Journalism Of Hope
BREAKING NEWS
ਸੱਜਣ ਕੁਮਾਰ ਦੇ ਭੋਗ ’ਚ ਸ਼ਾਮਲ ਹੋਏ 3 BJP ਸੰਸਦ ਮੈਂਬਰ ਤਲਬ, ਪਾਰਟੀ ਪ੍ਰਧਾਨ ਨੇ ਲਾਈ ਫਟਕਾਰ.........ਮੋਹਾਲੀ ਡਿੰਪਲ ਕਤਲਕਾਂਡ: ਪੁਲਿਸ ਵੱਲੋਂ ਚਾਰਜਸ਼ੀਟ ਦਾਖ਼ਲ.......ਲੁਧਿਆਣਾ ‘ਚ ਠੇਕਿਆਂ ਦੇ ਬਾਹਰ ਸ਼ਰਾਬੀਆਂ ਦੀ ‘ਛਿੱਤਰ ਪਰੇਡ’.....ਬਾਬਾ ਬਕਾਲਾ ਸਾਹਿਬ ‘ਚ ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ........HS ਫੂਲਕਾ ਨੇ ਆਪਣੀ ਹੀ ਪਾਰਟੀ ਦੇ 3 BJP ਸੰਸਦ ਮੈਂਬਰਾਂ ਦਾ ਬਾਈਕਾਟ ਕਰਨ ਦੀ ਕੀਤੀ ਮੰਗ.....ਆਸਟ੍ਰੀਆ ਦੇ ਹੋਟਲ ‘ਚ ਪੱਗ ਬੰਨ੍ਹੇ ਹੋਣ ਕਾਰਨ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ.....ਪੰਜਾਬ ਯੂਨੀਵਰਸਿਟੀ ‘ਚ ਵਿਦਿਆਰਥੀ ਚੋਣਾਂ: ਪ੍ਰਚਾਰ ਦਾ ਅੱਜ ਆਖਰੀ ਦਿਨ....ਨੇਪਾਲ ਹੜ੍ਹ: ਲਾਪਤਾ ਲੋਕਾਂ ਦੀ ਗਿਣਤੀ 2,500 ਦੇ ਨੇੜੇ, 586 ਲਾਸ਼ਾਂ ਬਰਾਮਦ; ਤਿੱਬਤ ‘ਚ 400 ਭਾਰਤੀ ਫਸੇ.......ਰੋਪੜ ਦੇ SSP ਮਨਿੰਦਰ ਸਿੰਘ ਦੇ ਨਾਮ ਵੱਡੀ ਉਪਲਬਧੀ, ਦੇਸ਼ ਦੇ 25 ਬਿਹਤਰੀਨ ਪੁਲਿਸ ਅਧਿਕਾਰੀਆਂ ਦੀ ਸੂਚੀ ‘ਚ ਹੋਏ ਸ਼ਾਮਲ

ਸ੍ਰੀ ਦਰਬਾਰ ਸਾਹਿਬ ਦੀ ਪਰਕਰਮਾ ਚ ਜੁੱਤੇ ਪਹਿਣੇ ਦੀ AI ਵੀਡੀਓ, SGPC ਨੇ ਸ਼ਿਕਾਇਤ ਕਰਵਾਈ ਦਰਜ

Punjab News: ਸ੍ਰੀ ਦਰਬਾਰ ਸਾਹਿਬ ਵਿਖੇ ਪਵਿੱਤਰ ਪਰਕਰਮਾ ਨਾਲ ਜੁੜੇ ਵਿਵਾਦਿਤ AI (ਆਰਟੀਫਿਸ਼ੀਅਲ ਇੰਟੈਲੀਜੈਂਸ) ਵੀਡੀਓ ਬਣਾਏ ਗਏ ਹਨ। ਇੱਕ ਵੀਡੀਓ ‘ਚ ਲੜਕਾ ਜੁੱਤੇ ਪਹਿਨ ਕੇ ਸ੍ਰੀ ਦਰਬਾਰ ਸਾਹਿਬ ਦੀ ਪਵਿੱਤਰ ਪਰਕਰਮਾ ‘ਚ ਖੜ੍ਹਾ ਦਿਖਾਈ ਦੇ ਰਿਹਾ ਹੈ ਤੇ ਫਿਰ ਇਸ ਤੋਂ ਬਾਅਦ ਕਾਰ ‘ਚ ਬੈਠ ਕੇ ਬਾਹਰ ਜਾਂਦਾ ਹੈ। ਉੱਥੇ ਹੀ, ਦੂਸਰੀ ਵੀਡੀਓ ‘ਚ ਸ੍ਰੀ […]
Nishant Malyan
By : Updated On: 16 Feb 2026 12:01:PM
ਸ੍ਰੀ ਦਰਬਾਰ ਸਾਹਿਬ ਦੀ ਪਰਕਰਮਾ ਚ ਜੁੱਤੇ ਪਹਿਣੇ ਦੀ AI ਵੀਡੀਓ, SGPC ਨੇ ਸ਼ਿਕਾਇਤ ਕਰਵਾਈ ਦਰਜ

