ਕਿਸਾਨਾਂ ਦੇ ਹੱਕਾਂ ਲਈ ਅੱਗੇ ਆਈ ਅਕਾਲੀ ਦਲ, ਨੁਕਸਾਨੀ ਗਈ ਫਸਲ ‘ਤੇ ਤੁਰੰਤ ਮੁਆਵਜ਼ੇ ਦੀ ਕੀਤੀ ਮੰਗ

Punjab Weather: ਸ਼੍ਰੋਮਣੀ ਅਕਾਲੀ ਦਲ ਨੇ ਮੰਗ ਕੀਤੀ ਹੈ ਕਿ ਮੌਸਮ ਕਰਕੇ ਕਿਸਾਨਾਂ ਦੀ ਫਸਲ ਦਾ ਨੁਕਸਾਨ ਹੋਇਆ ਹੈ ਜਿਸ ਕਰਕੇ ਤੁਰੰਤ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ। Wheat Crop damage in Punjab: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਝੱਖੜ ਤੇ ਭਾਰੀ ਬਰਸਾਤਾਂ ਕਾਰਨ ਸੂਬੇ ਵਿਚ ਕਣਕ ਦੀ ਫਸਲ ਦੇ ਹੋਏ […]
ਮਨਵੀਰ ਰੰਧਾਵਾ
By : Updated On: 22 Apr 2025 20:26:PM
ਕਿਸਾਨਾਂ ਦੇ ਹੱਕਾਂ ਲਈ ਅੱਗੇ ਆਈ ਅਕਾਲੀ ਦਲ, ਨੁਕਸਾਨੀ ਗਈ ਫਸਲ ‘ਤੇ ਤੁਰੰਤ ਮੁਆਵਜ਼ੇ ਦੀ ਕੀਤੀ ਮੰਗ

Punjab Weather: ਸ਼੍ਰੋਮਣੀ ਅਕਾਲੀ ਦਲ ਨੇ ਮੰਗ ਕੀਤੀ ਹੈ ਕਿ ਮੌਸਮ ਕਰਕੇ ਕਿਸਾਨਾਂ ਦੀ ਫਸਲ ਦਾ ਨੁਕਸਾਨ ਹੋਇਆ ਹੈ ਜਿਸ ਕਰਕੇ ਤੁਰੰਤ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ।

Wheat Crop damage in Punjab: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਝੱਖੜ ਤੇ ਭਾਰੀ ਬਰਸਾਤਾਂ ਕਾਰਨ ਸੂਬੇ ਵਿਚ ਕਣਕ ਦੀ ਫਸਲ ਦੇ ਹੋਏ ਨੁਕਸਾਨ ਦੇ ਜਾਇਜ਼ੇ ਲਈ ਤੁਰੰਤ ਗਿਰਦਾਵਰੀ ਕਰਵਾਈ ਜਾਵੇ ਖਾਸ ਤੌਰ ’ਤੇ ਰੋਪੜ ਤੇ ਨੂਰਪੁਰ ਬੇਦੀ ਇਲਾਕੇ ਵਿਚ ਇਸ ਗਿਰਦਾਵਰੀ ਦੀ ਬਹੁਤ ਜ਼ਰੂਰਤ ਹੈ।

ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਖਰਾਬ ਮੌਸਮ ਦੇ ਕਾਰਣ ਕਣਕ ਦੀ ਖੜ੍ਹੀ ਫਸਲ ਦੇ ਹੋਏ ਨੁਕਸਾਨ ਦੇ ਮੁਆਵਜ਼ੇ ਤੋਂ ਇਲਾਵਾ ਜਿਹੜੇ ਕਿਸਾਨਾਂ ਦੀ ਕਣਕ ਦੀ ਫਸਲ ਦਾ ਨੁਕਸਾਨ ਅਗਜ਼ਨੀ ਦੀਆਂ ਘਟਨਾਵਾਂ ਕਾਰਨ ਹੋਇਆ, ਉਹਨਾਂ ਨੂੰ ਵੀ ਤੁਰੰਤ ਮੁਆਵਜ਼ਾ ਦਿੱਤਾ ਜਾਵੇ।

ਡਾ. ਚੀਮਾ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਬਜਾਏ ਮੌਕੇ ’ਤੇ ਕਿਸਾਨਾਂ ਦੇ ਹੱਕ ਵਿਚ ਨਿਤਰਣ ਦੇ ਆਮ ਆਦਮੀ ਪਾਰਟੀ (ਆਪ) ਸਰਕਾਰ ਹਾਲਾਤਾਂ ਪ੍ਰਤੀ ਅੱਖਾਂ ਮੀਟ ਕੇ ਬੈਠੀ ਹੈ। ਉਹਨਾਂ ਕਿਹਾ ਕਿ ਸੈਂਕੜੇ ਏਕੜ ਵਿਚ ਕਣਕ ਦੀ ਖੜ੍ਹੀ ਫਸਲ ਬਰਬਾਦ ਹੋ ਗਈ ਹੈ ਪਰ ਹਾਲੇ ਤੱਕ ਗਿਰਦਾਵਰੀ ਦੇ ਹੁਕਮ ਨਹੀਂ ਦਿੱਤੇ ਗਏ।

ਉਹਨਾਂ ਕਿਹਾ ਕਿ ਇਸੇ ਤਰੀਕੇ ਜਿਹੜੇ ਕਿਸਾਨਾਂ ਦੀ ਕਣਕ ਦੀ ਫਸਲ ਅਗਜ਼ਨੀ ਦੀਆਂ ਘਟਨਾਵਾਂ ਕਾਰਣ ਨੁਕਸਾਨੀ ਗਈ ਹੈ, ਉਹਨਾਂ ਨੂੰ ਵੀ ਆਪਣੇ ਕੇਸ ਪੇਸ਼ ਕਰਨ ਲਈ ਸਰਕਾਰੀ ਦਫਤਰਾਂ ਦੇ ਗੇੜੇ ਲਗਾਉਣੇ ਪੈ ਰਹੇ ਹਨ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਸੂਬੇ ਵਿਚ ਸਰਕਾਰ ਨਾਂ ਦੀ ਕੋਈ ਚੀਜ਼ ਨਹੀਂ ਹੈ ਤੇ ਸਾਰੀ ਮਸ਼ੀਨਰੀ ਦੀ ਦੁਰਵਰਤੋਂ ਲੁਧਿਆਣਾ ਪੱਛਮੀ ਵਿਧਾਨ ਸਭਾ ਦੀ ਜ਼ਿਮਨੀ ਚੋਣ ਵਾਸਤੇ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad