ਮਜੀਠੀਆ ਦੀ ਰਿਹਾਈ ਤੋਂ ਬਾਅਦ ਅਕਾਲੀ ਦਲ ਨੇ ਸੱਦੀ ਕੋਰ ਕਮੇਟੀ ਦੀ ਬੈਠਕ, ਸੁਖਬੀਰ ਬਾਦਲ ਦੀ ਅਗਵਾਈ ‘ਚ ਚੰਡੀਗੜ੍ਹ ਵਿਖੇ ਹੋਵੇਗੀ ਮੀਟਿੰਗ

Shiromani Akali Dal Meeting: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਰਿਹਾਈ ਤੋਂ ਬਾਅਦ ਪਾਰਟੀ ਦੀ ਇੱਕ ਮੀਟਿੰਗ ਸੱਦੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੋਰ ਕਮੇਟੀ ਦੀ ਇਹ ਬੈਠਕ ਸੱਦੀ ਹੈ। ਕੱਲ੍ਹ ਸਵੇਰੇ 11 ਵਜੇ ਇਹ ਬੈਠਕ ਚੰਡੀਗੜ੍ਹ ਦੇ ਸ਼੍ਰੋਮਣੀ ਅਕਾਲੀ ਦਲ ਦਫ਼ਤਰ ‘ਚ ਹੋਵੇਗੀ। ਇਸ ਬੈਠਕ […]
Amritpal Singh
By : Updated On: 04 Feb 2026 15:01:PM
ਮਜੀਠੀਆ ਦੀ ਰਿਹਾਈ ਤੋਂ ਬਾਅਦ ਅਕਾਲੀ ਦਲ ਨੇ ਸੱਦੀ ਕੋਰ ਕਮੇਟੀ ਦੀ ਬੈਠਕ, ਸੁਖਬੀਰ ਬਾਦਲ ਦੀ ਅਗਵਾਈ ‘ਚ ਚੰਡੀਗੜ੍ਹ ਵਿਖੇ ਹੋਵੇਗੀ ਮੀਟਿੰਗ

Shiromani Akali Dal Meeting: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਰਿਹਾਈ ਤੋਂ ਬਾਅਦ ਪਾਰਟੀ ਦੀ ਇੱਕ ਮੀਟਿੰਗ ਸੱਦੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੋਰ ਕਮੇਟੀ ਦੀ ਇਹ ਬੈਠਕ ਸੱਦੀ ਹੈ। ਕੱਲ੍ਹ ਸਵੇਰੇ 11 ਵਜੇ ਇਹ ਬੈਠਕ ਚੰਡੀਗੜ੍ਹ ਦੇ ਸ਼੍ਰੋਮਣੀ ਅਕਾਲੀ ਦਲ ਦਫ਼ਤਰ ‘ਚ ਹੋਵੇਗੀ। ਇਸ ਬੈਠਕ ‘ਚ ਬਿਕਰਮ ਸਿੰਘ ਮਜੀਠੀਆ ਵੀ ਸ਼ਾਮਲ ਹੋ ਸਕਦੇ ਹਨ।

ਦੱਸ ਦੇਈਏ ਕਿ ਬੀਤੇ ਦਿਨ, 3 ਫਰਵਰੀ ਨੂੰ ਹੀ ਪਾਰਟੀ ਦੇ ਸੀਨੀਅਰ ਆਗੂ ਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਜ਼ਮਾਨਤ ‘ਤੇ ਨਿਊ ਨਾਭਾ ਜੇਲ੍ਹ ਤੋਂ ਬਾਹਰ ਆਏ ਸਨ। ਮਜੀਠੀਆ ਪਿਛਲੇ 7 ਮਹੀਨਿਆਂ ਤੋਂ ਜੇਲ੍ਹ ‘ਚ ਬੰਦ ਸਨ। ਉਨ੍ਹਾਂ ਨੂੰ 25 ਜੂਨ, 2025 ਨੂੰ ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਕੇਸ ‘ਚ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਦੀ ਰਿਹਾਈ ਤੋਂ ਬਾਅਦ ਪਾਰਟੀ ਦੀ ਮੀਟਿੰਗ ਸੱਦੀ ਗਈ ਹੈ।

ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਦੇ ਮਾਇਨੇ
ਹਾਲਾਂਕਿ, ਇਹ ਮੀਟਿੰਗ ਦਾ ਏਜੰਡਾ ਕੀ ਹੈ?… ਇਹ ਸਪੱਸ਼ਟ ਨਹੀਂ ਕੀਤਾ ਗਿਆ ਹੈ। ਪਰ, ਮੰਨਿਆ ਜਾ ਰਿਹਾ ਹੈ ਕਿ ਇਸ ਮੀਟਿੰਗ ‘ਚ ਬਿਕਰਮ ਸਿੰਘ ਮਜੀਠੀਆ ਦੀ ਰਿਹਾਈ ਤੋਂ ਬਾਅਦ ਪਾਰਟੀ ਦੀ ਰਣਨੀਤੀ ‘ਤੇ ਚਰਚਾ ਹੋ ਸਕਦੀ ਹੈ। ਪਾਰਟੀ ਦੇ ਸੀਨੀਅਰ ਆਗੂ ਦੀ ਰਿਹਾਈ ਤੋਂ ਬਾਅਦ ਪਾਰਟੀ ਅੱਗੇ ਦੇ ਰਾਜਨੀਤਿਕ ਕਦਮਾਂ ਬਾਰੇ ਚਰਚਾ ਕਰ ਸਕਦੀ ਹੈ। ਪੰਜਾਬ ‘ਚ 2027 ਨੂੰ ਵਿਧਾਨ ਸਭਾ ਚੋਣਾਂ ਹੋਣੀਆਂ ਹਨ ਤੇ ਪਾਰਟੀ ਇਸ ਬਾਰੇ ਰਣਨੀਤੀ ਤੇ ਅੱਗੇ ਦੀਆਂ ਤਿਆਰੀਆਂ ਦੀ ਚਰਚਾ ਕਰ ਸਕਦੀ ਹੈ।