Punjab News: ਸ੍ਰੀ ਦਰਬਾਰ ਸਾਹਿਬ ਵਿਖੇ ਪਵਿੱਤਰ ਪਰਕਰਮਾ ਨਾਲ ਜੁੜੇ ਵਿਵਾਦਿਤ AI (ਆਰਟੀਫਿਸ਼ੀਅਲ ਇੰਟੈਲੀਜੈਂਸ) ਵੀਡੀਓ ਬਣਾਏ ਗਏ ਹਨ। ਇੱਕ ਵੀਡੀਓ ‘ਚ ਲੜਕਾ ਜੁੱਤੇ ਪਹਿਨ ਕੇ ਸ੍ਰੀ ਦਰਬਾਰ ਸਾਹਿਬ ਦੀ ਪਵਿੱਤਰ ਪਰਕਰਮਾ ‘ਚ ਖੜ੍ਹਾ ਦਿਖਾਈ ਦੇ ਰਿਹਾ ਹੈ ਤੇ ਫਿਰ ਇਸ ਤੋਂ ਬਾਅਦ ਕਾਰ ‘ਚ ਬੈਠ ਕੇ ਬਾਹਰ ਜਾਂਦਾ ਹੈ। ਉੱਥੇ ਹੀ, ਦੂਸਰੀ ਵੀਡੀਓ ‘ਚ ਸ੍ਰੀ ਦਰਬਾਰ ਸਾਹਿਬ ਦਾ ਬਦਲਿਆ ਹੋਇਆ ਦ੍ਰਿਸ਼ ਦਿਖਾਇਆ ਗਿਆ ਹੈ, ਜੋ ਕਿ ਸਿੱਖ ਮਰਿਯਾਦਾ ਦੇ ਖਿਲਾਫ਼ ਹੈ। ਤੀਸਰੇ ਵੀਡੀਓ ‘ਚ ਕਪਲ ਨੂੰ ਸ੍ਰੀ ਦਰਬਾਰ ਸਾਹਿਬ ‘ਚ ਇਤਰਾਜ਼ਯੋਗ ਹਰਕਤ ਕਰਦੇ ਹੋਏ ਦਿਖਾਇਆ ਗਿਆ ਹੈ।

ਇਸ਼ਤਿਹਾਰ

ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਇਸ ਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ ਹੈ। ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ, ਅੰਮ੍ਰਿਤਸਰ ਨੇ 29 ਜਨਵਰੀ ਨੂੰ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 299 (ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣਆ),ਧਾਰਾ 353(2) ਤੇ 353(3) ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਦੀ ਐਫਆਈਆਰ ਕਾਪੀ ਹੁਣ ਸਾਹਮਣੇ ਆਈ ਹੈ।

ਐਫਆਈਆਰ ਦੇ ਮੁਤਾਬਕ, ਇੰਸਟਾਗ੍ਰਾਮ ‘ਤੇ ਪੋਸਟ ਕੀਤੇ ਗਏ ਪਹਿਲੇ ਵੀਡੀਓ ‘ਚ ਇੱਕ ਲੜਕਾ ਜੁੱਤੇ ਪਹਿਣ ਕੇ ਸ੍ਰੀ ਦਰਬਾਰ ਸਾਹਿਬ ਦੀ ਪਵਿੱਤਰ ਪਰਕਰਮਾ ‘ਚ ਖੜ੍ਹਾ ਦਿਖਾਇਆ ਗਿਆ ਹੈ, ਜੋ ਸਿੱਖ ਮਰਿਯਾਦਾ ਦੇ ਵਿਰੁੱਧ ਹੈ। ਵੀਡੀਓ ‘ਚ ਅੱਗੇ ਇੱਕ ਕਾਰ ਨੂੰ ਪਰਕਰਮਾ ‘ਚ ਆਉਂਦੇ ਦਿਖਾਇਆ ਗਿਆ ਹੈ। ਜਿਸ ਤੋਂ ਬਾਅਦ ਉਹ ਲੜਕਾ ਕਾਰ ‘ਚ ਬੈਠ ਕੇ ਚਲਾ ਜਾਂਦਾ ਹੈ।

