ਅਤੇ ਆਰਮਜ਼ ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ।
Terror Hardware from Forest Area of Gurdaspur: ਖੁਫੀਆ ਜਾਣਕਾਰੀ ‘ਤੇ ਆਧਾਰਿਤ ਇੱਕ ਕਾਰਵਾਈ ਵਿੱਚ, ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਨੇ ਪਾਕਿਸਤਾਨ ਦੀ ਖੁਫੀਆ ਏਜੰਸੀ ISI ਅਤੇ ਬੱਬਰ ਖਾਲਸਾ ਇੰਟਰਨੈਸ਼ਨਲ (BKI) ਦੇ ਅੱਤਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ ਦੀ ਇੱਕ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ। ਸਮੇਂ ਸਿਰ ਕਾਰਵਾਈ ਕਰਦੇ ਹੋਏ, ਪੁਲਿਸ ਨੇ ਗੁਰਦਾਸਪੁਰ ਦੇ ਜੰਗਲਾਂ ਤੋਂ ਵੱਡੀ ਮਾਤਰਾ ਵਿੱਚ ਹਥਿਆਰ ਅਤੇ ਵਿਸਫੋਟਕ ਬਰਾਮਦ ਕੀਤੇ, ਜੋ ਕਿ ਪਾਕਿਸਤਾਨ ਵਿੱਚ ਬੈਠੇ ਖਾਲਿਸਤਾਨੀ ਅੱਤਵਾਦੀ ਰਿੰਦਾ ਦੇ ਸਾਥੀਆਂ ਨੂੰ ਪਹੁੰਚਾਏ ਜਾਣੇ ਸੀ।
ਪੁਲਿਸ ਮੁਤਾਬਕ, ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਕੀਤੀ ਗਈ ਇਸ ਕਾਰਵਾਈ ਵਿੱਚ, ਜੰਗਲ ਚੋਂ ਦੋ AK-47 ਰਾਈਫਲਾਂ, 16 ਜ਼ਿੰਦਾ ਕਾਰਤੂਸ, ਦੋ ਮੈਗਜ਼ੀਨ ਅਤੇ ਦੋ P-86 ਹੈਂਡ ਗ੍ਰਨੇਡ ਬਰਾਮਦ ਕੀਤੇ ਗਏ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਹਥਿਆਰਾਂ ਦੀ ਇਹ ਖੇਪ ਪਾਕਿਸਤਾਨੀ ਏਜੰਸੀਆਂ ਅਤੇ ਪਾਕਿਸਤਾਨ ਵਿੱਚ ਬੈਠੇ ਰਿੰਦਾ ਦੁਆਰਾ ਭੇਜੀ ਗਈ ਸੀ, ਜਿਸਦਾ ਉਦੇਸ਼ ਪੰਜਾਬ ਦੇ ਵੱਖ-ਵੱਖ ਖੇਤਰਾਂ ‘ਤੇ ਹਮਲਾ ਕਰਕੇ ਅਸ਼ਾਂਤੀ ਫੈਲਾਉਣਾ ਸੀ।
AGTF ਟੀਮ ਨੇ ਸਮੇਂ ਸਿਰ ਇਹ ਖੇਪ ਬਰਾਮਦ ਕੀਤੀ ਅਤੇ ਰਿੰਦਾ ਅਤੇ ISI ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ। ਪੁਲਿਸ ਨੇ ਇਸ ਮਾਮਲੇ ਵਿੱਚ ਗੁਰਦਾਸਪੁਰ ਥਾਣੇ ਦੇ ਪੁਰਾਣਾ ਸ਼ਾਲਾ ਵਿਖੇ ਵਿਸਫੋਟਕ ਐਕਟ ਅਤੇ ਆਰਮਜ਼ ਐਕਟ ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਹੋਰ ਜਾਂਚ ਜਾਰੀ ਹੈ ਅਤੇ ਜਲਦੀ ਹੀ ਰਿੰਦਾ ਦੇ ਸਾਥੀਆਂ, ਜੋ ਪੰਜਾਬ ਵਿੱਚ ਇਸ ਖੇਪ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ, ਦੀ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।