Journalism Of Hope
BREAKING NEWS
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ਼ੁਰੂ, ਪਹਿਲੇ ਦਿਨ ਸਿਰਫ਼ 9 ਮਿੰਟ ਚੱਲੀ ਕਾਰਵਾਈ......ਲੁਧਿਆਣਾ ਦੇ ਮਸ਼ਹੂਰ ਪੰਡਿਤ ਕੁਲਚੇ-ਛੋਲੇ ਵਾਲੇ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ....ਤਰਨਤਾਰਨ ‘ਚ ਵੱਡੀ ਵਾਰਦਾਤ ! ਵਾਲ ਕਟਵਾਉਣ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ......ਢਾਬੇ ’ਤੇ ਰਿਵਾਲਵਰ ਦੇਖਦੇ ਸਮੇਂ ਚੱਲੀ ਗੋਲੀ, 22 ਸਾਲਾ ਨੌਜਵਾਨ ਦੀ ਮੌਤ.......ਟਾਈਗਰ ਸ਼ਰਾਫ ’ਤੇ ਫਾਇਰਿੰਗ ਮਾਮਲਾ: ਔਰਤਾਂ ਰਾਹੀਂ ਮੁੰਬਈ ਪਹੁੰਚਾਏ ਗਏ ਸੀ ਹਥਿਆਰ.....ਮੁਲਾਜ਼ਮਾਂ ਦੀ ਹੜਤਾਲ ’ਤੇ ਪੰਜਾਬ ਸਰਕਾਰ ਸਖ਼ਤ, ਗੈਰ-ਹਾਜ਼ਰ ਕਰਮਚਾਰੀਆਂ ਦੀਆਂ ਸੂਚੀਆਂ ਮੰਗੀਆਂ.....ਹਰਦੀਪ ਪੁਰੀ ਦੀਆਂ ਜੈਫਰੀ ਐਪਸਟੀਨ ਨਾਲ ਤਸਵੀਰਾਂ ਵਾਇਰਲ.....

AI ਵੀਡੀਓ ‘ਚ ਸ੍ਰੀ ਦਰਬਾਰ ਸਾਹਿਬ ਅੰਦਰ ਬੇਅਦਬੀ, ਸਿੱਖ ਭਾਈਚਾਰੇ ‘ਚ ਭਾਰੀ ਰੋਸ

Punjab News: ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਨਾਲ ਸੰਬੰਧਿਤ ਇੱਕ ਕਥਿਤ AI (ਆਰਟੀਫਿਸ਼ਲ ਇੰਟੈਲੀਜੈਂਸ) ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸਿੱਖ ਭਾਈਚਾਰੇ ‘ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਵੀਡੀਓ ‘ਚ ਇੱਕ ਵਿਅਕਤੀ ਨੂੰ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਉੱਪਰ ਨੱਚਦਾ ਹੋਇਆ ਦਿਖਾਇਆ ਗਿਆ ਹੈ, ਜਦਕਿ ਆਲੇ-ਦੁਆਲੇ ਮੌਜੂਦ ਕੁਝ ਲੋਕ ਤਾਲੀਆਂ ਵਜਾਉਂਦੇ ਨਜ਼ਰ ਆ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
AI ਵੀਡੀਓ ‘ਚ ਸ੍ਰੀ ਦਰਬਾਰ ਸਾਹਿਬ ਅੰਦਰ ਬੇਅਦਬੀ, ਸਿੱਖ ਭਾਈਚਾਰੇ ‘ਚ ਭਾਰੀ ਰੋਸ

Punjab News: ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਨਾਲ ਸੰਬੰਧਿਤ ਇੱਕ ਕਥਿਤ AI (ਆਰਟੀਫਿਸ਼ਲ ਇੰਟੈਲੀਜੈਂਸ) ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸਿੱਖ ਭਾਈਚਾਰੇ ‘ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਵੀਡੀਓ ‘ਚ ਇੱਕ ਵਿਅਕਤੀ ਨੂੰ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਉੱਪਰ ਨੱਚਦਾ ਹੋਇਆ ਦਿਖਾਇਆ ਗਿਆ ਹੈ, ਜਦਕਿ ਆਲੇ-ਦੁਆਲੇ ਮੌਜੂਦ ਕੁਝ ਲੋਕ ਤਾਲੀਆਂ ਵਜਾਉਂਦੇ ਨਜ਼ਰ ਆ ਰਹੇ ਹਨ। ਇਸ ਤਰ੍ਹਾਂ ਦੇ ਦ੍ਰਿਸ਼ ਨੇ ਸਿੱਖ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਗੰਭੀਰ ਠੇਸ ਪਹੁੰਚਾਈ ਹੈ।

