ਸ੍ਰੀਨਗਰ ਤੋਂ ਦਿੱਲੀ ਲਈ ਉਡਾਣ ਭਰਨ ਤੋਂ ਬਾਅਦ ਏਅਰ ਇੰਡੀਆ ਐਕਸਪ੍ਰੈਸ ਦੇ ਪਾਇਲਟ ਦੀ ਹੋਈ ਮੌਤ
Air India Express pilot dies: ਸ੍ਰੀਨਗਰ ਤੋਂ ਉਡਾਣ ਭਰਨ ਵਾਲੇ ਏਅਰ ਇੰਡੀਆ ਐਕਸਪ੍ਰੈੱਸ ਦੇ ਇਕ ਪਾਇਲਟ ਦੀ ਦਿੱਲੀ ਹਵਾਈ ਅੱਡੇ ਉੱਤੇ ਉਤਰਨ ਤੋਂ ਕੁਝ ਦੇਰ ਬਾਅਦ ਸਿਹਤ ਵਿਗੜਨ ਕਰਕੇ ਮੌਤ ਹੋ ਗਈ। ਪਾਇਲਟ, ਜਿਸ ਦੀ ਉਮਰ 30 ਸਾਲ ਦੱਸੀ ਜਾਂਦੀ ਹੈ, ਸ੍ਰੀਨਗਰ ਤੋਂ ਦਿੱਲੀ ਲਈ ਉਡਾਣ ਲੈ ਕੇ ਆਇਆ ਸੀ। ਦਿੱਲੀ ਹਵਾਈ ਅੱਡੇ ’ਤੇ ਉਤਰਨ […]
By :
Jaspreet Singh
Updated On: 10 Apr 2025 16:07:PM
Air India Express pilot dies
Air India Express pilot dies: ਸ੍ਰੀਨਗਰ ਤੋਂ ਉਡਾਣ ਭਰਨ ਵਾਲੇ ਏਅਰ ਇੰਡੀਆ ਐਕਸਪ੍ਰੈੱਸ ਦੇ ਇਕ ਪਾਇਲਟ ਦੀ ਦਿੱਲੀ ਹਵਾਈ ਅੱਡੇ ਉੱਤੇ ਉਤਰਨ ਤੋਂ ਕੁਝ ਦੇਰ ਬਾਅਦ ਸਿਹਤ ਵਿਗੜਨ ਕਰਕੇ ਮੌਤ ਹੋ ਗਈ।
ਪਾਇਲਟ, ਜਿਸ ਦੀ ਉਮਰ 30 ਸਾਲ ਦੱਸੀ ਜਾਂਦੀ ਹੈ, ਸ੍ਰੀਨਗਰ ਤੋਂ ਦਿੱਲੀ ਲਈ ਉਡਾਣ ਲੈ ਕੇ ਆਇਆ ਸੀ। ਦਿੱਲੀ ਹਵਾਈ ਅੱਡੇ ’ਤੇ ਉਤਰਨ ਮੌਕੇ ਉਸ ਦੀ ਸਿਹਤ ਠੀਕ ਨਹੀਂ ਸੀ। ਸੂਤਰ ਨੇ ਕਿਹਾ ਕਿ ਪਾਇਲਟ ਨੂੰ ਫੌਰੀ ਹਸਪਤਾਲ ਲਿਜਾਇਆ ਗਿਆ ਪਰ ਉਸ ਦੀ ਮੌਤ ਹੋ ਗਈ। ਏਅਰਲਾਈਨ ਦੇ ਬੁਲਾਰੇ ਨੇ ਵੀਰਵਾਰ ਨੂੰ ਇੱਕ ਬਿਆਨ ਵਿੱਚ ਕਿਹਾ, ‘‘ਸਾਨੂੰ ਆਪਣੇ ਇਕ ਸਾਥੀ ਦੀ ਮੌਤ ਦਾ ਬੇਹੱਦ ਦੁੱਖ ਹੈ…।’’
ਬੁਲਾਰੇ ਨੇ ਕਿਹਾ, ‘‘ਅਸੀਂ ਸਾਰੇ ਸਬੰਧਤਾਂ ਨੂੰ ਬੇਨਤੀ ਕਰਦੇ ਹਾਂ ਕਿ ਉਹ ਇਸ ਵੇਲੇ ਨਿੱਜਤਾ ਦਾ ਸਤਿਕਾਰ ਕਰਨ ਅਤੇ ਬੇਲੋੜੀਆਂ ਅਟਕਲਾਂ ਤੋਂ ਬਚਣ, ਜਦੋਂ ਕਿ ਅਸੀਂ ਸਬੰਧਤ ਅਧਿਕਾਰੀਆਂ ਨੂੰ ਸਹੀ ਪ੍ਰਕਿਰਿਆ ਵਿੱਚ ਸਹਾਇਤਾ ਕਰਨ ਲਈ ਵਚਨਬੱਧ ਹਾਂ।