ਦੱਸ ਦੇਈਏ ਕਿ ਮਜੀਠੀਆ ਦੀ ਮਾਝੇ ਦੇ ਖੇਤਰ ‘ਚ ਚੰਗੀ ਪਕੜ ਹੈ। ਮਜੀਠੀਆ ਦੇ ਜੇਲ੍ਹ ਤੋਂ ਬਾਹਰ ਆਉਣ ਦਾ ਅਕਾਲੀ ਦਲ ਨੂੰ ਵੱਡਾ ਫਾਇਦਾ ਹੋਵੇਗਾ। ਉਨ੍ਹਾਂ ਦੀ ਤਿੱਖੀ ਬਿਆਨਬਾਜ਼ੀ ਅਕਸਰ ਚਰਚਾ ਦਾ ਵਿਸ਼ਾ ਬਣੀ ਰਹਿੰਦੀ ਹੈ। ਉਹ ਵਿਰੋਧੀ ਪਾਰਟੀਆਂ ‘ਤੇ ਸਿੱਧੇ ਹਮਲੇ ਤੇ ਖੁਲ੍ਹ ਕੇ ਗੱਲ ਕਰਨ ਲਈ ਆਪਣੇ ਸਮਰਥਕਾਂ ‘ਚ ਕਾਫ਼ੀ ਮਸ਼ਹੂਰ ਹਨ। ਹੁਣ, ਪਾਰਟੀ ਦਾ ਵੱਡਾ ਆਗੂ ਜਦੋਂ ਜੇਲ੍ਹ ਤੋਂ ਰਿਹਾਅ ਹੋ ਗਿਆ ਹੈ ਤਾਂ ਪਾਰਟੀ ਇਸ ਦਾ ਪੂਰਾ ਫਾਇਦਾ ਲੈਣਾ ਚਾਵੇਗੀ। ਇਸ ਦੇ ਨਾਲ ਹੀ ਮਜੀਠੀਆ ਲਈ ਵੀ ਇਹ ਵੱਡਾ ਮੌਕਾ ਹੈ ਕਿ ਇਸ ਪੂਰੇ ਘਟਨਾਕ੍ਰਮ ਤੋਂ ਬਾਅਦ ਉਹ ਆਪਣੀ ਰਾਜਨੀਤੀ ਨੂੰ ਚਮਕਾਉਣ।

ਆਮਦਨ ਤੋਂ ਵੱਧ ਜਾਇਦਾਦ ਕੇਸ ‘ਚ ਸਨ ਬੰਦ
ਦੱਸ ਦੇਈਏ ਕਿ ਬਿਕਰਮ ਸਿੰਘ ਮਜੀਠੀਆ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਚ ਨਿਊ ਨਾਭਾ ਜੇਲ੍ਹ ਚ ਬੰਦ ਸਨ। ਵਿਜੀਲੈਂਸ ਬਿਊਰੋ ਨੇ ਬਿਕਰਮ ਸਿੰਘ ਮਜੀਠੀਆ 25 ਜੂਨ ਨੂੰ ਉਨ੍ਹਾਂ ਦੀ ਅੰਮ੍ਰਿਤਸਰ ਰਿਹਾਇਸ਼ ਤੋਂ ਗ੍ਰਿਫ਼ਤਾਰੀ ਕੀਤਾ ਸੀ। ਉਨ੍ਹਾਂ ਖਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਕੇਸ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਤੋਂ ਹੀ ਉਹ ਜੇਲ੍ਹ ਚ ਬੰਦ ਸਨ। ਇਸ ਦੌਰਾਨ ਵਿਜੀਲੈਂਸ ਨੇ ਹਿਮਾਚਲ ਪ੍ਰਦੇਸ਼, ਦਿੱਲੀ ਤੇ ਉੱਤਰ ਪ੍ਰਦੇਸ਼ ਸਮੇਤ ਮਜੀਠੀਆ ਦੇ ਕਈ ਟਿਕਾਣਿਆਂ ਤੇ ਛਾਪੇਮਾਰੀ ਕੀਤੀ ਤੇ ਕਈ ਅਹਿਮ ਸਬੂਤ ਇਕੱਠੇ ਕੀਤੇ।

Read Latest News and Breaking News at Daily Post TV, Browse for more News

Ad
Ad