ਸਿੱਖ ਸੰਗਤ ਦੋਸ਼ੀਆਂ ਖਿਲਾਫ ਤੁਰੰਤ ਤੇ ਸਖ਼ਤ ਕਾਰਵਾਈ ਦੀ ਮੰਗ ਕਰ ਰਹੀ ਹੈ। ਲੋਕਾਂ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਨਾ ਸਿਰਫ਼ ਧਾਰਮਿਕ ਭਾਵਨਾਵਾਂ ਨੂੰ ਆਹਤ ਕਰਦੀਆਂ ਹਨ, ਸਗੋਂ ਸਮਾਜ ‘ਚ ਅਸ਼ਾਂਤੀ ਦਾ ਮਾਹੌਲ ਵੀ ਪੈਦਾ ਕਰ ਸਕਦੀਆਂ ਹਨ। ਇਸ ਮਾਮਲੇ ਨੂੰ ਲੈ ਕੇ ਸੋਸ਼ਲ ਮੀਡੀਆ ਤੇ ਵੀ ਤਿੱਖੀਆਂ ਪ੍ਰਤੀਕਿਰਿਆਵਾਂ ਸਾਹਮਣੇ ਆ ਰਹੀਆਂ ਹਨ ਤੇ ਲੋਕ ਇਸ ਦੀ ਨਿੰਦਾ ਕਰ ਰਹੇ ਹਨ।

ਇਸ ਗੰਭੀਰ ਮਾਮਲੇ ਨੂੰ ਦੇਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। SGPC ਦੇ ਵਕੀਲ ਅਮਨਬੀਰ ਸਿੰਘ ਸਿਆਲੀ ਨੇ ਇਸ ਘਟਨਾ ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀ ਵੀਡੀਓ ਸਾਹਮਣੇ ਆਉਣਾ ਬਹੁਤ ਹੀ ਦੁਖਦਾਈ ਹੈ ਤੇ ਇਹ ਸਿੱਖ ਧਰਮ ਦੀ ਮਰਯਾਦਾ ਦੇ ਖਿਲਾਫ ਹੈ।

ਉਨ੍ਹਾਂ ਕਿਹਾ ਕਿ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾਵੇਗੀ ਤੇ ਜੋ ਵੀ ਇਸਦੇ ਪਿੱਛੇ ਜ਼ਿੰਮੇਵਾਰ ਪਾਇਆ ਜਾਵੇਗਾ, ਉਸ ਦੇ ਖਿਲਾਫ ਕਾਨੂੰਨੀ ਤੌਰ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਪ੍ਰਸ਼ਾਸਨ ਤੋਂ ਵੀ ਮੰਗ ਕੀਤੀ ਗਈ ਹੈ ਕਿ ਵੀਡੀਓ ਦੀ ਸੱਚਾਈ ਦੀ ਪੂਰੀ ਜਾਂਚ ਕਰਕੇ ਦੋਸ਼ੀਆਂ ਦੀ ਪਹਿਚਾਣ ਕੀਤੀ ਜਾਵੇ ਤੇ ਉਨ੍ਹਾਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ।

ਸਿੱਖ ਭਾਈਚਾਰੇ ਨੇ ਸਰਕਾਰ ਤੇ ਪ੍ਰਸ਼ਾਸਨ ਨੂੰ ਚੇਤਾਵਨੀ ਦਿੱਤੀ ਹੈ ਕਿ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਤੁਰੰਤ ਕਦਮ ਚੁੱਕੇ ਜਾਣ, ਤਾਂ ਜੋ ਭਵਿੱਖ ਵਿੱਚ ਕੋਈ ਵੀ ਵਿਅਕਤੀ ਇਸ ਤਰ੍ਹਾਂ ਦੀ ਨਿੰਦਣਯੋਗ ਹਰਕਤ ਕਰਨ ਦੀ ਹਿੰਮਤ ਨਾ ਕਰ ਸਕੇ।

Read Latest News and Breaking News at Daily Post TV, Browse for more News

Ad
Ad

Punjab District News