Journalism Of Hope
BREAKING NEWS
ਚੰਡੀਗੜ੍ਹ ਨਗਰ ਨਿਗਮ ਚੋਣਾਂ: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ.........ਸਰਹਿੰਦ ਰੇਲਵੇ ਟਰੈਕ ’ਤੇ ਸੀਮੈਂਟ ਦੇ ਪਿਲਰ ਰੱਖਣ ਦਾ ਮਾਮਲਾ: 26 ਸਾਲਾ ਨੌਜਵਾਨ ਦੋ ਦਿਨ ਦੇ ਰਿਮਾਂਡ ‘ਤੇ.......ਹਿਮਾਚਲ ਪ੍ਰਦੇਸ਼ ‘ਚ ਕਕਾਰ ਪਾਏ ਹੋਏ ਹੋਣ ਕਾਰਨ ਇੱਕ ਹੋਰ ਸਿੱਖ ਪ੍ਰੀਖਿਆਰਥੀ ਨੂੰ ਪਟਵਾਰੀ ਦੀ ਪ੍ਰੀਖਿਆ ਦੇਣ ਤੋਂ ਰੋਕਿਆ........ਸ੍ਰੀ ਗੰਗਾਨਗਰ ਰੇਲਵੇ ਟਰੈਕ ਧਮਾਕਾ ਮਾਮਲਾ: ਗੁਰਦਾਸਪੁਰ ਤੋਂ ਹਿਰਾਸਤ ’ਚ ਲਿਆ ਗਿਆ ਚੌਥਾ ਨੌਜਵਾਨ ਪੁੱਛਗਿੱਛ ਮਗਰੋਂ ਰਿਹਾਅ..........ਦਿਲਜੀਤ ਦੋਸਾਂਝ ਦਾ ਮੁੰਬਈ ਕੰਸਰਟ: ਆਲੋਚਕਾਂ ਨੂੰ ਦਿੱਤਾ ਪਿਆਰ ਨਾਲ ਜਵਾਬ..........ਪੰਜਾਬ ’ਚ ਠੰਢ ਦੇ ਨਾਲ ਸੰਘਣੀ ਧੁੰਦ ਦੀ ਦਸਤਕ, ਅਲਰਟ ਜਾਰੀ..........ਕ੍ਰਾਈਸਟਚਰਚ ਟੈਸਟ ’ਚ ਭਾਰਤ ਦੀ ਹਾਲਤ ਨਾਜ਼ੁਕ, ਦੂਜੇ ਦਿਨ 116 ਦੌੜਾਂ ’ਤੇ ਗੁਆਏ 6 ਵਿਕਟ.....ਈਰਾਨ ’ਚ 14 ਸਾਲਾ ਪਤਨੀ ਦੀ ਪਤੀ ਵੱਲੋਂ ਕੁੱਟ-ਕੁੱਟ ਕੇ ਹੱਤਿਆ, ਅਜੇ 10 ਦਿਨ ਪਹਿਲਾਂ ਹੀ ਦਿੱਤਾ ਸੀ ਬੱਚੇ ਨੂੰ ਜਨਮ

ਅਕਾਲੀ-ਕਾਂਗਰਸ ਨੇ ਖਜ਼ਾਨਾ ਖਾਲੀ ਕੀਤਾ, ‘ਆਪ’ ਨੇ ਵਿਕਾਸ ਦੀ ਰਾਜਨੀਤੀ ਸ਼ੁਰੂ ਕੀਤੀ: ਚੀਮਾ

Punjab Politics: ਹਰਪਾਲ ਚੀਮਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਵਿਕਾਸ ਦੀ ਲੜੀ ਨੂੰ ਜਾਰੀ ਰੱਖਣ ਲਈ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੂੰ ਭਾਰੀ ਬਹੁਮਤ ਨਾਲ ਜਿਤਾਉਣ। Tarn Taran By-Election 2025: ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਰੋਧੀ ਧਿਰਾਂ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਅਕਾਲੀ-ਕਾਂਗਰਸ ਨੇ ਖਜ਼ਾਨਾ ਖਾਲੀ ਕੀਤਾ, ‘ਆਪ’ ਨੇ ਵਿਕਾਸ ਦੀ ਰਾਜਨੀਤੀ ਸ਼ੁਰੂ ਕੀਤੀ: ਚੀਮਾ

Punjab Politics: ਹਰਪਾਲ ਚੀਮਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਵਿਕਾਸ ਦੀ ਲੜੀ ਨੂੰ ਜਾਰੀ ਰੱਖਣ ਲਈ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੂੰ ਭਾਰੀ ਬਹੁਮਤ ਨਾਲ ਜਿਤਾਉਣ।