ਏਆਈ ਨਾਲ ਬਣਾਈ ਗਈ ਦੂਜੀ ਵੀਡੀਓ ‘ਚ ਸ੍ਰੀ ਦਰਬਾਰ ਸਾਹਿਬ ਦਾ ਬਦਲਿਆ ਹੋਇਆ ਦ੍ਰਿਸ਼ ਦਿਖਾਇਆ ਗਿਆ ਹੈ, ਜੋ ਕਿ ਸਿੱਖ ਧਰਮ ਦੀ ਮਰਿਯਾਦਾ ਦੇ ਖਿਲਾਫ਼ ਹੈ। ਨੌਜਵਾਨ ਨੇ ਏਆਈ ਜਨਰੇਟਡ ਤੀਸਰੇ ਵੀਡੀਓ ‘ਚ ਗੋਲਡਨ ਟੈਂਪਲ ਦੇ ਸਾਹਮਣੇ ਕਪਲ ਨੂੰ ਇਤਰਾਜ਼ਯੋਗ ਹਰਕਤ ਕਰਦੇ ਹੋਏ ਦਿਖਾਇਆ ਗਿਆ ਹੈ, ਜਿਸ ਨੂੰ ਲੈ ਕੇ ਇਤਰਾਜ਼ ਜਤਾਇਆ ਗਿਆ ਹੈ। ਕਮੇਟੀ ਨੇ ਇਨ੍ਹਾਂ ਤਿੰਨਾਂ ਵੀਡੀਓ ਦੇ ਖਿਲਾਫ਼ ਸ਼ਿਕਾਇਤ ਦਰਜ ਕਰਵਾਈ ਹੈ।

ਐਸਜੀਪੀਸੀ ਨੇ ਬਣਾਈ ਸੀ ਕਮੇਟੀ
ਐਸਜੀਪੀਸੀ ਨੇ ਏਆਈ (ਆਰਟੀਫਿਸ਼ੀਅਲ ਇੰਟੈਲੀਜੈਂਸ) ਦੇ ਦੁਰਉਪਯੋਗ ਨੂੰ ਗੰਭੀਰਤਾ ਨਾਲ ਲਿਆ ਹੈ। ਸਿੱਖ ਧਰਮ ਦੀ ਮਰਿਯਾਦਾ ਦੇ ਖਿਲਾਫ਼ ਏਆਈ ਤਕਨੀਕ ਦੇ ਮਦਦ ਨਾਲ ਬਣਾਈਆਂ ਜਾ ਰਹੀਆਂ ਵੀਡੀਓਜ਼, ਤਸਵੀਰਾਂ ਤੇ ਹੋਰ ਡਿਜੀਟਲ ਸਮੱਗਰੀ ਦੇ ਮਾਮਲਿਆਂ ‘ਤੇ ਨਿਯੰਤਰਣ ਰੱਖਣ ਦੇ ਲਈ ਐਸਜੀਪੀਸੀ ਨੇ ਇੱਕ ਵਿਸ਼ੇਸ਼ ਸਬ-ਕਮੇਟੀ ਦਾ ਗਠਨ ਕੀਤਾ ਸੀ। ਇਹ ਸਬ-ਕਮੇਟੀ ਏਆਈ ਨਾਲ ਜੁੜੀ ਸਮੱਗਰੀ ਮਾਮਲਿਆਂ ਨੂੰ ਰੋਕਣ ਲਈ ਠੋਸ ਸੁਝਾਅ ਦੇਵੇਗੀ, ਜੋ ਕਿ ਸਿੱਖ ਧਰਮ ਤੇ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀ ਹੈ।

Read Latest News and Breaking News at Daily Post TV, Browse for more News

Ad
Ad

Punjab District News