Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਅਜਨਾਲਾ : ਹੁਣ ਇੱਕੋ ਪਿੰਡ ਵਿੱਚ ਵਿਆਹ ਕਰਾਉਣ ਵਾਲਿਆਂ ਦੀ ਖੈਰ ਨਹੀਂ ! ਪੰਚਾਇਤ ਨੇ ਅਹਿਮ ਮਤਾ

Punjab love marriage Action; ਅਜਨਾਲਾ ਦੇ ਇਕ ਪਿੰਡ ਵਿੱਚ ਅੱਜ ਇੱਕ ਅਜਿਹਾ ਮਤਾ ਪਾਸ ਕੀਤਾ ਗਿਆ ਜਿਸ ਬਾਰੇ ਕਿਸੇ ਨੇ ਸੁਣਿਆ ਤੇ ਦੂਰ ਸੋਚਿਆ ਵੀ ਨਹੀਂ ਹੋਵੇਗਾ। ਮਾਮਲਾ ਪਿੰਡ ਧਾਰੀਵਾਲ ਕੇਲਰ ਦਾ ਹੈ, ਜਿੱਥੋਂ ਦੀ ਪੰਚਾਇਤ ਵੱਲੋਂ ਸਰਬ ਸੰਮਤੀ ਦੇ ਨਾਲ ਇਹ ਫੈਸਲਾ ਲਿੱਤਾ ਗਿਆ ਕਿ ਜੇਕਰ ਕੋਈ ਪਿੰਡ ਵਿੱਚ ਹੀ ਪਿੰਡ ਦੀ ਲੜਕੀ ਦੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਅਜਨਾਲਾ : ਹੁਣ ਇੱਕੋ ਪਿੰਡ ਵਿੱਚ ਵਿਆਹ ਕਰਾਉਣ ਵਾਲਿਆਂ ਦੀ ਖੈਰ ਨਹੀਂ ! ਪੰਚਾਇਤ ਨੇ ਅਹਿਮ ਮਤਾ

Punjab love marriage Action; ਅਜਨਾਲਾ ਦੇ ਇਕ ਪਿੰਡ ਵਿੱਚ ਅੱਜ ਇੱਕ ਅਜਿਹਾ ਮਤਾ ਪਾਸ ਕੀਤਾ ਗਿਆ ਜਿਸ ਬਾਰੇ ਕਿਸੇ ਨੇ ਸੁਣਿਆ ਤੇ ਦੂਰ ਸੋਚਿਆ ਵੀ ਨਹੀਂ ਹੋਵੇਗਾ। ਮਾਮਲਾ ਪਿੰਡ ਧਾਰੀਵਾਲ ਕੇਲਰ ਦਾ ਹੈ, ਜਿੱਥੋਂ ਦੀ ਪੰਚਾਇਤ ਵੱਲੋਂ ਸਰਬ ਸੰਮਤੀ ਦੇ ਨਾਲ ਇਹ ਫੈਸਲਾ ਲਿੱਤਾ ਗਿਆ ਕਿ ਜੇਕਰ ਕੋਈ ਪਿੰਡ ਵਿੱਚ ਹੀ ਪਿੰਡ ਦੀ ਲੜਕੀ ਦੇ ਨਾਲ ਕੋਈ ਲੜਕਾ ਵਿਆਹ ਕਰਵਾਉਂਦਾ ਹੈ ਤਾਂ ਪੂਰਾ ਪਿੰਡ ਉਸ ਦਾ ਸਮਾਜਿਕ ਬਾਈਕਾਟ ਕਰੇਗਾ ਅਤੇ ਉਹਨਾਂ ਨੂੰ ਪਿੰਡ ਚੋਂ ਬਾਹਰ ਦਾ ਰਸਤਾ ਦਿਖਾਇਆ ਜਾਵੇਗਾ। ਇਹ ਮਤਾ ਸਾਰੇ ਪਿੰਡ ਦੀ ਪੰਚਾਇਤ ਵੱਲੋਂ ਪੜ੍ਹ ਕੇ ਵੀ ਸੁਣਾਇਆ ਗਿਆ।

ਇਸ ਸਬੰਧੀ ਗੱਲਬਾਤ ਕਰਦੇ ਪਿੰਡ ਦੇ ਸਰਪੰਚ ਅਤੇ ਹੋਰਨਾ ਮੋਹਤਬਰਾਂ ਨੇ ਦੱਸਿਆ ਕਿ ਉਹਨਾਂ ਵੱਲੋਂ ਇਹ ਫੈਸਲਾ ਲਿਆ ਗਿਆ ਹੈ ਕਿ ਜੇਕਰ ਕੋਈ ਵੀ ਪਿੰਡ ਵਾਸੀ ਪਿੰਡ ਵਿੱਚ ਹੀ ਵਿਆਹ ਕਰਾਉਂਦਾ ਹੈ ਤਾਂ ਉਸ ਨੂੰ ਪਿੰਡ ਚੋਂ ਬਾਹਰ ਦਾ ਰਸਤਾ ਦਿਖਾਇਆ ਜਾਵੇਗਾ ਤੇ ਉਹਨਾਂ ਦਾ ਸਮਾਜਿਕ ਬਾਈਕਾਟ ਕਰ ਦਿੱਤਾ ਜਾਵੇਗਾ। ਉਹਨਾਂ ਦੱਸਿਆ ਕਿ ਬੀਤੇ ਦਿਨੀ ਪਿੰਡ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਦੇਖਣ ਨੂੰ ਮਿਲੇ ਹਨ ਜਿਸ ਵਿੱਚ ਪਿੰਡ ਵਿੱਚ ਹੀ ਬੱਚਿਆਂ ਵੱਲੋਂ ਵਿਆਹ ਕਰਵਾਏ ਗਏ ਹਨ। ਜੋ ਕਿ ਸਮਾਜ ਨੂੰ ਗਲਤ ਸੇਧ ਦਿੰਦੇ ਹਨ ਇਸ ਲਈ ਉਹਨਾਂ ਵੱਲੋਂ ਇਹ ਫੈਸਲਾ ਲਿਆ ਗਿਆ ਹੈ ਕਿ ਜੇਕਰ ਭਵਿੱਖ ਵਿੱਚ ਅਜਿਹਾ ਕੁਝ ਹੋਇਆ ਤਾਂ ਬੱਚਿਆਂ ਨੂੰ ਪਿੰਡ ਚੋਂ ਬਾਹਰ ਦਾ ਰਸਤਾ ਦਿਖਾਇਆ ਜਾਵੇਗਾ ਤੇ ਉਹਨਾਂ ਨਾਲ ਮਿਲਣ ਵਰਤਣ ਵਾਲਿਆਂ ਦਾ ਸਮਾਜਿਕ ਬਾਈਕਾਟ ਕੀਤਾ ਜਾਵੇਗਾ।

Read Latest News and Breaking News at Daily Post TV, Browse for more News

Ad
Ad

Punjab District News