Tarn Taran By-Election 2025: ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਰੋਧੀ ਧਿਰਾਂ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਵਿਕਾਸ ਦੀ ਰਾਜਨੀਤੀ ਕਰ ਰਹੀ ਹੈ, ਜਦਕਿ ਕਾਂਗਰਸ ਅਤੇ ਅਕਾਲੀ ਦਲ ਵਰਗੀਆਂ ਰਵਾਇਤੀ ਪਾਰਟੀਆਂ ਕੋਲ ਲੋਕਾਂ ਨੂੰ ਦੱਸਣ ਲਈ ਕੁੱਝ ਨਹੀਂ ਹੈ, ਇਸ ਲਈ ਉਹ ਸਮਾਜ ਨੂੰ ਤੋੜਨ ਵਾਲੀ ਨਕਾਰਾਤਮਕ ਰਾਜਨੀਤੀ ਕਰ ਰਹੀਆਂ ਹਨ।

ਪਿਛਲੀਆਂ ਸਰਕਾਰਾਂ ਦੀ ਨੀਅਤ ‘ਚ ਸੀ ਖੋਟ

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਹਮੇਸ਼ਾ ‘ਖਜ਼ਾਨਾ ਖਾਲੀ’ ਹੋਣ ਦਾ ਰੋਣਾ ਰੋਂਦੀਆਂ ਸੀ ਕਿਉਂਕਿ ਉਨ੍ਹਾਂ ਦੀ ਨੀਅਤ ‘ਚ ਖੋਟ ਸੀ। ਉਹ ਖੁਦ ਚੋਰ ਬਣੇ ਬੈਠੇ ਸਨ, ਇਸ ਲਈ ਨਾ ਜੀਐਸਟੀ ਵਧਿਆ ਨਾ ਟੈਕਸ। ‘ਆਪ’ ਸਰਕਾਰ ਨੇ ਤਿੰਨ ਸਾਲਾਂ ‘ਚ ਹੀ ਕਾਂਗਰਸ-ਅਕਾਲੀਆਂ ਦੇ ਪੰਜ-ਪੰਜ ਸਾਲਾਂ ਨਾਲੋਂ ਵੱਧ ਮਾਲੀਆ ਇਕੱਠਾ ਕੀਤਾ ਹੈ ਅਤੇ ਉਸਨੂੰ ਲੋਕਾਂ ‘ਤੇ ਖਰਚ ਵੀ ਕੀਤਾ ਹੈ। ਚੀਮਾ ਨੇ ਸਵਾਲ ਕੀਤਾ ਕਿ ਜੇ ਖਜ਼ਾਨਾ ਭਰ ਨਾ ਰਿਹਾ ਹੁੰਦਾ ਤਾਂ 56,000 ਨੌਕਰੀਆਂ ਕਿੱਥੋਂ ਦਿੱਤੀਆਂ ਜਾਂਦੀਆਂ?

‘ਆਪ’ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਚੀਮਾ ਨੇ ਕਿਹਾ ਕਿ ਗੋਇੰਦਵਾਲ ਸਾਹਿਬ ਦਾ ਥਰਮਲ ਪਲਾਂਟ, ਜਿਸ ਨੂੰ ਅਕਾਲੀ-ਭਾਜਪਾ ਸਰਕਾਰ ਨੇ ਪ੍ਰਾਈਵੇਟ ਹੱਥਾਂ ‘ਚ ਵੇਚ ਦਿੱਤਾ ਸੀ, ‘ਆਪ’ ਸਰਕਾਰ ਨੇ ਹਿੰਮਤ ਦਿਖਾ ਕੇ ਉਸਨੂੰ ਵਾਪਸ ਖਰੀਦਿਆ ਅਤੇ ਪੰਜਾਬ ਦੇ ਲੋਕਾਂ ਨੂੰ ਸਮਰਪਿਤ ਕੀਤਾ।

ਪੰਜਾਬ ਗੁਰੂਆਂ-ਪੀਰਾਂ ਦੀ ਧਰਤੀ

ਖ਼ਜ਼ਾਨਾ ਮੰਤਰੀ ਨੇ ਕਾਂਗਰਸ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਗੁਰੂਆਂ-ਪੀਰਾਂ ਦੀ ਧਰਤੀ ਹੈ, ਜਿਨ੍ਹਾਂ ਨੇ ਸਾਂਝੀਵਾਲਤਾ ਅਤੇ ਜਾਤ-ਪਾਤ ਨੂੰ ਖਤਮ ਕਰਨ ਦਾ ਸੰਦੇਸ਼ ਦਿੱਤਾ ਸੀ। ਪਰ ਕਾਂਗਰਸ ਪਾਰਟੀ ਗੈਰ-ਸੰਵਿਧਾਨਕ ਭਾਸ਼ਾ ਦੀ ਵਰਤੋਂ ਕਰਕੇ ਅਤੇ ਇਤਰਾਜ਼ਯੋਗ ਟਿੱਪਣੀਆਂ ਕਰਕੇ ਉਸ ਸਾਂਝ ਨੂੰ ਤੋੜਨ ਦਾ ਯਤਨ ਕਰ ਰਹੀ ਹੈ, ਜਿਸਨੂੰ ਪੰਜਾਬ ਦੇ ਲੋਕ ਬਰਦਾਸ਼ਤ ਨਹੀਂ ਕਰਨਗੇ।

ਉਨ੍ਹਾਂ ਕਿਹਾ ਕਿ ਕਾਂਗਰਸ ਦਾ ਇਤਿਹਾਸ ਗੁੰਡਾਗਰਦੀ ਅਤੇ ਗੈਂਗਸਟਰਵਾਦ ਨੂੰ ਸ਼ਹਿ ਦੇਣ ਦਾ ਰਿਹਾ ਹੈ। ਉਨ੍ਹਾਂ ਮੁਖਤਾਰ ਅੰਸਾਰੀ ਦੀ ਉਦਾਹਰਣ ਦਿੰਦਿਆਂ ਕਿਹਾ ਕਿ ਕਿਵੇਂ ਯੂਪੀ ਦੇ ਗੈਂਗਸਟਰ ਨੂੰ ਰੋਪੜ ਜੇਲ੍ਹ ‘ਚ ਰੱਖ ਕੇ ਉਸਦੀ ਪੁਸ਼ਤ-ਪਨਾਹੀ ਕੀਤੀ ਗਈ। ਇਸੇ ਤਰ੍ਹਾਂ ਅਕਾਲੀ-ਕਾਂਗਰਸ ਦੇ ਰਾਜ ਵਿੱਚ ਮਾਝੇ ਦਾ ਇਹ ਇਲਾਕਾ ਨਸ਼ਿਆਂ ਦੇ ਹੜ੍ਹ ਲਈ ਬਦਨਾਮ ਸੀ। ਪਰ ‘ਆਪ’ ਸਰਕਾਰ ਨੇ ਐਂਟੀ-ਗੈਂਗਸਟਰ ਫੋਰਸ ਬਣਾ ਕੇ ਗੈਂਗਸਟਰਾਂ ਨੂੰ ਜੇਲ੍ਹਾਂ ਵਿੱਚ ਸੁੱਟਿਆ ਹੈ ਅਤੇ ਨਸ਼ਿਆਂ ਖਿਲਾਫ਼ ਵੱਡੀ ਜੰਗ ਛੇੜੀ ਹੈ।

ਵਿਕਾਸ ਦੀ ਲੜੀ ਨੂੰ ਜਾਰੀ ਰੱਖਣ ਲਈ ‘AAP’ ਨੂੰ ਵੋਟ ਪਾਉਣ ਦੀ ਅਪੀਲ

ਹਰਪਾਲ ਚੀਮਾ ਨੇ ਕਿਹਾ ਕਿ ਤਰਨਤਾਰਨ ਦੇ ਲੋਕ ਸਿਰਫ਼ ਵਿਕਾਸ ਚਾਹੁੰਦੇ ਹਨ। ਲੋਕ ਦੇਖ ਰਹੇ ਹਨ ਕਿ ਕੌਣ ਉਨ੍ਹਾਂ ਦੇ ਬੱਚਿਆਂ ਨੂੰ ਨੌਕਰੀਆਂ, ਚੰਗੀ ਸਿੱਖਿਆ, ਸਿਹਤ ਸਹੂਲਤਾਂ ਅਤੇ ਮੁਫ਼ਤ ਬਿਜਲੀ ਦੇ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਵਿਕਾਸ ਦੀ ਲੜੀ ਨੂੰ ਜਾਰੀ ਰੱਖਣ ਲਈ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੂੰ ਭਾਰੀ ਬਹੁਮਤ ਨਾਲ ਜਿਤਾਉਣ।

Read Latest News and Breaking News at Daily Post TV, Browse for more News

Ad
Ad

Punjab District News